Thursday, June 18, 2026
Google search engine
HomeDeshਕਾਂਗਰਸ ਨੇ ਨਾਮਜ਼ਦਗੀ ਰਾਹੀਂ ਦਿਖਾਈ ਏਕਤਾ, ਵੜਿੰਗ ਦੀ ਹਾਜ਼ਰੀ ਵਿੱਚ ਆਸ਼ੂ ਨੇ...

ਕਾਂਗਰਸ ਨੇ ਨਾਮਜ਼ਦਗੀ ਰਾਹੀਂ ਦਿਖਾਈ ਏਕਤਾ, ਵੜਿੰਗ ਦੀ ਹਾਜ਼ਰੀ ਵਿੱਚ ਆਸ਼ੂ ਨੇ ਭਰੇ ਕਾਗਜ਼

ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ।

ਲੁਧਿਆਣਾ ਪੱਛਮੀ ਹਲਕੇ ਦੀ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਤਿਆਰੀਆਂ ਤੇਜ਼ ਹੋ ਗਈਆਂ ਹਨ। ਅੱਜ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਅੱਜ ਆਪਣੀ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਸੂਬਾ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਜਲੰਧਰ ਦੇ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪਾਰਟੀ ਦੇ ਸੂਬਾ ਇੰਚਾਰਜ ਭੁਪੇਸ਼ ਬਘੇਲ ਵੀ ਮੌਜੂਦ ਸਨ।
ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ, ਭਾਰਤ ਭੂਸ਼ਣ ਆਸ਼ੂ ਨੇ ਫਿਰੋਜ਼ਪੁਰ ਰੋਡ ‘ਤੇ ਸੰਧੂ ਟਾਵਰ ਸਥਿਤ ਆਪਣੇ ਦਫਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਕੀਤੀ ਅਤੇ ਫਿਰ ਵਰਕਰਾਂ ਦੀ ਭਾਰੀ ਭੀੜ ਨਾਲ ਡੀਸੀ ਦਫਤਰ ਪਹੁੰਚੇ। ਹੁਣ ਤੱਕ, ਇੱਕ ਆਜ਼ਾਦ ਉਮੀਦਵਾਰ ਇੰਜੀਨੀਅਰ ਬਲਦੇਵ ਰਾਜ ਦੇਵੀ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ।
ਇਸ ਦੌਰਾਨ, ਰਾਜਾ ਵੜਿੰਗ ਨੇ ਕਿਹਾ ਕਿ, ਮੈਂ ਆਸ਼ੂ ਨੂੰ ਵਧਾਈ ਦਿੰਦਾ ਹਾਂ ਕਿ ਉਹ ਚੋਣ ਲੜ ਰਹੇ ਹਨ। ਮੈਂ ਪੰਜਾਬ ਦੇ ਲੋਕਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਜੇਕਰ ਲੋਕ ਚਾਹੁੰਦੇ ਹਨ ਕਿ ਪੰਜਾਬ ਖੁਸ਼ਹਾਲ ਰਹੇ, ਤਾਂ ਕਾਂਗਰਸ ਪਾਰਟੀ ਦਾ ਸਮਰਥਨ ਕਰਨ, ਪੱਛਮੀ ਹਲਕੇ ਵਿੱਚ ਕਾਂਗਰਸ ਨੂੰ ਜਿੱਤਾ ਕੇ, 2027 ਵਿੱਚ ਕਾਂਗਰਸ ਸਰਕਾਰ ਦੇ ਗਠਨ ਦੀ ਨੀਂਹ ਰੱਖਣ। ਕਾਂਗਰਸ ਵੱਲੋਂ ਕੀਤੇ ਇਕੱਠ ਵਿੱਚ ਲਗਭਗ 200 ਤੋਂ 250 ਵਾਹਨ ਸਨ, ਜਿਸ ਕਾਰਨ ਲੁਧਿਆਣਾ ਤੋਂ ਫਿਰੋਜ਼ਪੁਰ ਜਾਣ ਵਾਲੀ ਫਿਰੋਜ਼ਪੁਰ ਸੜਕ ਪੂਰੀ ਤਰ੍ਹਾਂ ਜਾਮ ਹੋ ਗਈ ਸੀ।

ਅਕਾਲੀ ਉਮੀਦਵਾਰ ਵੀ ਭਰ ਸਕਦੇ ਨੇ ਨਾਮਜ਼ਦਗੀ

ਇਹ ਵੀ ਜਾਣਕਾਰੀ ਮਿਲੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਅੱਜ ਦੁਪਹਿਰ 2.30 ਵਜੇ ਤੋਂ ਬਾਅਦ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ। ਨਵਨੀਤ ਗੋਪੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਚੋਣ ਮੈਦਾਨ ਵਿੱਚ ਹਨ, ਜੋ ਪਹਿਲਾਂ ਹੀ ਪ੍ਰਚਾਰ ਵਿੱਚ ਰੁੱਝੇ ਹੋਏ ਹਨ ਅਤੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕਰ ਰਹੇ ਹਨ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments