ਭਾਰਤੀ ਸੇਨਾ ਦੇ ਕਰਨਲ ਪੁਸ਼ਪਿੰਦਰ ਬਾਠ ਤੇ ਉਨ੍ਹਾਂ ਦੇ ਪੁੱਤਰ ਨਾਲ ਕੁੱਟਮਾਰ ਮਾਮਲੇ ਦੀ ਜਾਂਚ ਹੁਣ ਸੀਬੀਆਈ ਕਰੇਗੀ।
ਭਾਰਤੀ ਸੇਨਾ ਦੇ ਕਰਨਲ ਪੁਸ਼ਪਿੰਦਰ ਬਾਠ ਤੇ ਉਨ੍ਹਾਂ ਦੇ ਪੁੱਤਰ ਨਾਲ ਕੁੱਟਮਾਰ ਮਾਮਲੇ ਦੀ ਜਾਂਚ ਹੁਣ ਸੀਬੀਆਈ ਕਰੇਗੀ। ਕਰਨਲ ਤੇ ਉਨ੍ਹਾਂ ਦੇ ਬੇਟੇ ਨਾਲ ਮਾਰਚ ‘ਚ ਪਟਿਆਲਾ ‘ਚ ਕੁੱਟਮਾਰ ਹੋਈ ਸੀ। ਪੰਜਾਬ ਦੇ ਹਰਿਆਣਾ ਹਾਈਕੋਰਟ ਨੇ 16 ਜੁਲਾਈ ਨੂੰ ਇਸ ਕੇਸ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਪਹਿਲਾਂ ਚੰਡੀਗੜ੍ਹੀ ਪੁਲਿਸ ਨੂੰ ਇਸ ਮਾਮਲੇ ਦੀ ਜਾਂਚ ਸੌਂਪੀ ਗਈ ਸੀ, ਪਰ ਅਦਾਲਤ ਨੇ ਮੰਨਿਆ ਕਿ ਪੁਲਿਸ ਮਾਮਲੇ ਦੀ ਨਿਰਪੱਖ ਤੇ ਪ੍ਰਭਾਵੀ ਜਾਂਚ ਕਰਨ ਲਈ ਕਾਮਯਾਬ ਨਹੀਂ ਰਹੀ।
ਕਰਨਲ ਦੀ ਪਤਨੀ ਨੇ ਹਾਈਕੋਰਟ ਦੇ ਨਿਰਦੇਸ਼ ਮਿਲਣ ਤੋਂ ਬਾਅਦ ਕਿਹਾ ਕਿ ਇਹ ਫੈਸਲਾ ਰਾਹਤ ਦੇਣ ਵਾਲਾ ਹੈ ਤੇ ਉਮੀਦ ਹੈ ਕਿ ਸੱਚਾਈ ਸਾਹਮਣੇ ਆਵੇਗੀ। ਜਲਦੀ ਹੀ ਅਦਾਲਤ ਵੱਲੋਂ ਰਸਮੀ ਨਿਰਦੇਸ਼ ਵੀ ਜਾਰੀ ਕਰ ਦਿੱਤੇ ਜਾਣਗੇ, ਜਿਸ ‘ਚ ਇਹ ਵੀ ਸਪੱਸ਼ਟ ਹੋ ਜਾਵੇਗਾ ਕਿ ਸੀਬੀਆਈ ਕਿੰਨੇ ਸਮੇਂ ਲਈ ਮਾਮਲੇ ਦੀ ਜਾਂਚ ਪੂਰੀ ਕਰਨ ਚਾਹੀਦੀ ਹੈ।
ਪਹਿਲਾਂ ਚੰਡੀਗੜ੍ਹ ਪੁਲਿਸ ਕਰ ਰਹੀ ਸੀ ਜਾਂਚ
ਇਹ ਮਾਮਲਾ ਮਾਚਰ ਮਹੀਨੇ ਦਾ ਹੈ। ਇਸ ਤੋਂ ਬਾਅਦ ਪੰਜਾਬ ਵਿਧਾਨਸਭਾ ‘ਚ ਵੀ ਇਸ ਮਾਮਲੇ ਨੂੰ ਚੁੱਕਿਾ ਗਿਆ ਸੀ। ਇਹ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਵੀ ਪਹੁੰਚਿਆ। ਇਸ ਦੌਰਾਨ ਕਰਨਲ ਬਾਠ ਦੀ ਪਤਨੀ ਨੇ ਮੰਗ ਕੀਤੀ ਸੀ ਕਿ ਮਾਮਲੇ ਦੀ ਜਾਂਚ ਸੀਬੀਆਈ ਜਾਂ ਕਿਸੇ ਹੋਰ ਏਜੰਸੀ ਤੋਂ ਕਰਵਾਉਣੀ ਚਾਹੀਦੀ ਹੈ। ਅਦਾਲਤ ਨੇ ਸਾਰੇ ਤੱਥਾਂ ਦੀ ਪੜਤਾਲ ਕਰਨ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੂੰ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਦੇ ਨਾਲ ਹੀ ਇਸ ਮਾਮਲੇ ਦੀ ਜਾਂਚ ਅਗਸਤ ਮਹੀਨੇ ਤੱਕ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਸਨ। ਇੱਕ ਮਹੀਨੇ ਪਹਿਲਾਂ ਦੀ ਕਰਨਲ ਦੀ ਪਤਨੀ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਰੀਆ ਨਾਲ ਮਿਲਣ ਪਹੁੰਚੇ ਸਨ।