Saturday, June 13, 2026
Google search engine
HomeDeshਬਿਕਰਮ ਮਜੀਠਿਆ ਦੀ ਰਿਮਾਂਡ 4 ਦਿਨ ਹੋਰ ਵਧੀ, ਮੁਹਾਲੀ ਕੋਰਟ ‘ਚ ਹੋਈ...

ਬਿਕਰਮ ਮਜੀਠਿਆ ਦੀ ਰਿਮਾਂਡ 4 ਦਿਨ ਹੋਰ ਵਧੀ, ਮੁਹਾਲੀ ਕੋਰਟ ‘ਚ ਹੋਈ ਪੇਸ਼ੀ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠਿਆ ਦਾ 4 ਦਿਨਾਂ ਦਾ ਹੋਰ ਰਿਮਾਂਡ ਵਧਾ ਦਿੱਤਾ ਹੈ।

ਆਮਦਨ ਤੋਂ ਵੱਧ ਜਾਇਦਾਦ ਮਾਮਲੇ ਦੀ ਸੁਣਵਾਈ ਤੋਂ ਬਾਅਦ ਮੁਹਾਲੀ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠਿਆ ਦਾ 4 ਦਿਨਾਂ ਦਾ ਹੋਰ ਰਿਮਾਂਡ ਵਧਾ ਦਿੱਤਾ ਹੈ। ਉਨ੍ਹਾਂ ਨੂੰ ਅੱਜ ਮੁਹਾਲੀ ਕੋਰਟ ‘ਚ ਪੇਸ਼ ਕੀਤਾ ਗਿਆ ਸੀ। ਵਿਜੀਲੈਂਸ ਬਿਊਰੋ ਦੀ ਦਲੀਲ ਹੈ ਕਿ ਉਹ ਜਾਂਚ ‘ਚ ਸਹਿਯੋਗ ਨਹੀਂ ਕਰ ਰਹੇ। ਉਨ੍ਹਾਂ ਨੂੰ ਹੋਰ ਸੂਬਿਆਂ ‘ਚ ਵੀ ਲੈ ਕੇ ਜਾਣਾ ਪਵੇਗਾ, ਇਸ ਲਈ ਉਨ੍ਹਾਂ ਦਾ ਰਿਮਾਂਡ ਵਧਾ ਦਿੱਤਾ ਗਿਆ ਹੈ।
ਉੱਥੇ ਹੀ ਅੱਜ ਪੇਸ਼ੀ ਤੋਂ ਪਹਿਲਾਂ ਮਾਹੌਲ ਕਾਫ਼ੀ ਤਣਾਅਪੂਰਨ ਹੋ ਗਿਆ ਸੀ। ਬਿਕਰਮ ਮਜੀਠਿਆ ਦੀ ਗ੍ਰਿਫ਼ਤਾਰੀ ਦੇ ਵਿਰੋਧ ‘ਚ ਅੱਜ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ, ਪਾਰਟੀ ਸਮਰਥਕਾਂ ਨਾਲ ਮੁਹਾਲੀ ਪਹੁੰਚੇ ਸਨ। ਇਸ ਦੌਰਾਨ ਤਣਾਅਪੂਰਨ ਮਾਹੌਲ ਦੇਖਦੇ ਹੋਏ, ਉਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ। ਇਸ ਤੋਂ ਬਾਅਦ ਸੁਖਬੀਰ ਬਾਦਲ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਗਰਮਾ-ਗਰਮ ਬਹਿਸ ਕਰਦੇ ਹੋਏ ਨਜ਼ਰ ਆਏ।
ਦੱਸ ਦੇਈਏ ਕਿ 25 ਜੂਨ ਨੂੰ ਵਿਜੀਲੈਂਸ ਬਿਊਰੋ ਨੇ ਬਿਕਰਮ ਮਜੀਠਿਆ ਦੀ ਅੰਮ੍ਰਿਤਸਰ ਤੇ ਚੰਡੀਗੜ੍ਹ ਰਿਹਾਇਸ਼ ਸਮੇਤ ਸੂਬੇ ਦੇ ਕਈ ਇਲਾਕਿਆਂ ‘ਚ ਛਾਪੇਮਾਰੀ ਕੀਤੇ। ਇਸ ਦੌਰਾਨ ਬਿਕਰਮ ਮਜੀਠਿਆ ਆਪਣੀ ਅੰਮ੍ਰਿਤਸਰ ਰਿਹਾਇਸ਼ ‘ਚ ਮੌਜੂਦ ਸਨ। ਉਨ੍ਹਾਂ ‘ਤੇ ਆਮਦਨ ਤੋਂ ਵੱਧ ਜਾਇਦਾਦ ਦਾ ਦੋਸ਼ ਲੱਗਿਆ। ਇਹ ਗੈਰ-ਕਾਨੂੰਨੀ ਜਾਇਦਾਦ ਕਰੀਬ 540 ਕਰੋੜ ਦੇ ਨੇੜੇ ਦੱਸੀ ਜਾ ਰਹੀ ਹੈ। ਵਿਜੀਲੈਂਸ ਬਿਊਰੋ ਵੱਲੋਂ ਮਜੀਠਿਆ ਨੂੰ 26 ਜੂਨ ਨੂੰ ਮੁਹਾਲੀ ਕੋਰਟ ‘ਚ ਪੇਸ਼ ਕੀਤਾ ਗਿਆ, ਜਿੱਥੇ ਉਨ੍ਹਾਂ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ ਸੀ। ਇਸ ਤੋਂ ਬਾਅਦ ਅੱਜ ਯਾਨੀ 2 ਜੂਨ ਨੂੰ ਉਨ੍ਹਾਂ ਦਾ ਰਿਮਾਂਡ ਖ਼ਤਮ ਹੋ ਗਿਆ ਸੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments