Saturday, April 18, 2026
Google search engine
HomeCrimePunjab Police ASI-ਹੋਮਗਾਰਡ ਕਤਲਕਾਂਡ, ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ ਨੇ ਲਈ ਜ਼ਿੰਮੇਵਾਰੀ

Punjab Police ASI-ਹੋਮਗਾਰਡ ਕਤਲਕਾਂਡ, ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ ਨੇ ਲਈ ਜ਼ਿੰਮੇਵਾਰੀ

ਸਥਾਨਕ ਪੁਲਿਸ ਅਧਿਕਾਰੀਆਂ ਨੇ ਇਸ ਪੋਸਟਰ ਦੀ ਪੁਸ਼ਟੀ ਨਹੀਂ ਕੀਤੀ ਹੈ।

ਗੁਰਦਾਸਪੁਰ ਦੇ ਦੋਰਾਂਗਲਾ ਪੁਲਿਸ ਸਟੇਸ਼ਨ ਅਧੀਨ ਆਉਂਦੇ ਪਿੰਡ ਆਦੀਆਂ ‘ਚ ਦੋ ਪੁਲਿਸ ਮੁਲਾਜ਼ਮਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਕਤਲ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ ਨੇ ਲਈ ਹੈ। ਅੱਤਵਾਦੀ ਸੰਗਠਨ ਨੇ ਇਸ ਕਤਲਕਾਂਡ ਨੂੰ ਲੈ ਕੇ ਇੱਕ ਪੋਸਟਰ ਜਾਰੀ ਕੀਤਾ ਹੈ।
ਇਸ ਪੋਸਟਰ ‘ਚ ਲਿਖਿਆ ਹੋਇਆ ਹੈ- ਅੱਜ, 22 ਫਰਵਰੀ, 2026 ਨੂੰ ਸਵੇਰੇ ਤੜਕੇ, ਗਜ਼ਵਾ-ਏ-ਹਿੰਦ ‘ਚ ਇੱਕ ਹੋਰ ਸਫਲਤਾ ਪ੍ਰਾਪਤ ਹੋਈ, ਜਦੋਂ ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ ਦੀ ਅਲ-ਬੁਰਕ ਬ੍ਰਿਗੇਡ ਨੇ ਦੋਰਾਂਗਲਾ ਪੁਲਿਸ ਸਟੇਸ਼ਨ ‘ਤੇ ਹਮਲਾ ਕੀਤਾ। ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ (ਟੀਟੀਐਚ) ਨੇ ਇਸ ਹਮਲੇ ਦੀ ਜ਼ਿੰਮੇਵਾਰੀ ਸਵਿਕਾਰ ਕੀਤੀ ਹੈ, ਜਿਸ ‘ਚ ਦੋ ਪੁਲਿਸ ਮੁਲਾਜ਼ਮ ਮਾਰੇ ਗਏ ਸਨ। ਵਰਦੀਧਾਰੀ ਭਾਰਤੀ ਸਰਕਾਰੀ ਅਧਿਕਾਰੀਆਂ ਵਿਰੁੱਧ ਅਜਿਹੇ ਹਮਲੇ ਭਵਿੱਖ ‘ਚ ਹੋਰ ਵੀ ਤੀਬਰਤਾ ਨਾਲ ਜਾਰੀ ਰਹਿਣਗੇ। ਜਨਤਾ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਫੌਜ, ਪੁਲਿਸ ਤੇ ਬੀਐਸਐਫ ਬਲਾਂ ਤੋਂ ਅਸਤੀਫਾ ਦੇ ਦੇਣ, ਨਹੀਂ ਤਾਂ ਉਨ੍ਹਾਂ ਨੂੰ ਉਨ੍ਹਾਂ ਦੇ ਘਰਾਂ ‘ਚ ਨਿਸ਼ਾਨਾ ਬਣਾਇਆ ਜਾਵੇਗਾ।”

ਹਾਲਾਂਕਿ, ਸਥਾਨਕ ਪੁਲਿਸ ਅਧਿਕਾਰੀਆਂ ਨੇ ਇਸ ਪੋਸਟਰ ਦੀ ਪੁਸ਼ਟੀ ਨਹੀਂ ਕੀਤੀ ਹੈ। ਗੁਰਦਾਸਪੁਰ ਦਾ ਐਸਐਸਪੀ ਆਦਿਤਆ ਨੇ ਕਿਹਾ ਕਿ ਇਸ ਅੱਤਵਾਦੀ ਸੰਗਠਨ ਦੇ ਵਾਇਰਲ ਪੋਸਟਰ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਅਜਿਹੇ ਕਿਸੇ ਵੀ ਅੱਤਵਾਦੀ ਸੰਗਠਨ ਦੇ ਐਕਟਿਵ ਹੋਣ ਦੀ ਪੁਸ਼ਟੀ ਨਹੀਂ ਕੀ ਹੈ।

ਪਿੰਡ ਵਾਸੀਆਂ ਨੇ ਪੁਲਿਸ ਨੂੰ ਦਿੱਤੀ ਸੀ ਜਾਣਕਾਰੀ

ਇਹ ਘਟਨਾ ਸ਼ਨੀਵਾਰ ਤੇ ਐਤਵਾਰ ਦੀ ਦਰਮਿਆਨੀ ਰਾਤ ਦੀ ਦੱਸੀ ਜਾ ਰਹੀ ਹੈ। ਸਥਾਨਕ ਪਿੰਡ ਵਾਸੀਆਂ ਨੂੰ ਸਵੇਰੇ ਘਟਨਾ ਬਾਰੇ ਉਸ ਵੇਲੇ ਪਤਾ ਲੱਗਾ, ਜਦੋਂ ਉਨ੍ਹਾਂ ਨੂੰ ਚੌਕੀ ਤੇ ਜਵਾਨਾਂ ਦੀਆਂ ਲਾਸ਼ਾਂ ਮਿਲੀਆਂ। ਇਸ ਤੋਂ ਬਾਅਦ ਉਨ੍ਹਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਕੀਤੀ। ਮ੍ਰਿਤਕ ਪੁਲਿਸ ਮੁਲਜ਼ਮਾਂ ਦੀ ਪਛਾਣ ਏਐਸਆਈ ਗੁਰਨਾਮ ਸਿੰਘ ਤੇ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਵਜੋਂ ਹੋਈ ਹੈ।
ਪੁਲਿਸ ਅਨੁਸਾਰ, ਹਮਲਾ ਦੇਰ ਰਾਤ ਹੋਇਆ ਤੇ ਹਮਲਾਵਰਾਂ ਨੇ ਜਵਾਨਾਂ ਨੂੰ ਸੰਭਲਣ ਤੱਕ ਦਾ ਮੌਕਾ ਤੱਕ ਨਹੀਂ ਦਿੱਤਾ। ਸਰਹੱਦੀ ਇਲਾਕਾ ਹੋਣ ਕਰਕੇ, ਇੱਥੇ ਸੁਰੱਖਿਆ ਆਮ ਤੌਰ ਤੇ ਸਖ਼ਤ ਹੁੰਦੀ ਹੈ। ਘਟਨਾ ਦੀ ਜਾਣਕਾਰੀ ਮਿਲਣ ਤੇ, ਸੀਨੀਅਰ ਜ਼ਿਲ੍ਹਾ ਅਧਿਕਾਰੀ ਭਾਰੀ ਪੁਲਿਸ ਫੋਰਸ ਨਾਲ ਮੌਕੇ ਤੇ ਪਹੁੰਚੇ। ਸਬੂਤ ਇਕੱਠੇ ਕਰਨ ਲਈ ਇੱਕ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

BSF ਦੇ ਡੀ.ਆਈ. ਜੀ ਮੌਕੇ ਤੇ ਪਹੁੰਚੇ

ਗੁਰਦਾਸਪੁਰ ਸਰਹੱਦੀ ਜਿਲ੍ਹਾ ਹੈ ਤੇ ਜਿਸ ਨਾਕੇ ਤੇ ਪੁਲਿਸ ਮੁਲਾਜ਼ਮਾਂ ਦਾ ਕਤਲ ਕੀਤਾ ਗਿਆ, ਉਹ ਕੌਮਾਂਤਰੀ ਬਾਰਡਰ ਤੋਂ ਕੁਝ ਹੀ ਦੂਰੀ ਤੇ ਹੈ। ਇੱਥੇ ਸੁਰੱਖਿਆ ਆਮ ਤੌਰ ਤੇ ਸਖ਼ਤ ਹੁੰਦੀ ਹੈ। ਘਟਨਾ ਦੀ ਜਾਣਕਾਰੀ ਮਿਲਣ ਤੇ, ਬੀਐਸਐਫ ਦੇ ਡੀਆਈਜੀ ਜਸਵਿੰਦਰ ਕੁਮਾਰ ਬਿਰਦੀ ਤੇ ਸੀਨੀਅਰ ਜ਼ਿਲ੍ਹਾ ਅਧਿਕਾਰੀ ਭਾਰੀ ਪੁਲਿਸ ਫੋਰਸ ਨਾਲ ਮੌਕੇ ਤੇ ਪਹੁੰਚੇ। ਜਿਨ੍ਹਾਂ ਵੱਲੋਂ ਜਾਂਚ ਜਾਰੀ ਹੈ। ਪੁਲਿਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਘਟਨਾ ਦੀ ਜਾਂਚ ਗੈਂਗਸਟਰ ਤੇ ਅੱਤਵਾਦੀ ਪਹਿਲੂਆਂ ਤੋਂ ਵੀ ਕੀਤੀ ਜਾ ਰਹੀ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments