HomeDeshPunjab ਵਿੱਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, ਜਾਣੋਂ ਕਦੋਂ ਤੱਕ ਬੰਦ ਰਹਿਣਗੇ...
Punjab ਵਿੱਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, ਜਾਣੋਂ ਕਦੋਂ ਤੱਕ ਬੰਦ ਰਹਿਣਗੇ ਸਕੂਲ
ਪੰਜਾਬ ਸਰਕਾਰ ਨੇ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।
ਪੰਜਾਬ ਸਰਕਾਰ ਨੇ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸ਼ੋਸਲ ਮੀਡੀਆ ਅਕਾਉਂਟ ਤੇ ਛੁੱਟੀ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਉਹਨਾਂ ਨੇ ਦੱਸਿਆ ਕਿ 2 ਜੂਨ ਤੋਂ ਲੈਕੇ 30 ਜੂਨ ਤੱਕ ਸਕੂਲ ਬੰਦ ਰਹਿਣਗੇ।
ਹਰਜੋਤ ਬੈਂਸ ਅਨੁਸਾਰ ਇਹ ਫੈਸਲਾ ਸਾਰੇ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਤੇ ਵੀ ਲਾਗੂ ਹੋਵੇਗਾ।
ਪਹਿਲਾਂ ਪੈ ਰਹੀ ਤੇਜ਼ ਗਰਮੀ ਕਾਰਨ ਮੰਨਿਆ ਜਾ ਰਿਹਾ ਸੀ ਕਿ 26 ਮਈ ਜਾਂ ਇਸ ਦੇ ਆਸ ਪਾਸ ਹੀ ਛੁੱਟੀਆਂ ਐਲਾਨ ਦਿੱਤੀਆਂ ਜਾਣਗੀਆਂ ਪਰ ਸੂਬੇ ਦੇ ਕਈ ਇਲਾਕਿਆਂ ਵਿੱਚ ਬਾਰਿਸ਼ ਹੋਣ ਕਾਰਨ ਮੌਸਮ ਵਿੱਚ ਹਲਕੀ ਤਬਦੀਲੀ ਆਈ ਹੈ। ਇਸ ਦੇ ਨਾਲ ਹੀ ਹੁਣ ਸਰਕਾਰ ਨੇ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਗਰਮੀ ਦੀਆਂ ਛੁੱਟੀਆਂ ਜੂਨ ਵਿੱਚ ਹੀ ਹੋਣਗੀਆਂ।