Wednesday, June 17, 2026
Google search engine
HomeDeshAmritsar: ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਮਨਾਇਆ ਜਾ ਰਿਹਾ ਹੋਲਾ ਮਹੱਲਾ, SGPC...

Amritsar: ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਮਨਾਇਆ ਜਾ ਰਿਹਾ ਹੋਲਾ ਮਹੱਲਾ, SGPC ਦੀ ਸੰਗਤਾਂ ਨੂੰ ਕੈਮੀਕਲ ਫ੍ਰੀ ਤਿਉਹਾਰ ਮਨਾਉਣ ਦੀ ਅਪੀਲ

ਉਨ੍ਹਾਂ ਨੇ ਸੰਗਤਾਂ ਨੂੰ ਮਰਿਆਦਾ ਦੀ ਪਾਲਣਾ ਕਰਨ ਦੀ ਅਪੀਲ ਕੀਤੀ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਲਾ ਮਹੱਲਾ ਦਾ ਪਵਿੱਤਰ ਤਿਉਹਾਰ ਬਹੁਤ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧਗੇੜਾ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਜਿੱਥੇ ਮੁੱਖ ਸਮਾਗਮ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਉੱਥੇ ਹੀ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਤੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਵੀ ਹੋਲਾ-ਮਹੱਲਾ ਮਨਾਇਆ ਜਾਵੇਗਾ। ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ 4 ਮਾਰਚ ਨੂੰ ਤਿਉਹਾਰ ਮਨਾਇਆ ਜਾਵੇਗਾ।
ਮੈਨੇਜਰ ਧਗੇੜਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਰਾਤ ਦੇ ਸਮੇਂ ਕਰੀਬ 9:30 ਵਜੇ, ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਪਾਲਕੀ ਸਾਹਿਬ ਸਜਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ (ਕੋਠਾ ਸਾਹਿਬ) ਵਿਖੇ ਸੁਖਆਸਣ ਲਈ ਲਿਆਂਦੇ ਜਾਂਦੇ ਹਨ ਤਾਂ ਉਸ ਸਮੇਂ ਸੰਗਤਾਂ ਵੱਡੀ ਗਿਣਤੀ ‘ਚ ਆਪਣੀ ਸ਼ਰਧਾ ਪ੍ਰਗਟਾਉਣ ਲਈ ਆਉਂਦੀਆਂ ਹਨ।
ਉਨ੍ਹਾਂ ਨੇ ਕਿਹਾ ਕਿ ਇਸ ਮੌਕੇ ਸੰਗਤਾਂ ਇਤਰ, ਸੈਂਟ-ਪਰਫਿਊਮ ਲੈ ਕੇ ਆਉਂਦੀਆਂ ਹਨ। ਉਨ੍ਹਾਂ ਨੇ ਸੰਗਤਾਂ ਨੂੰ ਬੇਨਤੀ ਕੀਤੀ ਇਸ ਮੌਕੇ ਵੱਖ-ਵੱਖ ਤਰ੍ਹਾਂ ਤੇ ਇਤਰ, ਸੈਂਟ ਜਾਂ ਪਰਫਿਊਮ ਛਿੜਕਣ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਸੈਂਟਾਂ ‘ਚ ਖ਼ਤਰਨਾਕ ਕੈਮੀਕਲ ਹੁੰਦੇ ਹਨ, ਜੋ ਮਰਿਆਦਾ ਤੇ ਵਾਤਾਵਰਣ ਨੂੰ ਪ੍ਰਭਾਵਿਤ ਕਰਦੇ ਹਨ। ਇਸ ਸੰਗਤਾਂ ਦੀ ਅੱਖ ‘ਚ ਵੀ ਪੈ ਜਾਣ ਤਾਂ ਉਨ੍ਹਾਂ ਦਾ ਨੁਕਸਾਨ ਹੋ ਸਕਦਾ ਹੈ।
ਮੈਨੇਜਰ ਭਗਵੰਤ ਸਿੰਘ ਧਗੇੜਾ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਹੋਲਾ-ਮਹੱਲਾ ‘ਚ ਸੰਗਤ ਆਪਣੀ ਆਸਥਾ ਪ੍ਰਗਟਾਉਣ ਦੇ ਲਈ ਕੇਵਲ ਤਾਜ਼ੇ ਗੁਲਾਬ ਦੇ ਫੁੱਲ ਜਾਂ ਹੋਰ ਕੁਦਰਤੀ ਫੁੱਲਾਂ ਦੀ ਵਰਖਾ ਕੀਤੀ ਜਾਵੇ। ਉਨ੍ਹਾਂ ਨੇ ਸੰਗਤਾਂ ਨੂੰ ਮਰਿਆਦਾ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤੇ ਸੰਗਤਾਂ ਨੂੰ ਹੋਲੇ ਮਹੱਲੇ ਦੀਆੰ ਵਧਾਈਆਂ ਦਿੱਤੀਆਂ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments