Wednesday, April 16, 2025
Google search engine
HomeDeshGurpatwant Pannu ਤੇ ਵਾਲਮੀਕਿ ਭਾਈਚਾਰੇ ਦੇ ਆਗੂ ਹੋਏ ਤੱਤੇ, ਦਿੱਤੀ ਸਿੱਧੀ ਚੇਤਾਵਨੀ!

Gurpatwant Pannu ਤੇ ਵਾਲਮੀਕਿ ਭਾਈਚਾਰੇ ਦੇ ਆਗੂ ਹੋਏ ਤੱਤੇ, ਦਿੱਤੀ ਸਿੱਧੀ ਚੇਤਾਵਨੀ!

ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਆਦਿ ਧਰਮ ਸਮਾਜ ਦੇ ਮੁੱਖ ਆਗੂ ਸਵਾਮੀ ਮੇਘਨਾਥ ਨੇ ਖਾਲਿਸਤਾਨੀ ਸਮਰਥਕ ਗੁਰਪੰਤਵੰਤ ਸਿੰਘ ਪੰਨੂ ਨੂੰ ਚੇਤਾਵਨੀ ਦਿੱਤੀ।

ਬਾਬਾ ਭੀਮ ਰਾਓ ਅੰਬੇਡਕਰ ਦੀ ਮੂਰਤੀ ‘ਤੇ ਬੀਤੇ ਦਿਨੀਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖਣ ਅਤੇ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ। ਜਿਸ ਦੀ ਜ਼ਿੰਮੇਵਾਰੀ ਖਾਲਿਸਤਾਨੀ ਸਮਰੱਥਕ ਗੁਰਪੰਤਵੰਤ ਸਿੰਘ ਪੰਨੂ ਨੇ ਲੈ ਕੇ ਇੱਕ ਵੀਡੀਓ ਜਾਰੀ ਕੀਤੀ। ਜਿਸ ਵਿੱਚ ਕਿਹਾ ਕਿ 14 ਅਪ੍ਰੈਲ ਤੱਕ ਡਾਕਟਰ ਬੀ. ਅੰਬੇਡਕਰ ਜੀ ਦੀਆ ਮੂਰਤੀਆਂ ਨੂੰ ਖੰਡਿਤ ਕੀਤਾ ਜਾਵੇਗਾ। ਜਿਸ ਤੋ ਬਾਅਦ ਪੂਰੇ ਪੰਜਾਬ ਵਿੱਚ ਹੀ ਵਾਲਮੀਕਿ ਭਾਈਚਾਰੇ ਅਤੇ ਦਲਿਤ ਸਮਾਜ ਦੇ ਆਗੂਆਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ।
ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਆਦਿ ਧਰਮ ਸਮਾਜ ਦੇ ਮੁੱਖ ਆਗੂ ਸਵਾਮੀ ਮੇਘਨਾਥ ਨੇ ਖਾਲਿਸਤਾਨੀ ਸਮਰਥਕ ਗੁਰਪੰਤਵੰਤ ਸਿੰਘ ਪੰਨੂ ਨੂੰ ਚੇਤਾਵਨੀ ਦਿੱਤੀ। ਉਨ੍ਹਾਂ ਨੇ ਪੰਨੂ ਨੂੰ ਚੇਤਾਵਨੀ ਦਿੰਦਿਆ ਕਿਹਾ ਕਿ ਆਪਣੀਆਂ ਹਰਕਤਾਂ ਤੋਂ ਬਾਜ਼ ਆ ਜਾਓ ਨਹੀ ਤਾਂ ਨਤੀਜੇ ਭੁਗਤਣ ਲਈ ਤਿਆਰ ਰਹੋ। ਸਵਾਮੀ ਮੇਘਨਾਥ ਅਤੇ ਉਨ੍ਹਾਂ ਦੇ ਸਾਥੀਆਂ ਨੇ ਕਿਹਾ ਕਿ ਖਾਲਿਸਤਾਨੀ ਸਮਰੱਥਕ ਗੁਰਪੰਤਵੰਤ ਸਿੰਘ ਪੰਨੂ ਵੱਲੋਂ ਡਾਕਟਰ ਭੀਮ ਰਾਓ ਅੰਬੇਡਕਰ ਦੀਆ ਮੂਰਤੀਆਂ ਨੂੰ ਤੋੜਨ ਲਈ ਨੌਜਵਾਨਾਂ ਨੂੰ ਭੜਕੀਲੇ ਭਾਸ਼ਣ ਦੇ ਕੇ ਉਕਸਾਇਆ ਜਾ ਰਿਹਾ ਹੈ।

ਜਿਸ ਕਰਕੇ ਕੁੱਝ ਦਿਨ ਪਹਿਲਾਂ ਫਿਲੌਰ ਵਿਖੇ ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ਨੂੰ ਕਵਰ ਕਰਨ ਵਾਲੇ ਸੀਸੇ ‘ਤੇ ਸਰਾਰਤੀ ਅਨਸਰਾਂ ਵੱਲੋਂ ਖਾਲਿਸਤਾਨ ਜ਼ਿੰਦਾਬਾਦ ਲਿਖ ਕੇ ਨੁਕਸਾਨ ਪਹੁਚਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਸ ਦੀ ਜ਼ਿੰਮੇਵਾਰੀ ਗੁਰਪੰਤਵੰਤ ਸਿੰਘ ਪੰਨੂ ਨੇ ਲੈਂਦੇ ਹੋਏ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸ਼ੇਅਰ ਕਰਕੇ 14 ਅਪ੍ਰੈਲ ਨੂੰ ਸਵਿਧਾਨ ਨਿਰਮਾਤਾ ਅਤੇ ਭਾਰਤ ਰਤਨ ਡਾਕਟਰ ਬੀ ਆਰ ਅੰਬੇਡਕਰ ਦੇ ਜਨਮਦਿਨ ਵਾਲੇ ਦਿਨ ਮੂਰਤੀਆਂ ਨੂੰ ਤੋੜਨ ਦੀ ਧਮਕੀ ਦਿੱਤੀ ਗਈ ਹੈ। ਉਨ੍ਹਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਗੁਰਪੰਤਵੰਤ ਸਿੰਘ ਪੰਨੂ ਉੱਤੇ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

ਬੁੱਤ ਦੀ ਭੰਨਤੋੜ ਕਰਨਾ ਬਹੁਤ ਹੀ ਨਿੰਦਣਯੋਗ- ਵਿਨੀਤ ਜੋਸ਼ੀ

ਪੰਜਾਬ ਬੀਜੇਪੀ ਦੇ ਆਗੂ ਵਿਨੀਤ ਜੋਸ਼ੀ ਨੇ ਕਿਹਾ ਕਿ ਅੰਬੇਡਕਰ ਜੀ ਦੇ ਇੱਕ ਹੋਰ ਬੁੱਤ ਦੀ ਭੰਨਤੋੜ ਕੀਤੀ ਗਈ ਹੈ। ਬਟਾਲਾ ਦੇ ਕਪੂਰੀ ਗੇਟ ‘ਤੇ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਭੰਨਤੋੜ ਕਰਨਾ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ। ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments