HomeDeshBikram Majithia 17 ਮਾਰਚ ਨੂੰ ਐਸਆਈਟੀ ਸਾਹਮਣੇ ਹੋਣਗੇ ਪੇਸ਼, ਡਰੱਗਜ਼ ਮਾਮਲੇ ਵਿੱਚ...
Bikram Majithia 17 ਮਾਰਚ ਨੂੰ ਐਸਆਈਟੀ ਸਾਹਮਣੇ ਹੋਣਗੇ ਪੇਸ਼, ਡਰੱਗਜ਼ ਮਾਮਲੇ ਵਿੱਚ ਹੋਵੇਗੀ ਸਾਬਕਾ ਮੰਤਰੀ ਤੋਂ ਪੁੱਛਗਿੱਛ
ਪੰਜਾਬ ਦੇ ਸਾਬਕਾ ਮੰਤਰੀ ਬਿਕਰਨ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਆਦੇਸ਼ ਜਾਰੀ ਕਰ ਐਸਆਈਟੀ ਸਾਹਮਣੇ 17 ਮਾਰਚ ਨੂੰ ਪੇਸ਼ ਹੋਣ ਦੇ ਹੁੱਕਮ ਦਿੱਤੇ ਹਨ।
ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਬਹੁ-ਕਰੋੜੀ ਡਰੱਗ ਰੈਕੇਟ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਨੇ ਦੁਬਾਰਾ ਸੰਮਨ ਭੇਜਿਆ ਹੈ।
ਹਾਲ ਹੀ ਵਿੱਚ ਹੋਈ ਇੱਕ ਸੁਣਵਾਈ ਵਿੱਚ, ਸੁਪਰੀਮ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਨੂੰ 17 ਮਾਰਚ ਨੂੰ ਵਿਸ਼ੇਸ਼ ਜਾਂਚ ਟੀਮ ਦੇ ਸਾਹਮਣੇ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਇਸ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਦੇ ਬੈਂਚ ਨੇ 4 ਮਾਰਚ (ਮੰਗਲਵਾਰ) ਨੂੰ ਕੀਤੀ ਸੀ।
ਜਾਣਕਾਰੀ ਮੁਤਾਬਕ ਬਿਕਰਮ ਮਜੀਠੀਆ ਲੰਬੇ ਸਮੇਂ ਤੋਂ ਡਰੱਗ ਨਾਲ ਸਬੰਧਤ ਇੱਕ ਮਾਮਲੇ ਵਿੱਚ ਫਸੇ ਹੋਏ ਹਨ। ਜਿਸ ਵਿੱਚ ਉਹਨਾਂ ‘ਤੇ ਡਰੱਗ ਤਸਕਰੀ ਅਤੇ ਇਸ ਨਾਲ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦਾ ਦੋਸ਼ ਹੈ। ਇਸ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੀਤੀ ਜਾ ਰਹੀ ਹੈ।
ਸੁਪਰੀਮ ਕੋਰਟ ਦੇ ਹਾਲੀਆ ਹੁਕਮਾਂ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਮਜੀਠੀਆ ਨੂੰ ਜਾਂਚ ਵਿੱਚ ਸਹਿਯੋਗ ਕਰਨ ਲਈ ਨਿਰਧਾਰਤ ਮਿਤੀ ‘ਤੇ ਐਸਆਈਟੀ ਦੇ ਸਾਹਮਣੇ ਪੇਸ਼ ਹੋਣਾ ਚਾਹੀਦਾ ਹੈ।
ਮਾਨ ਸਰਕਾਰ ਨੇ SIT ਨੂੰ ਬਦਲਿਆ
ਪੰਜਾਬ ਵਿੱਚ ਸੱਤਾ ਵਿੱਚ ਆਉਣ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਇਸ ਮਾਮਲੇ ਦੀ ਵਿਸ਼ੇਸ਼ ਜਾਂਚ ਟੀਮ ਨੂੰ ਬਦਲ ਦਿੱਤਾ ਸੀ।
ਨਵੀਂ ਟੀਮ ਆਈਜੀ ਗੁਰਸ਼ਰਨ ਸਿੰਘ ਸੰਧੂ ਦੀ ਨਿਗਰਾਨੀ ਹੇਠ ਕੰਮ ਕਰ ਰਹੀ ਹੈ। ਇਸ ਐਸਆਈਟੀ ਦੇ ਮੁੱਖੀ ਆਈਪੀਐਸ ਅਧਿਕਾਰੀ ਐਸ. ਰਾਹੁਲ ਨੂੰ ਬਣਾਇਆ ਗਿਆ ਹੈ।
ਟੀਮ ਵਿੱਚ ਏਆਈਜੀ ਰਣਜੀਤ ਸਿੰਘ ਢਿੱਲੋਂ, ਡੀਐਸਪੀ ਰਘੁਵੀਰ ਸਿੰਘ ਅਤੇ ਡੀਐਸਪੀ ਅਮਰਪ੍ਰੀਤ ਸਿੰਘ ਸ਼ਾਮਲ ਹਨ। ਪਿਛਲੀ ਐਸਆਈਟੀ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਹੇਠ ਬਣਾਈ ਗਈ ਸੀ। ਜਿਸ ‘ਤੇ ਅਕਾਲੀ ਦਲ ਨੇ ਮਜੀਠੀਆ ‘ਤੇ ਗੰਭੀਰ ਦੋਸ਼ ਲਗਾਏ ਸਨ ਕਿ ਉਨ੍ਹਾਂ ਦੇ ਪੁੱਤਰ ਨੂੰ ਕੇਸ ਦੇ ਬਦਲੇ ਤਰੱਕੀ ਮਿਲੀ ਹੈ।