ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਗਿਆਨੀ ਸੁਲਤਾਨ ਸਿੰਘ, ਗਿਆਨੀ ਹਰਪ੍ਰੀਤ ਸਿੰਘ ਨਾਲ ਸਬੰਧਤ ਮਾਮਲੇ ਨੂੰ ਵੀ ਵਿਚਾਰਿਆ ਜਾ ਸਕਦਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਬੁੱਧਵਾਰ ਮੁੱਖ ਦਫ਼ਤਰ ਵਿਖੇ ਹੋਵੇਗੀ। ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਇਸ ਮੀਟਿੰਗ ’ਚ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਖ਼ਿਲਾਫ਼ ਸ਼ਿਕਾਇਤ ’ਤੇ ਚਰਚਾ ਹੋ ਸਕਦੀ ਹੈ।
ਇਸ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਲਈ ਬਣਾਏ ਜਾਣ ਵਾਲੇ ਵਿਧੀ ਵਿਧਾਨ ਸਬੰਧੀ ਵੀ ਕਮੇਟੀ ਗਠਿਤ ਕੀਤੀ ਜਾ ਸਕਦੀ ਹੈ। ਗੁਰਦੁਆਰਾ ਸੈਕਸ਼ਨ 85, 87, ਧਰਮ ਪ੍ਰਚਾਰ ਕਮੇਟੀ, ਵਿੱਦਿਅਕ ਅਦਾਰਿਆਂ ਆਦਿ ਨਾਲ ਸਬੰਧਤ ਮਤਿਆਂ ਨੂੰ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ।
ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਗਿਆਨੀ ਸੁਲਤਾਨ ਸਿੰਘ, ਗਿਆਨੀ ਹਰਪ੍ਰੀਤ ਸਿੰਘ ਨਾਲ ਸਬੰਧਤ ਮਾਮਲੇ ਨੂੰ ਵੀ ਵਿਚਾਰਿਆ ਜਾ ਸਕਦਾ ਹੈ। ਜਥੇਦਾਰਾਂ ਦੀ ਹੋਈ ਸੇਵਾ ਮੁਕਤੀ ਤੋਂ ਬਾਅਦ ਸਨਮਾਨ ਸਮਾਰੋਹ ਸਮਾਗਮ ਬਾਰੇ ਵੀ ਵਿਚਾਰ-ਚਰਚਾ ਹੋ ਸਕਦੀ ਹੈ। ਦੱਸਣਯੋਗ ਹੈ ਕਿ ਅੰਤ੍ਰਿੰਗ ਕਮੇਟੀ ਦੀ ਇਹ ਇਕੱਤਰਤਾ ਪਹਿਲਾਂ 15 ਅਪ੍ਰੈਲ ਨੂੰ ਸੱਦੀ ਗਈ ਸੀ, ਪ੍ਰੰਤੂ ਪ੍ਰਧਾਨ ਦੇ ਰੁਝੇਵਿਆਂ ਕਾਰਨ ਹੁਣ ਇਹ ਮੀਟਿੰਗ 16 ਅਪ੍ਰੈਲ ਨੂੰ ਹੋਵੇਗੀ।