HomeDeshFerozepur ‘ਚ ਗਰੀਬ ਪਰਿਵਾਰ ਦੀ ਚਮਕੀ ਕਿਸਮਤ, ਨਿਕਲੀ 1 ਕਰੋੜ ਰੁਪਏ ਦੀ...
Ferozepur ‘ਚ ਗਰੀਬ ਪਰਿਵਾਰ ਦੀ ਚਮਕੀ ਕਿਸਮਤ, ਨਿਕਲੀ 1 ਕਰੋੜ ਰੁਪਏ ਦੀ ਲਾਟਰੀ
ਮੋਗਾ ਜ਼ਿਲ੍ਹੇ ਦੇ ਰਹਿਣ ਵਾਲੇ ਜਸਮੇਲ ਸਿੰਘ ਫਿਰੋਜ਼ਪੁਰ ਆਇਆ ਸੀ, ਜਿੱਥੇ ਉਨ੍ਹਾੰ ਨੇ 6 ਰੁਪਏ ਦੀ ਲਾਟਰੀ ਟਿਕਟ ਖਰੀਦੀ ਸੀ।
ਫਿਰੋਜ਼ਪੁਰ ਦੇ ਇੱਕ ਗਰੀਬ ਪਰਿਵਾਰ ਦੀ ਕਿਸਮਤ ਅਚਾਨਕ ਚਮਕ ਗਈ ਹੈ, ਉਨ੍ਹਾਂ ਨੇ 1 ਕਰੋੜ ਰੁਪਏ ਦੀ ਲਾਟਰੀ ਜਿੱਤ ਲਈ ਹੈ। ਇਸ ‘ਤੇ ਪੂਰੇ ਪਰਿਵਾਰ ਨੇ ਢੋਲ ਵਜਾ ਕੇ, ਨੱਚ ਕੇ ਅਤੇ ਲੱਡੂ ਵੰਡ ਕੇ ਜਸ਼ਨ ਮਨਾਇਆ। ਇਸ ਵਿਅਕਤੀ ਨੇ ਇਹ ਲਾਟਰੀ 6 ਰੁਪਏ ਵਿੱਚ ਖਰੀਦੀ ਸੀ। ਇਸ ਵਿਅਕਤੀ ਦਾ ਕਹਿਣਾ ਹੈ ਕਿ ਉਹ ਇਸ ਪੈਸੇ ਦੀ ਵਰਤੋਂ ਆਪਣੇ ਬੱਚਿਆਂ ਦਾ ਭਵਿੱਖ ਬਣਾਉਣ ਅਤੇ ਆਪਣੇ ਲਏ ਹੋਏ ਕਰਜ਼ੇ ਨੂੰ ਚੁਕਾਉਣ ਲਈ ਕਰੇਗਾ।
6 ਰੁਪਏ ‘ਚ ਖਰੀਦੀ ਸੀ ਟਿਕਟ
ਮੋਗਾ ਜ਼ਿਲ੍ਹੇ ਦੇ ਰਹਿਣ ਵਾਲੇ ਜਸਮੇਲ ਸਿੰਘ ਫਿਰੋਜ਼ਪੁਰ ਆਇਆ ਸੀ, ਜਿੱਥੇ ਉਨ੍ਹਾੰ ਨੇ 6 ਰੁਪਏ ਦੀ ਲਾਟਰੀ ਟਿਕਟ ਖਰੀਦੀ ਸੀ। ਇਸ ਟਿਕਟ ਨਾਲ ਉਨ੍ਹਾਂ ਨੇ 1 ਕਰੋੜ ਰੁਪਏ ਜਿੱਤੇ ਹਨ। ਉਨ੍ਹਾਂ ਨੇ ਢੋਲ ਵਜਾ ਕੇ ਤੇ ਨੱਚ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ। ਜਸਮੇਲ ਸਿੰਘ ਨੇ ਲੱਡੂ ਵੀ ਵੰਡੇ ਹਨ।
‘ਬੱਚਿਆਂ ਦੇ ਭਵਿੱਖ ਲਈ ਵਰਤਾਂਗੇ ਪੈਸੇ’
ਜਸਮੇਲ ਸਿੰਘ ਨੇ ਦੱਸਿਆ ਕਿ ਉਹ ਮੋਗਾ ਤੋਂ ਜੀਰਾ ਆਇਆ ਸੀ ਅਤੇ ਉੱਥੇ ਉਸਨੇ 6 ਰੁਪਏ ਦੀ ਲਾਟਰੀ ਜਿੱਤੀ ਸੀ। ਕੁਝ ਘੰਟਿਆਂ ਬਾਅਦ ਹੀ, ਉਨ੍ਹਾਂ ਨੂੰ ਲਾਟਰੀ ਵਾਲੇ ਦਾ ਫ਼ੋਨ ਆਇਆ, ਜਿਸ ਵਿੱਚ ਉਨ੍ਹਾਂ ਨੂੰ ਦੱਸਿਆ ਗਿਆ ਕਿ ਉਨ੍ਹਾਂ ਨੇ 1 ਕਰੋੜ ਰੁਪਏ ਦੀ ਲਾਟਰੀ ਜਿੱਤ ਲਈ ਹੈ। ਜਦੋਂ ਕਿ ਜਸਮੇਲ ਸਿੰਘ ਨੇ ਕਿਹਾ ਕਿ ਉਹ ਮਜ਼ਦੂਰੀ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਪੈਸੇ ਨਾਲ ਉਹ ਆਪਣੇ ਬੱਚਿਆਂ ਦਾ ਭਵਿੱਖ ਬਣਾਏਗਾ ਅਤੇ ਆਪਣੇ ਲਏ ਹੋਏ ਕਰਜ਼ੇ ਨੂੰ ਵਾਪਸ ਕਰੇਗਾ।