HomeDeshਸੰਜੀਵ ਅਰੋੜਾ ਨੇ ਵਿਧਾਇਕ ਵਜੋਂ ਚੁੱਕੀ ਸਹੁੰ, ਬੋਲੇ- ਸੂਬੇ ਲਈ ਵੱਧ ਤੋਂ...
ਸੰਜੀਵ ਅਰੋੜਾ ਨੇ ਵਿਧਾਇਕ ਵਜੋਂ ਚੁੱਕੀ ਸਹੁੰ, ਬੋਲੇ- ਸੂਬੇ ਲਈ ਵੱਧ ਤੋਂ ਵੱਧ ਕੰਮ ਕਰਾਂਗਾ
ਸੰਜੀਵ ਅਰੋੜਾ ਨੇ ਸਹੁੰ ਚੁੱਕ ਸਮਾਗਮ ਮੌਕ ‘ਤੇ ਕਿਹਾ ਕਿ ਮੈਨੂੰ ਬਹੁੱਤ ਫ਼ਕਰ ਹੋ ਰਿਹਾ ਕਿ ਮੈਂ ਵਿਧਾਨਸਭਾ ਦੇ ਵਿਧਾਇਕ ਦੀ ਸਹੁੰ ਚੁੱਕੀ।
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੇ ਜੇਤੂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਵਿਧਾਇਕ ਅਹੁਦੇ ਦੀ ਸਹੁੰ ਚੁੱਕ ਲਈ ਹੈ। ਉਨ੍ਹਾਂ ਨੂੰ ਵਿਧਾਨਸਭਾ ਸਪੀਕਰ ਕੁਲਤਾਰ ਸੰਧਵਾਂ ਨੇ ਸਹੁੰ ਚੁਕਾਈ। ਉਨ੍ਹਾਂ ਨੂੰ ਜਲਦੀ ਹੀ ਕੈਬਨਿਟ ਮੰਤਰੀ ਵੀ ਬਣਾਉਣ ਦੀ ਸੰਭਾਵਨਾ ਹੈ। ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਜ਼ਿਮਨੀ ਚੋਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਜੇਕਰ ਸੰਜੀਵ ਅਰੋੜਾ ਨੂੰ ਲੋਕ ਚੁਣਦੇ ਹਨ ਤਾਂ ਉਨ੍ਹਾਂ ਨੂੰ ਕੈਬਨਿਟ ਮੰਤਰੀ ਬਣਾਇਆ ਜਾਵੇਗਾ।
ਸੰਜੀਵ ਅਰੋੜਾ ਨੇ ਸਹੁੰ ਚੁੱਕ ਸਮਾਗਮ ਮੌਕ ‘ਤੇ ਕਿਹਾ ਕਿ ਮੈਨੂੰ ਬਹੁੱਤ ਫ਼ਕਰ ਹੋ ਰਿਹਾ ਕਿ ਮੈਂ ਵਿਧਾਨਸਭਾ ਦੇ ਵਿਧਾਇਕ ਦੀ ਸਹੁੰ ਚੁੱਕੀ। ਮੈਂ ਆਪਣੇ ਸੂਬੇ ਲਈ ਵੱਧ ਤੋਂ ਵੱਧ ਕੰਮ ਕਰਾਂਗਾ। ਉਨ੍ਹਾਂ ਕਿਹਾ ਕਿ ਮੈਂ ਸਾਰੇ ਆਗੂਆਂ ਦੀ ਸਲਾਹ ਲੈ ਕੇ ਅੱਗੇ ਵਧਾਂਗੇ, ਕਿਉਂਕਿ ਇਹ ਉਨ੍ਹਾਂ ਦਾ ਪਹਿਲਾ ਕਾਰਜ਼ਕਾਲ ਹੈ। ਉਨ੍ਹਾਂ ਕਿਹਾ ਕਿ ਜੋ ਲੋਕ ਚਾਹੁੰਦੇ ਹਨ ਉਹ ਹੀ ਕੰਮ ਹੋਣਗੇ, ਨਾ ਕਿ ਉਹ ਜੋ ਅਸੀਂ ਚਾਹੁੰਦੇ ਹਨ। ਜੋ ਵੀ ਲੋਕਾਂ ਦੀ ਮੰਗ ਹੋਵੇਗੀ, ਉਸ ਨੂੰ ਪੂਰਾ ਕੀਤਾ ਜਾਵੇਗਾ। ਪਹਿਲ ਦੇ ਆਧਾਰ ‘ਤੇ ਕੰਮ ਕੀਤੇ ਜਾਣਗੇ।