ਕਾਂਗਰਸ ਪਾਰਟੀ ਦੇ ਵਰਕਰਾਂ ਨੇ ਅੱਜ ਦਿੱਲੀ ਸਥਿਤ ਕਾਂਗਰਸ ਦਫ਼ਤਰ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ।
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਾਂਗਰਸ ਦੇ ਨੈਸ਼ਨਲ ਹੈਰਾਲਡ ਅਖ਼ਬਾਰ ਨਾਲ ਸਬੰਧਿਤ ਮਨੀ ਲਾਂਡਰਿੰਗ ਮਾਮਲੇ ਵਿਚ ਚਾਰਜਸ਼ੀਟ ਦਾਇਰ ਕੀਤੀ ਹੈ। ਅੱਜ ਕਾਂਗਰਸ ਪਾਰਟੀ ਦੇਸ਼ ਭਰ ਵਿਚ ਇਸ ਦਾ ਵਿਰੋਧ ਕਰ ਰਹੀ ਹੈ। ਕਾਂਗਰਸ ਪਾਰਟੀ ਦੇ ਵਰਕਰ ਕੇਂਦਰ ਸਰਕਾਰ ਵਿਰੁੱਧ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਦਫ਼ਤਰਾਂ ਸਾਹਮਣੇ ਪਹੁੰਚ ਗਏ ਹਨ।
ਕਾਂਗਰਸੀ ਕਈ ਰਾਜਾਂ ਵਿਚ ਜ਼ਿਲ੍ਹਾ ਪੱਧਰ ‘ਤੇ ਕੇਂਦਰ ਸਰਕਾਰ ਦੇ ਦਫ਼ਤਰਾਂ ਦੇ ਸਾਹਮਣੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਵਲੋਂ ਜਾਣਬੁੱਝ ਕੇ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪਾਰਟੀ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਸਿਆਸੀ ਬਦਲੇਖ਼ੋਰੀ ਦੀ ਆੜ ਵਿਚ ਪਾਰਟੀ ਆਗੂਆਂ ਨੂੰ ਜਾਣਬੁਝ ਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ।
ਕਾਂਗਰਸ ਵਰਕਰਾਂ ਈਡੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ
ਕਾਂਗਰਸ ਪਾਰਟੀ ਦੇ ਵਰਕਰਾਂ ਨੇ ਅੱਜ ਦਿੱਲੀ ਸਥਿਤ ਕਾਂਗਰਸ ਦਫ਼ਤਰ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਦਰਅਸਲ, ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕਾਂਗਰਸ ਦੇ ਨੈਸ਼ਨਲ ਹੈਰਾਲਡ ਅਖ਼ਬਾਰ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਅੱਜ ਕਾਂਗਰਸ ਪਾਰਟੀ ਦੇਸ਼ ਭਰ ਵਿਚ ਇਸ ਦਾ ਵਿਰੋਧ ਕਰ ਰਹੀ ਹੈ।
ਪਾਰਟੀ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਰਾਜਨੀਤਿਕ ਵਿਰੋਧੀਆਂ ਨੂੰ ਦਬਾਉਣ ਲਈ ਈਡੀ ਦੀ ਦੁਰਵਰਤੋਂ ਕਰ ਰਹੀ ਹੈ।
ਇਸ ਸਬੰਧ ਵਿਚ, ਕਾਂਗਰਸ ਪਾਰਟੀ ਰਾਜ ਹੈੱਡਕੁਆਰਟਰ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਦਫ਼ਤਰਾਂ ਦੇ ਸਾਹਮਣੇ ਅਤੇ ਸਬੰਧਤ ਰਾਜਾਂ ਵਿੱਚ ਜ਼ਿਲ੍ਹਾ ਪੱਧਰ ‘ਤੇ ਕੇਂਦਰ ਸਰਕਾਰ ਦੇ ਦਫ਼ਤਰਾਂ ਦੇ ਸਾਹਮਣੇ ਕੇਂਦਰ ਸਰਕਾਰ ਵਿਰੁੱਧ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਪਾਰਟੀ ਨੇ ਕਿਹਾ ਕਿ ਸਰਕਾਰ ਨੇ ਸਿਆਸੀ ਬਦਲੇਖੋਰੀ ਨੂੰ ਜਾਰੀ ਰੱਖਿਆ ਤਾਂ ਕਾਂਗਰਸ ਵਲੋਂ ਵਿੱਢੇ ਗਏ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਰੱਖੇ ਜਾਣਗੇ ਅਤੇ ਮੋਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਖ਼ਿਲਾਫ਼ ਜੰਗ ਨੂੰ ਜਾਰੀ ਰੱਖਿਆ ਜਾਵੇਗਾ।