Monday, October 26, 2026
Google search engine
HomeDeshPunjab ‘ਚ ਅੱਜ ਧੁੰਦ ਦਾ ਰੈਡ ਅਲਰਟ, ਘੱਟੋ-ਘੱਟ ਤਾਪਮਾਨ ਆਮ ਨਾਲੋਂ 3.5...

Punjab ‘ਚ ਅੱਜ ਧੁੰਦ ਦਾ ਰੈਡ ਅਲਰਟ, ਘੱਟੋ-ਘੱਟ ਤਾਪਮਾਨ ਆਮ ਨਾਲੋਂ 3.5 ਡਿਗਰੀ ਵੱਧ

ਬੀਤੇ ਦਿਨ ਸੂਬੇ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 0.3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ।

ਪੰਜਾਬ ‘ਚ ਬੀਤੇ ਦਿਨਾਂ ਤੋਂ ਲਗਾਤਾਰ ਧੁੰਦ ਦੇਖੀ ਜਾ ਰਹੀ ਹੈ। ਧੁੰਦ ਕਾਰਨ ਬੀਤੇ ਦਿਨ ਕੁਰਾਲੀ ਤੇ ਜਲੰਧਰ ‘ਚ ਦੋ ਹਾਦਸੇ ਵਾਪਰੇ ਸਨ। ਅੱਜ ਵੀ ਸੂਬੇ ਭਰ ‘ਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਲੋਕਾਂ ਨੂੰ ਅੱਜ ਵੀ ਸੜਕਾਂ ‘ਤੇ ਸਾਵਧਾਨ ਰਹਿਣ ਦੀ ਲੋੜ ਹੈ। ਅੱਜ 6 ਜ਼ਿਲ੍ਹਿਆਂ ‘ਚ ਧੁੰਦ ਦਾ ਰੈਡ ਅਲਰਟ ਵੀ ਜਾਰੀ ਕੀਤਾ ਗਿਆ ਹੈ, ਜਦਕਿ ਬਾਕੀ ਜ਼ਿਲ੍ਹਿਆਂ ‘ਚ ਆਰੇਂਜ ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪੈਸੇ, ਮੌਸਮ ਖੁਸ਼ਕ ਰਹੇਗਾ, ਬਾਰਿਸ਼ ਦੀ ਸੰਭਾਵਨਾ ਨਹੀਂ ਜਤਾਈ ਗਈ ਹੈ।

6 ਜ਼ਿਲ੍ਹਿਆਂ ‘ਚ ਰੈਡ ਅਲਰਟ

ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ, ਤੇ ਫਤਿਹਗੜ੍ਹ ਸਾਹਿਬ ‘ਚ ਧੁੰਦ ਦਾ ਰੈਡ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਤੋਂ ਬਹੁਤ ਜ਼ਿਆਦਾ ਸੰਘਣੀ ਧੁੰਦ ਪੈ ਸਕਦੀ ਹੈ।

ਆਰੇਂਜ ਅਲਰਟ

ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਸ਼ਹਿਰ, ਰੂਪਨਗਰ, ਐਸਏਐਸ ਨਗਰ (ਮੁਹਾਲੀ), ਤਰਨਤਾਰਨ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਤੇ ਸੰਗਰੂਰ ‘ਚ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵੀ ਸੰਘਣੀ ਤੋਂ ਬਹੁਤ ਜ਼ਿਆਦਾ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

ਯੈਲੋ ਅਲਰਟ

ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਤੇ ਫਾਜ਼ਿਲਕਾ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਧੁੰਦ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਘੱਟੋ-ਘੱਟ ਤਾਪਮਾਨ

ਬੀਤੇ ਦਿਨ ਸੂਬੇ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 0.3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਇਹ ਆਮ ਨਾਲੋਂ 3.5 ਡਿਗਰੀ ਵੱਧ ਹੈ। ਸੂਬੇ ‘ਚ ਸਭ ਤੋਂ ਘੱਟ ਤਾਪਮਾਨ ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ‘ਚ 6.9 ਡਿਗਰੀ ਦਰਜ ਕੀਤਾ ਗਿਆ।
ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 9.1 ਡਿਗਰੀ, ਲੁਧਿਆਣਾ ਦਾ 9.8 ਡਿਗਰੀ, ਪਟਿਆਲਾ ਦਾ 10.4 ਡਿਗਰੀ, ਪਠਾਨਕੋਟ ਦਾ 10.0 ਡਿਗਰੀ, ਬਠਿੰਡਾ ਦਾ 7.5 ਡਿਗਰੀ, ਫਰੀਦਕੋਟ ਦਾ 7.0 ਡਿਗਰੀ, ਗੁਰਦਾਸਪੁਰ ਦਾ 8.0 ਡਿਗਰੀ ਦਰਜ ਕੀਤਾ ਗਿਆ।
ਹੁਸ਼ਿਆਰਪੁਰ ਦਾ ਘੱਟੋ-ਘੱਟ ਤਾਪਮਾਨ 7.5 ਡਿਗਰੀ, ਮਾਨਸਾ ਦਾ 10.0 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 9.9 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 10.1 ਡਿਗਰੀ ਦਰਜ ਕੀਤਾ ਗਿਆ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments