Friday, September 4, 2026
Google search engine
HomeDeshShiromani Akali Dal ਦੀ ਕੋਰ ਕਮੇਟੀ ਦੀ ਅੱਜ ਮੀਟਿੰਗ, ਮਜੀਠੀਆ ਦੀ...

Shiromani Akali Dal ਦੀ ਕੋਰ ਕਮੇਟੀ ਦੀ ਅੱਜ ਮੀਟਿੰਗ, ਮਜੀਠੀਆ ਦੀ ਰਿਹਾਈ ਤੋਂ ਬਾਅਦ ਸੁਖਬੀਰ ਬਾਦਲ ਨੇ ਸੱਦੀ ਅਹਿਮ ਬੈਠਕ

3 ਫਰਵਰੀ ਨੂੰ ਹੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਜ਼ਮਾਨਤ ਤੇ ਨਿਊ ਨਾਭਾ ਜੇਲ੍ਹ ਤੋਂ ਬਾਹਰ ਆਏ ਸਨ।

ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਰਿਹਾਈ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇੱਕ ਮੀਟਿੰਗ ਸੱਦੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੋਰ ਕਮੇਟੀ ਦੀ ਇਹ ਬੈਠਕ ਸੱਦੀ ਹੈ। ਅੱਜ ਸਵੇਰੇ 11 ਵਜੇ ਇਹ ਬੈਠਕ ਚੰਡੀਗੜ੍ਹ ਦੇ ਸ਼੍ਰੋਮਣੀ ਅਕਾਲੀ ਦਲ ਦਫ਼ਤਰ ਚ ਹੋਵੇਗੀ। ਇਸ ਬੈਠਕ ਚ ਬਿਕਰਮ ਸਿੰਘ ਮਜੀਠੀਆ ਵੀ ਸ਼ਾਮਲ ਹੋ ਸਕਦੇ ਹਨ।
ਦੱਸ ਦੇਈਏ ਕਿ 3 ਫਰਵਰੀ ਨੂੰ ਹੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਜ਼ਮਾਨਤ ਤੇ ਨਿਊ ਨਾਭਾ ਜੇਲ੍ਹ ਤੋਂ ਬਾਹਰ ਆਏ ਸਨ। ਮਜੀਠੀਆ ਪਿਛਲੇ 7 ਮਹੀਨਿਆਂ ਤੋਂ ਜੇਲ੍ਹ ਚ ਬੰਦ ਸਨ। ਉਨ੍ਹਾਂ ਨੂੰ 25 ਜੂਨ, 2025 ਨੂੰ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਕੇਸ ਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਦੀ ਰਿਹਾਈ ਤੋਂ ਬਾਅਦ ਪਾਰਟੀ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਦੇ ਮਾਇਨੇ

ਹਾਲਾਂਕਿ, ਇਹ ਮੀਟਿੰਗ ਦਾ ਏਜੰਡਾ ਕੀ ਹੈ? ਇਹ ਸਪੱਸ਼ਟ ਨਹੀਂ ਕੀਤਾ ਗਿਆ ਹੈ। ਪਰ, ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਚ ਬਿਕਰਮ ਸਿੰਘ ਮਜੀਠੀਆ ਦੀ ਰਿਹਾਈ ਤੋਂ ਬਾਅਦ ਪਾਰਟੀ ਦੀ ਰਣਨੀਤੀ ਤੇ ਚਰਚਾ ਹੋ ਸਕਦੀ ਹੈ। ਪਾਰਟੀ ਦੇ ਸੀਨੀਅਰ ਆਗੂ ਦੀ ਰਿਹਾਈ ਤੋਂ ਬਾਅਦ ਪਾਰਟੀ ਅੱਗੇ ਦੇ ਰਾਜਨੀਤਿਕ ਕਦਮਾਂ ਬਾਰੇ ਚਰਚਾ ਕਰ ਸਕਦੀ ਹੈ। ਪੰਜਾਬ ਚ 2027 ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਤੇ ਪਾਰਟੀ ਇਸ ਬਾਰੇ ਰਣਨੀਤੀ ਤੇ ਅੱਗੇ ਦੀਆਂ ਤਿਆਰੀਆਂ ਦੀ ਚਰਚਾ ਕਰ ਸਕਦੀ ਹੈ।
ਦੱਸ ਦੇਈਏ ਕਿ ਮਜੀਠੀਆ ਦੀ ਮਾਝੇ ਦੇ ਖੇਤਰ ਚ ਚੰਗੀ ਪਕੜ ਹੈ। ਮਜੀਠੀਆ ਦੇ ਜੇਲ੍ਹ ਤੋਂ ਬਾਹਰ ਆਉਣ ਦਾ ਅਕਾਲੀ ਦਲ ਨੂੰ ਵੱਡਾ ਫਾਇਦਾ ਹੋਵੇਗਾ। ਉਨ੍ਹਾਂ ਦੀ ਤਿੱਖੀ ਬਿਆਨਬਾਜ਼ੀ ਅਕਸਰ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ। ਉਹ ਵਿਰੋਧੀ ਪਾਰਟੀਆਂ ਤੇ ਸਿੱਧੇ ਹਮਲੇ ਤੇ ਖੁਲ੍ਹ ਕੇ ਗੱਲ ਕਰਨ ਲਈ ਆਪਣੇ ਸਮਰਥਕਾਂ ਚ ਕਾਫ਼ੀ ਮਸ਼ਹੂਰ ਹਨ। ਹੁਣ, ਪਾਰਟੀ ਦਾ ਵੱਡਾ ਆਗੂ ਜਦੋਂ ਜੇਲ੍ਹ ਤੋਂ ਰਿਹਾਅ ਹੋ ਗਿਆ ਹੈ ਤਾਂ ਪਾਰਟੀ ਇਸ ਦਾ ਪੂਰਾ ਫਾਇਦਾ ਲੈਣਾ ਚਾਵੇਗੀ। ਇਸ ਦੇ ਨਾਲ ਹੀ ਮਜੀਠੀਆ ਲਈ ਵੀ ਇਹ ਵੱਡਾ ਮੌਕਾ ਹੈ ਕਿ ਇਸ ਪੂਰੇ ਘਟਨਾਕ੍ਰਮ ਤੋਂ ਬਾਅਦ ਉਹ ਆਪਣੀ ਰਾਜਨੀਤੀ ਨੂੰ ਚਮਕਾਉਣ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments