Thursday, June 11, 2026
Google search engine
HomeCrimeKhalistani ਨਾਅਰੇ ਲਿਖਣ ਵਾਲੇ ਮਾਮਲੇ ‘ਚ ਦਿੱਤਾ ਗਿਆ ਸੀ ਪੈਸੇ ਦਾ...

Khalistani ਨਾਅਰੇ ਲਿਖਣ ਵਾਲੇ ਮਾਮਲੇ ‘ਚ ਦਿੱਤਾ ਗਿਆ ਸੀ ਪੈਸੇ ਦਾ ਲਾਲਚ, ਨਾਬਾਲਿਗ ਸਮੇਤ 2 ਕਾਬੂ

ਡੇਰਾ ਬਾਬਾ ਨਾਨਕ ਤੋਂ ਸ਼ੇਰਾ ਨਾਮ ਦੇ ਵਿਅਕਤੀ ਨੂੰ ਗੁਰਪਤਵੰਤ ਸਿੰਘ ਪੰਨੂ ਨੇ ਹੁਕਮ ਦਿੱਤਾ ਸੀ।

ਅੰਮ੍ਰਿਤਸਰ ਪੁਲਿਸ ਨੇ ਮੰਦਿਰ ਦੀ ਕੰਧ ਸਮੇਤ 3 ਥਾਵਾਂ ‘ਤੇ ਦੇਸ਼ ਵਿਰੋਧੀ ਨਾਅਰੇ ਲਿਖਣ ਵਾਲੇ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਨਾਬਾਲਗ ਹੈ। ਦੋਵੇਂ ਖੇਤੀ-ਬਾੜੀ ਦਾ ਕੰਮ ਕਰਦੇ ਹਨ। ਵੀਰਵਾਰ ਨੂੰ ਅੰਮ੍ਰਿਤਸਰ ਦੇ ਸ਼ਿਵਾਲਾ ਮੰਦਿਰ ‘ਚ ਖਾਲਿਸਤਾਨੀ ਨਾਅਰੇ ਲਿਖਣ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਤੋਂ ਪੁਲਿਸ ਮੁਲਜ਼ਮਾਂ ਦੀ ਭਾਲ ਚ ਜੁੱਟ ਗਈ ਸੀ। ਪੁਲਿਸ ਨੇ ਇਨ੍ਹਾਂ ਦੀ ਭਾਲ ਚ ਲਗਾਤਾਰ ਨਾਕੇ ਅਤੇ ਸੀਸੀਟੀਵੀ ਦੀ ਮਦਦ ਲੈ ਰਹੀ ਸੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਿਛਲੇ ਦਿਨੀਂ ਅੰਮ੍ਰਿਤਸਰ ਵਿੱਚ ਦੇਸ਼ ਵਿਰੋਧੀ ਨਾਅਰੇ ਲਿਖੇ ਗਏ ਸਨ। ਇਸ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ 3 ਐਫਆਈਆਰ ਦਰਜ ਕੀਤੀਆਂ ਹਨ, ਜਿਸ ਤੋਂ ਬਾਅਦ ਕਾਰਵਾਈ ਸ਼ੁਰੂ ਕੀਤੀ ਗਈ। ਪੁਲਿਸ ਨੇ 24 ਘੰਟਿਆਂ ਦੇ ਅੰਦਰ ਦੇਸ਼ ਵਿਰੋਧੀ ਨਾਅਰੇ ਲਿਖਣ ਵਾਲੇ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਸ਼ਨਪ੍ਰੀਤ ਅਤੇ ਉਸਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਦੀ ਉਮਰ 22 ਸਾਲ ਹੈ।

ਵਿਦੇਸ਼ ਤੋਂ ਬਣਾਈ ਸੀ ਪਲਾਨਿੰਗ

ਡੇਰਾ ਬਾਬਾ ਨਾਨਕ ਤੋਂ ਸ਼ੇਰਾ ਨਾਮ ਦੇ ਵਿਅਕਤੀ ਨੂੰ ਗੁਰਪਤਵੰਤ ਸਿੰਘ ਪੰਨੂ ਨੇ ਹੁਕਮ ਦਿੱਤਾ ਸੀ। ਸ਼ੇਰਾ ਇਸ ਸਮੇਂ ਵਿਦੇਸ਼ ਵਿੱਚ ਬੈਠਾ ਹੈ। ਉਨ੍ਹਾਂ ਨੂੰ ਪੈਸੇ ਦਾ ਲਾਲਚ ਦੇ ਕੇ ਇਹ ਨਾਅਰੇ ਲਿਖਣ ਲਈ ਕਿਹਾ ਗਿਆ ਸੀ, ਉਨ੍ਹਾਂ ਨੇ ਸਨੈਪਚੈਟ ਰਾਹੀਂ ਵਿਦੇਸ਼ਾਂ ਵਿੱਚ ਨਾਅਰੇ ਲਿਖ ਕੇ ਫੋਟੋਆਂ ਵੀ ਭੇਜੀਆਂ ਸਨ।

ਪੈਸੇ ਦਾ ਲਾਲਚ ਦੇ ਕੇ ਲਿਖਵਾਏ ਸਨ ਨਾਅਰੇ

ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਪੈਸੇ ਦਾ ਲਾਲਚ ਦੇ ਕੇ ਇਹ ਕੰਮ ਕਰਨ ਲਈ ਕਿਹਾ ਗਿਆ ਸੀ, ਪਰ ਉਨ੍ਹਾਂ ਨੂੰ ਅਜੇ ਤੱਕ ਕੋਈ ਪੈਸਾ ਨਹੀਂ ਭੇਜਿਆ ਗਿਆ ਹੈ। ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਰਿਮਾਂਡ ਲੈਣ ਤੋਂ ਬਾਅਦ ਪੁੱਛਗਿੱਛ ਕੀਤੀ ਜਾਵੇਗੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments