ਪਹਿਲਗਾਮ ਹਮਲਾ ਬਹੁਤ ਹੀ ਜ਼ਾਲਮਾਨਾ ਸੀ: ਵਿਦੇਸ਼ ਸਕੱਤਰ
ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ ਕਿ 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਇੱਕ ਅੱਤਵਾਦੀ ਹਮਲਾ ਹੋਇਆ ਸੀ। ਇਹ ਹਮਲਾ ਬਹੁਤ ਹੀ ਬੇਰਹਿਮੀ ਨਾਲ ਕੀਤਾ ਗਿਆ ਸੀ। ਲੋਕਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਦੇ ਸਾਹਮਣੇ ਮਾਰ ਦਿੱਤਾ ਗਿਆ। ਲਸ਼ਕਰ ਅਤੇ ਜੈਸ਼ ਦੇ ਅੱਤਵਾਦੀਆਂ ਨੇ ਪਹਿਲਗਾਮ ਘਟਨਾ ਨੂੰ ਅੰਜਾਮ ਦਿੱਤਾ। ਇਹ ਬਹੁਤ ਹੀ ਜ਼ਾਲਮਾਨਾ ਹਮਲਾ ਸੀ। ਇਹ ਹਮਲਾ ਸਪੱਸ਼ਟ ਤੌਰ ‘ਤੇ ਜੰਮੂ-ਕਸ਼ਮੀਰ ਵਿੱਚ ਬਹਾਲ ਹੋ ਰਹੀ ਆਮ ਸਥਿਤੀ ਨੂੰ ਵਿਗਾੜਨ ਲਈ ਕੀਤਾ ਗਿਆ ਸੀ। ਹਮਲੇ ਦਾ ਮੁੱਖ ਉਦੇਸ਼ ਸੈਰ-ਸਪਾਟਾ ਅਤੇ ਵਾਤਾਵਰਣ ਨੂੰ ਵਿਗਾੜਨਾ, ਵਿਕਾਸ ਅਤੇ ਪ੍ਰਗਤੀ ਨੂੰ ਨੁਕਸਾਨ ਪਹੁੰਚਾਉਣਾ ਅਤੇ ਇਸਨੂੰ ਅੱਤਵਾਦ ਲਈ ਉਪਜਾਊ ਜ਼ਮੀਨ ਬਣਾਉਣਾ ਸੀ।
ਉਨ੍ਹਾਂ ਅੱਗੇ ਕਿਹਾ ਕਿ ਹਮਲੇ ਦਾ ਇਹ ਤਰੀਕਾ ਫਿਰਕੂ ਦੰਗੇ ਭੜਕਾਉਣ ਲਈ ਵਰਤਿਆ ਗਿਆ ਸੀ, ਪਰ ਸਰਕਾਰ ਅਤੇ ਭਾਰਤੀ ਫੌਜ ਨੇ ਇਸਨੂੰ ਨਾਕਾਮ ਕਰ ਦਿੱਤਾ। ਇਸ ਹਮਲੇ ਵਿੱਚ ਟੀਆਰਐਫ ਦੀ ਭੂਮਿਕਾ ਵੀ ਸਾਹਮਣੇ ਆਈ।
ਵਿਕਰਮ ਮਿਸਰੀ ਨੇ ਕਿਹਾ ਕਿ ਮੁੰਬਈ ਹਮਲੇ ਤੋਂ ਬਾਅਦ, ਇਹ ਕਿਸੇ ਵੀ ਹਮਲੇ ਵਿੱਚ ਹੋਏ ਜਾਨੀ ਨੁਕਸਾਨ ਦੇ ਮਾਮਲੇ ਵਿੱਚ ਸਭ ਤੋਂ ਵੱਡੀ ਘਟਨਾ ਹੈ। ਪਹਿਲਗਾਮ ਵਿੱਚ ਉਹਨਾਂ ਦੇ ਪਰਿਵਾਰ ਦੇ ਸਾਹਮਣੇ ਉਹਨਾਂ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ ਗਈ। ਉਹਨਾਂ ਨੂੰ ਇਹ ਸੁਨੇਹਾ ਵਾਪਸ ਜਾ ਕੇ ਕਹਿਣ ਨੂੰ ਕਿਹਾ ਗਿਆ ਸੀ। TRF ਲਸ਼ਕਰ ਨਾਲ ਜੁੜਿਆ ਹੋਇਆ ਹੈ, ਜੋ ਕਿ ਸੰਯੁਕਤ ਰਾਸ਼ਟਰ ਦੁਆਰਾ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਹੈ।