Thursday, September 3, 2026
Google search engine
HomeDeshPunjab ‘ਚ ਅੱਜ ਧੁੰਦ ਦਾ ਯੈਲੋ ਅਲਰਟ, ਤਾਪਮਾਨ ‘ਚ ਹਲਕੀ ਗਿਰਾਵਟ; Bathinda...

Punjab ‘ਚ ਅੱਜ ਧੁੰਦ ਦਾ ਯੈਲੋ ਅਲਰਟ, ਤਾਪਮਾਨ ‘ਚ ਹਲਕੀ ਗਿਰਾਵਟ; Bathinda ਰਿਹਾ ਸਭ ਤੋਂ ਠੰਡਾ

 ਤਾਪਮਾਨ ਦੀ ਗੱਲ ਕਰੀਏ ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।

Punjab ਦੇ 15 ਜ਼ਿਲ੍ਹਿਆਂ ‘ਚ ਅੱਜ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ‘ਚ ਕੋਈ ਅਲਰਟ ਨਹੀਂ ਹੈ। ਦੂਜੇ ਪਾਸੇ, ਪੰਜਾਬ ਦਾ ਮੌਸਮ ਖੁਸ਼ਕ ਰਹੇਗਾ, ਬਾਰਿਸ਼ ਦੀ ਕੋਈ ਵੀ ਭਵਿੱਖਬਾਣੀ ਨਹੀਂ ਕੀਤੀ ਗਈ ਹੈ। ਆਉਣ ਵਾਲੇ ਤਿੰਨ ਦਿਨਾਂ ਲਈ, ਯਾਨੀ ਕਿ 7 ਫਰਵਰੀ ਤੱਕ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਮੌਸਮ ਦੀ ਸਥਿਤੀ ਅਨੁਸਾਰ ਮੌਸਮ ਵਿਗਿਆਨ ਕੇਂਦਰ ਵੱਲੋਂ ਅਲਰਟ ਜਾਰੀ ਕੀਤਾ ਜਾ ਸਕਦਾ ਹੈ।
15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ
ਅੱਜ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ, ਬਰਨਾਲਾ, ਮਾਨਸਾ, ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਮੁਕਤਸਰ ਤੇ ਬਠਿੰਡਾ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ ਇੱਥੇ ਸੰਘਣੀ ਧੁੰਦ ਪਵੇਗੀ।
ਕਿੰਨਾ ਰਿਹਾ ਤਾਪਮਾਨ?
ਤਾਪਮਾਨ ਦੀ ਗੱਲ ਕਰੀਏ ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਬਠਿੰਡਾ ‘ ਦਰਜ ਕੀਤਾ ਗਿਆ, ਜੋ ਕਿ 3.6 ਡਿਗਰੀ ਰਿਹਾ।
ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 7.7 ਡਿਗਰੀ, ਲੁਧਿਆਣਾ ਦਾ 8.6 ਡਿਗਰੀ, ਫਰੀਦਕੋਟ ਦਾ 6.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ) ਨਗਰ ਦਾ 8.4 ਡਿਗਰੀ, ਫਿਰੋਜ਼ਪੁਰ ਦਾ 4.1 ਡਿਗਰੀ, ਹੁਸ਼ਿਆਰਪੁਰ ਦਾ 8.4 ਡਿਗਰੀ, ਮਾਨਸਾ ਦਾ 6.9 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 11.1 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 10.5 ਡਿਗਰੀ ਦਰਜ ਕੀਤਾ ਗਿਆ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments