Wednesday, October 28, 2026
Google search engine
Homelatest NewsArmy ਨੇ ਪਾਕਿਸਤਾਨ ਨੂੰ ਦਿੱਤਾ ਮੂੰਹ-ਤੋੜ ਜਵਾਬ , ਲੁਧਿਆਣਾ ‘ਚ ਬੋਲੇ Ravneet...

Army ਨੇ ਪਾਕਿਸਤਾਨ ਨੂੰ ਦਿੱਤਾ ਮੂੰਹ-ਤੋੜ ਜਵਾਬ , ਲੁਧਿਆਣਾ ‘ਚ ਬੋਲੇ Ravneet Bittu

ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਨੇ ਕਿਸ ਤਰ੍ਹਾਂ ਮਜਬੂਤੀ ਨਾਲ ਦੁਸ਼ਮਣ ਨੂੰ ਜਵਾਬ ਦਿੱਤਾ।

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਅੱਜ ਲੁਧਿਆਣਾ ਰੇਲਵੇ ਪ੍ਰੋਜੈਕਟਾਂ ਸਬੰਧੀ ਜਾਇਜ਼ਾ ਲੈਣ ਲਈ ਪਹੁੰਚੇ। ਇਸ ਦੌਰਾਨ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਫੌਜ ਨੇ ਇਹ ਸਾਫ ਕਰ ਦਿੱਤਾ ਹੈ ਕਿ ਪਾਕਿਸਤਾਨ ਦੀਆਂ ਫੌਜਾਂ ਦਾ ਸਿੱਧਾ ਟਾਰਗੇਟ ਸ਼੍ਰੀ ਹਰਿਮੰਦਰ ਸਾਹਿਬ ਸੀ। ਉਹਨਾਂ ਦੀਆਂ ਮਿਸਾਈਲਾਂ ਉਹਨਾਂ ਦੇ ਰਾਕਟ ਦਾ ਸਿੱਧਾ ਰੁੱਖ ਹਰਿਮੰਦਰ ਸਾਹਿਬ ਵੱਲ ਸੀ। ਉਹਨਾਂ ਕਿਹਾ ਕਿ ਅੱਜ ਇਹ ਗੱਲ ਸਾਫ ਹੋ ਗਈ ਹੈ ਕਿ ਕਿਸ ਤਰ੍ਹਾਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਦੇਸ਼ ਦੀ ਸਰਕਾਰ ਦੇ ਵਿੱਚ ਆਰਮੀ ਨੇ ਪਾਕਿਸਤਾਨ ਨੂੰ ਮੂੰਹ ਤੋੜ ਜਵਾਬ ਦਿੱਤਾ ਹੈ।

ਭਾਜਪਾ ‘ਚ ਨਹੀਂ ਪਰਿਵਾਰਵਾਦ: ਬਿੱਟੂ

ਦੂਜੇ ਪਾਸੇ ਲੁਧਿਆਣਾ ਜ਼ਿਮਨੀ ਚੋਣਾਂ ਸਬੰਧੀ ਸਵਾਲ ਕੀਤਾ ਗਿਆ ਤਾਂ ਉਹਨਾਂ ਕਿਹਾ ਕਿ ਭਾਜਪਾ ਵਰਕਰਾਂ ਦੀ ਪਾਰਟੀ ਹੈ। ਉਹਨਾਂ ਕਿਹਾ ਕਿ ਸਾਡੇ ਵਿੱਚ ਪਰਿਵਾਰਵਾਦ ਨਹੀਂ ਹੈ। ਜਲਦ ਹੀ ਪਾਰਟੀ ਪੱਧਰ ‘ਤੇ ਮੀਟਿੰਗਾਂ ਹੋਣ ਤੋਂ ਬਾਅਦ ਹੀ ਇਸ ਸਬੰਧੀ ਕੋਈ ਫੈਸਲਾ ਲਿਆ ਜਾਵੇਗਾ। ਉਹਨਾਂ ਕਿਹਾ ਕਿ ਕੋਈ ਮਜਬੂਤ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ। ਉਹਨਾਂ ਕਿਹਾ ਕਿ ਜੇਕਰ ਕਿਸੇ ਪਰਿਵਾਰਿਕ ਮੈਂਬਰ ਨੂੰ ਹੀ ਉਤਾਰਨਾ ਹੁੰਦਾ ਤਾਂ ਹੁਣ ਤੱਕ ਮੋਹਰ ਲੱਗ ਚੁੱਕੀ ਹੁੰਦੀ, ਪਰ ਇਸ ਲਈ ਆਮ ਆਦਮੀ ਪਾਰਟੀ ਅਤੇ ਕਾਂਗਰਸ ਬੈਠੀ ਹੈ। ਇਹ ਪਰਿਵਾਰਵਾਦ ‘ਤੇ ਜ਼ੋਰ ਦਿੰਦੀਆਂ ਹਨ, ਪਰ ਭਾਰਤੀ ਜਨਤਾ ਪਾਰਟੀ ਦੇ ਨਿਯਮ ਹਨ। ਬੀਜੇਪੀ ਪਰਿਵਾਰਵਾਦ ਦੀ ਪਾਰਟੀ ਨਹੀਂ ਸਗੋਂ ਵਰਕਰਾਂ ਦੀ ਪਾਰਟੀ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments