Wednesday, June 17, 2026
Google search engine
HomeDeshMP Amritpal ਨੇ ਮੁੜ ਕੀਤਾ ਹਾਈ ਕੋਰਟ ਦਾ ਰੁਖ, ਬਜਟ ਸੈਸ਼ਨ ‘ਚ...

MP Amritpal ਨੇ ਮੁੜ ਕੀਤਾ ਹਾਈ ਕੋਰਟ ਦਾ ਰੁਖ, ਬਜਟ ਸੈਸ਼ਨ ‘ਚ ਭਾਗ ਲੈਣ ਦੀ ਮੰਗ

ਅੰਮ੍ਰਿਤਪਾਲ ਸਿੰਘ ਦੇ ਵਕੀਲ ਈਮਾਨ ਸਿੰਘ ਖਾਰਾ ਨੇ ਦੱਸਿਆ ਕਿ ਸਾਂਸਦ ਨੇ ਪਿਛਲੀ ਵਾਰ ਸਰਦ ਰੁੱਤ ਸੈਸ਼ਨ ਵੇਲੇ ਵੀ ਪਟੀਸ਼ਨ ਦਾਇਰ ਕੀਤੀ ਸੀ।

ਖਡੂਰ ਸਾਹਿਬ ਤੋਂ ਲੋਕ ਸਭਾ ਸਾਂਸਦ ਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੇ ਇੱਕ ਵਾਰ ਮੁੜ ਹਾਈਕੋਰਟ ਦਾ ਰੁਖ ਕੀਤਾ ਹੈ। ਦਰਅਸਲ, ਸੰਸਦ ਦਾ ਬਜਟ ਸੈਸ਼ਨ ਆਉਣ ਵਾਲਾ ਹੈ ਤੇ ਸਾਂਸਦ ਅੰਮ੍ਰਿਤਪਾਲ ਨੇ ਬਜਟ ਸੈਸ਼ਨ ‘ਚ ਹਿੱਸਾ ਲੈਣ ਦੀ ਮੰਗ ਨੂੰ ਲੈ ਕੇ ਇੱਕ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ਨੂੰ ਲੈ ਕੇ ਕੱਲ੍ਹ ਹਾਈਕੋਰਟ ‘ਚ ਸੁਣਵਾਈ ਹੋਵੇਗੀ।
ਜਾਣਕਾਰੀ ਦਿੰਦੇ ਹੋਏ ਅੰਮ੍ਰਿਤਪਾਲ ਸਿੰਘ ਦੇ ਵਕੀਲ ਈਮਾਨ ਸਿੰਘ ਖਾਰਾ ਨੇ ਦੱਸਿਆ ਕਿ ਸਾਂਸਦ ਨੇ ਪਿਛਲੀ ਵਾਰ ਸਰਦ ਰੁੱਤ ਸੈਸ਼ਨ ਵੇਲੇ ਵੀ ਪਟੀਸ਼ਨ ਦਾਇਰ ਕੀਤੀ ਸੀ। ਉਸ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਨਾ ਪੇਸ਼ ਹੋਣ ਕਾਰਨ ਤੇ ਵਕੀਲਾਂ ਦੀ ਹੜਤਾਲ ਹੋਣ ਕਾਰਨ ਇਹ ਪਟੀਸ਼ਨ ਬਿਨਾਂ ਮਤਲਬ ਦੀ ਹੋ ਗਈ ਸੀ।
ਉਨ੍ਹਾਂ ਨੇ ਦੱਸਿਆ ਕਿ 18 ਦਸੰਬਰ ਨੂੰ ਵਕੀਲਾਂ ਦੀ ਹੜਤਾਲ ਖ਼ਤਮ ਹੋਈ ਸੀ ਤੇ 19 ਦਸੰਬਰ ਨੂੰ ਸੈਸ਼ਨ ਦਾ ਆਖ਼ਰੀ ਦਿਨ ਸੀ। ਉਸ ਸਮੇਂ ਮਾਣਯੋਗ ਅਦਾਲਤ ਨੇ ਸਾਨੂੰ ਨਿਰਦੇਸ਼ ਦਿੱਤੇ ਸਨ ਕਿ ਮੁੜ ਤੋਂ ਜਦੋਂ ਦੁਬਾਰਾ ‘ਕਾਊਸ ਆਫ਼ ਐਕਸ਼ਨ’ ਯਾਨੀ ਕਿ ਸੰਸਦ ਦਾ ਸੈਸ਼ਨ ਦੁਬਾਰਾ ਆਵੇਗਾ। ਉਸ ਸਮੇਂ ਤੁਸੀਂ ਦੁਬਾਰਾ ਮਾਣਯੋਗ ਅਦਾਲਤ ਦਾ ਰੁਖ ਕਰ ਸਕਦੇ ਹੋ। ਉਨ੍ਹਾਂ ਨੇ ਕਿਹਾ ਉਸੇ ਨਿਰਦੇਸ਼ ਦੇ ਅਧੀਨ ਅਸੀਂ ਮਾਣਯੋਗ ਅਦਾਲਤ ਦਾ ਰੁਖ ਕਰ ਰਹੇ ਹਾਂ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments