Saturday, April 26, 2025
Google search engine
HomeDeshਕੇਂਦਰ ਸਰਕਾਰ ਦੇਸ਼ ਦੀ ਸੁਰੱਖਿਆ ਪ੍ਰਤੀ ਸਖ਼ਤ, ਰੱਖਿਆ ਅਭਿਆਨ ਦੇ ਲਾਈਵ ਪ੍ਰਸਾਰਣ...

ਕੇਂਦਰ ਸਰਕਾਰ ਦੇਸ਼ ਦੀ ਸੁਰੱਖਿਆ ਪ੍ਰਤੀ ਸਖ਼ਤ, ਰੱਖਿਆ ਅਭਿਆਨ ਦੇ ਲਾਈਵ ਪ੍ਰਸਾਰਣ ‘ਤੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਲਗਾਈ

ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਸੰਕੇਤ ਦਿੱਤਾ ਹੈ ਕਿ ਇਸ ਹੁਕਮ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਢੁਕਵੀਂ ਕਾਰਵਾਈ ਕੀਤੀ ਜਾ ਸਕਦੀ ਹੈ।

ਮੰਗਲਵਾਰ (22 ਅਪ੍ਰੈਲ) ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਈ ਅੱਤਵਾਦੀ ਘਟਨਾ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਇੱਕ ਵਾਰ ਫਿਰ ਤਣਾਅ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਅਜਿਹੀ ਸਥਿਤੀ ਵਿੱਚ, ਭਾਰਤ ਅਤੇ ਪਾਕਿਸਤਾਨੀ ਫੌਜਾਂ ਵਿਚਕਾਰ ਸਰਹੱਦ ‘ਤੇ ਹਲਚੱਲ ਹੋਈ ਹੈ।
ਜਿਸ ਕਾਰਨ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਸ਼ਨੀਵਾਰ (26 ਅਪ੍ਰੈਲ) ਨੂੰ ਇੱਕ ਮਹੱਤਵਪੂਰਨ ਆਦੇਸ਼ ਜਾਰੀ ਕੀਤਾ ਅਤੇ ਸਾਰੇ ਮੀਡੀਆ ਚੈਨਲਾਂ, ਨਿਊਜ਼ ਏਜੰਸੀਆਂ ਅਤੇ ਸੋਸ਼ਲ ਮੀਡੀਆ ਯੂਜ਼ਰਸ ਨੂੰ ਰੱਖਿਆ ਕਾਰਜਾਂ ਅਤੇ ਸੁਰੱਖਿਆ ਬਲਾਂ ਦੀਆਂ ਗਤੀਵਿਧੀਆਂ ਦੇ ਲਾਈਵ ਪ੍ਰਸਾਰਣ ਤੋਂ ਬਚਣ ਦੀ ਅਪੀਲ ਕੀਤੀ।
ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਅਨੁਸਾਰ, ਇਹ ਕਦਮ ਰਾਸ਼ਟਰੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸੰਵੇਦਨਸ਼ੀਲ ਜਾਣਕਾਰੀ ਦੇ ਪ੍ਰਸਾਰ ਨੂੰ ਰੋਕਣ ਲਈ ਚੁੱਕਿਆ ਗਿਆ ਹੈ। ਮੰਤਰਾਲੇ ਨੇ ਆਪਣੇ ਆਦੇਸ਼ ਵਿੱਚ ਸਪੱਸ਼ਟ ਕੀਤਾ ਹੈ ਕਿ ਰੱਖਿਆ ਕਾਰਜਾਂ ਅਤੇ ਸੁਰੱਖਿਆ ਬਲਾਂ ਦੀਆਂ ਗਤੀਵਿਧੀਆਂ ਦੀ ਲਾਈਵ ਕਵਰੇਜ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਪੈਦਾ ਕਰ ਸਕਦੀ ਹੈ। ਅਜਿਹਾ ਪ੍ਰਸਾਰਣ ਨਾ ਸਿਰਫ਼ ਸੰਵੇਦਨਸ਼ੀਲ ਜਾਣਕਾਰੀ ਦਾ ਪਰਦਾਫਾਸ਼ ਕਰਦਾ ਹੈ, ਸਗੋਂ ਕਾਰਜਾਂ ਦੀ ਪ੍ਰਭਾਵਸ਼ੀਲਤਾ ਨੂੰ ਵੀ ਕਮਜ਼ੋਰ ਕਰ ਸਕਦਾ ਹੈ।

ਮੰਤਰਾਲੇ ਦਾ ਹੁਕਮ, ਰਾਸ਼ਟਰੀ ਸੁਰੱਖਿਆ ਤਰਜੀਹ

ਅਜਿਹੀ ਸਥਿਤੀ ਵਿੱਚ, ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਸਾਰੇ ਮੀਡੀਆ ਸੰਸਥਾਵਾਂ ਅਤੇ ਸੋਸ਼ਲ ਮੀਡੀਆ ਯੂਜ਼ਰਸ ਨੂੰ ਜ਼ਿੰਮੇਵਾਰੀ ਨਾਲ ਜਾਣਕਾਰੀ ਦਾ ਪ੍ਰਸਾਰ ਕਰਨ ਦੀ ਅਪੀਲ ਕੀਤੀ ਹੈ। ਹੁਕਮ ਵਿੱਚ ਕਿਹਾ ਗਿਆ ਹੈ, “ਰਾਸ਼ਟਰੀ ਸੁਰੱਖਿਆ ਦੇ ਹਿੱਤ ਵਿੱਚ, ਸਾਰੇ ਮੀਡੀਆ ਪਲੇਟਫਾਰਮਾਂ, ਨਿਊਜ਼ ਏਜੰਸੀਆਂ ਅਤੇ ਸੋਸ਼ਲ ਮੀਡੀਆ ਯੂਜ਼ਰਸ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਰੱਖਿਆ ਅਤੇ ਹੋਰ ਸੁਰੱਖਿਆ ਨਾਲ ਸਬੰਧਤ ਕਾਰਜਾਂ ਨਾਲ ਸਬੰਧਤ ਮਾਮਲਿਆਂ ਦੀ ਰਿਪੋਰਟਿੰਗ ਕਰਦੇ ਸਮੇਂ ਪੂਰੀ ਜ਼ਿੰਮੇਵਾਰੀ ਨਿਭਾਉਣ ਅਤੇ ਮੌਜੂਦਾ ਕਾਨੂੰਨਾਂ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ।”

ਮੀਡੀਆ ਅਤੇ ਸੋਸ਼ਲ ਮੀਡੀਆ ਦੀ ਭੂਮਿਕਾ

ਮੰਤਰਾਲੇ ਨੇ ਮੀਡੀਆ ਚੈਨਲਾਂ ਅਤੇ ਨਿਊਜ਼ ਏਜੰਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਰੱਖਿਆ ਕਾਰਜਾਂ ਨਾਲ ਸਬੰਧਤ ਕਿਸੇ ਵੀ ਕਟੈਂਟ ਨੂੰ ਪ੍ਰਸਾਰਿਤ ਕਰਨ ਤੋਂ ਪਹਿਲਾਂ ਉਸਦੀ ਸੰਵੇਦਨਸ਼ੀਲਤਾ ਦੀ ਜਾਂਚ ਕਰਨ। ਇਸ ਦੇ ਨਾਲ ਹੀ, ਸੋਸ਼ਲ ਮੀਡੀਆ ਯੂਜ਼ਰਸ ਨੂੰ ਸਾਵਧਾਨ ਰਹਿਣ ਅਤੇ ਅਜਿਹੇ ਕਟੈਂਟ ਨੂੰ ਸਾਂਝਾ ਕਰਨ ਤੋਂ ਬਚਣ ਦੀ ਸਲਾਹ ਵੀ ਦਿੱਤੀ ਗਈ ਹੈ ਜੋ ਸੁਰੱਖਿਆ ਬਲਾਂ ਲਈ ਜੋਖਮ ਪੈਦਾ ਕਰ ਸਕਦਾ ਹੈ। ਮੰਤਰਾਲੇ ਨੇ ਜ਼ੋਰ ਦੇ ਕੇ ਕਿਹਾ ਕਿ “ਹਰ ਕਿਸੇ ਨੂੰ ਰਾਸ਼ਟਰੀ ਸੁਰੱਖਿਆ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।”

ਇਹ ਕਦਮ ਕਿਉਂ ਜ਼ਰੂਰੀ ਹੈ?

ਰੱਖਿਆ ਕਾਰਵਾਈਆਂ ਦਾ ਸਿੱਧਾ ਪ੍ਰਸਾਰਣ ਦੁਸ਼ਮਣ ਤਾਕਤਾਂ ਨੂੰ ਰਣਨੀਤਕ ਜਾਣਕਾਰੀ ਪ੍ਰਦਾਨ ਕਰ ਸਕਦਾ ਹੈ, ਜੋ ਸੁਰੱਖਿਆ ਬਲਾਂ ਦੀ ਸਥਿਤੀ ਨੂੰ ਕਮਜ਼ੋਰ ਕਰ ਸਕਦਾ ਹੈ। ਮੰਤਰਾਲੇ ਦਾ ਇਹ ਹੁਕਮ ਅਜਿਹੇ ਸਮੇਂ ਆਇਆ ਹੈ ਜਦੋਂ ਡਿਜੀਟਲ ਯੁੱਗ ਵਿੱਚ ਜਾਣਕਾਰੀ ਤੇਜ਼ੀ ਨਾਲ ਫੈਲ ਰਹੀ ਹੈ। ਇਸ ਕਦਮ ਦਾ ਉਦੇਸ਼ ਮੀਡੀਆ ਅਤੇ ਜਨਤਾ ਨੂੰ ਸੁਰੱਖਿਆ ਬਾਰੇ ਜਾਗਰੂਕ ਕਰਨਾ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments