Sunday, April 26, 2026
Google search engine
HomeDeshਅੱਜ ਪੂਰੇ ਪੰਜਾਬ ‘ਚ ਧੁੰਦ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ‘ਚ ਚਲੇਗੀ ਸੀਤ...

ਅੱਜ ਪੂਰੇ ਪੰਜਾਬ ‘ਚ ਧੁੰਦ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ‘ਚ ਚਲੇਗੀ ਸੀਤ ਲਹਿਰ; ਜਾਣੋ ਮੌਸਮ ਦਾ ਹਾਲ

ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 1.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।

ਅੱਜ ਪੰਜਾਬ ਭਰ ਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। 7 ਜ਼ਿਲ੍ਹਿਆਂ ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਬਾਕੀ ਜ਼ਿਲ੍ਹਿਆਂ ਚ ਧੁੰਦ ਦਾ ਹੋਰ ਵੀ ਕਹਿਰ ਦੇਖਣ ਨੂੰ ਮਿਲੇਗਾ, ਕਿਉਂਕਿ ਇਨ੍ਹਾਂ ਜ਼ਿਲ੍ਹਿਆਂ ਚ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ਚ ਧੁੰਦ ਦੇ ਅਲਰਟ ਦੇ ਨਾਲ-ਨਾਲ ਸੀਤ ਲਹਿਰ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ।

ਧੁੰਦ ਦਾ ਆਰੇਂਜ ਅਲਰਟ

ਪਠਾਨਕੋਟ, ਗੁਰਦਾਸਪੁਰ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੁਹਾਲੀ) ਚ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਤੋਂ ਬਹੁਤ ਜ਼ਿਆਦਾ ਸੰਘਣੀ ਧੁੰਦ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਧੁੰਦ ਦੇ ਆਰੇਂਜ ਅਲਰਟ ਦੇ ਨਾਲ ਸੀਤ ਲਹਿਰ

ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ ਤੇ ਲੁਧਿਆਣਾ ਚ ਧੁੰਦ ਦੇ ਆਰੇਂਜ ਅਲਰਟ ਦੇ ਨਾਲ-ਨਾਲ ਸੀਤ ਲਹਿਰ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਦੇ ਨਾਲ-ਨਾਲ ਸੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਲੋਕਾਂ ਨੂੰ ਇਸ ਦੌਰਾਨ ਕੜਾਕੇ ਦੀ ਠੰਡ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਧੁੰਦ ਦਾ ਯੈਲੋ ਅਲਰਟ

ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਧੁੰਦ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਧੁੰਦ ਦੇ ਯੈਲੋ ਅਲਰਟ ਦੇ ਨਾਲ ਸੀਤ ਲਹਿਰ

ਫਿਰੋਜ਼ਪੁਰ, ਫਰੀਦਕੋਟ ਤੇ ਮੋਗਾ ਚ ਧੁੰਦ ਦੇ ਯੈਲੋ ਅਲਰਟ ਦੇ ਨਾਲ ਸੀਤ ਲਹਿਰ ਦੀ ਸੰਭਾਵਨਾ ਜਤਾਈ ਗਈ ਹੈ। ਇੱਥੇ ਸੰਘਣੀ ਧੁੰਦ ਦੇ ਨਾਲ ਸੀਤ ਲਹਿਰ ਚਲਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਤਾਪਮਾਨ

ਤਾਪਮਾਨ ਦੀ ਗੱਲ ਕਰੀਏ ਦਾ ਤਾਂ ਬੀਤੇ ਦਿਨ ਔਸਤ ਘੱਟੋ-ਘੱਟ ਤਾਪਮਾਨ ਚ 1.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ 3.4 ਡਿਗਰੀ ਫਰੀਦਕੋਟ ਚ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 4.4 ਡਿਗਰੀ, ਲੁਧਿਆਣਾ ਦਾ ਵੀ 4.4 ਡਿਗਰੀ, ਪਟਿਆਲਾ ਦਾ 4.6 ਡਿਗਰੀ, ਬਠਿੰਡਾ ਦਾ 6.0 ਡਿਗਰੀ, ਗੁਰਦਾਸਪੁਰ ਦਾ 4.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 4.5 ਡਿਗਰੀ, ਦਰਜ ਕੀਤਾ ਗਿਆ। ਹੁਸ਼ਿਆਰਪੁਰ ਦਾ ਘੱਟੋ-ਘੱਟ ਤਾਪਮਾਨ 3.9 ਡਿਗਰੀ, ਸਮਰਾਲਾ (ਲੁਧਿਆਣਾ) ਦਾ 6.9 ਡਿਗਰੀ, ਮਾਨਸਾ ਦਾ 5.8 ਡਿਗਰੀ, ਭਾਖੜਾ ਡੈਮ (ਰੂਪਨਗਰ ) ਦਾ 7.1 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 5.5 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 5.6 ਡਿਗਰੀ ਦਰਜ ਕੀਤਾ ਗਿਆ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments