Wednesday, September 2, 2026
Google search engine
Homelatest NewsKhatkar Kalan ‘ਚ ਅੱਜ ਸੂਬਾ ਪੱਧਰੀ ਸਮਾਗਮ, ਮੁੱਖ ਮੰਤਰੀ ਮਾਨ ਸ਼ਹੀਦਾਂ ਨੂੰ...

Khatkar Kalan ‘ਚ ਅੱਜ ਸੂਬਾ ਪੱਧਰੀ ਸਮਾਗਮ, ਮੁੱਖ ਮੰਤਰੀ ਮਾਨ ਸ਼ਹੀਦਾਂ ਨੂੰ ਦੇਣਗੇ ਸ਼ਰਧਾਂਜਲੀ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ‘ਤੇ ਅੱਜ ਖਟਕੜ ਕਲਾਂ ‘ਚ ਸੂਬਾ ਪੱਧਰੀ ਸਮਾਗਮ ਹੋਣ ਜਾ ਰਿਹਾ ਹੈ।

ਪੰਜਾਬ ਦੇ ਮੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ‘ਚ ਇਸ ਸਮਾਗਮ ‘ਚ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਣਗੇ। ਇਸ ਦੌਰਾਨ ਉਹ ਹੁਸੈਨੀਵਾਲਾ ‘ਚ ਹੈਰੀਟੇਜ਼ ਕੰਪਲੈਕਸ ਦਾ ਨੀਂਹ ਪੱਥਰ ਵੀ ਰੱਖਣਗੇ।
ਆਮ ਆਦਮੀ ਪਾਰਟੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਪ੍ਰਮੱਖ ਰੱਖਿਆ ਜਾਂਦਾ ਰਿਹਾ ਹੈ ਤੇ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਨੂੰ ਵੀ ਹਰ ਭਾਸ਼ਣ ‘ਚ ਪ੍ਰਮੁੱਖ ਤੌਰ ‘ਤੇ ਰੱਖਿਆ ਜਾਂਦਾ ਹੈ। ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਦਫ਼ਤਰ ‘ਚ ਵੀ ਭਗਤ ਸਿੰਘ ਤੇ ਬਾਬਾ ਸਾਹਿਬ ਬੀ.ਆਰ. ਅੰਬੇਡਕਰ ਦੀ ਤਸਵੀਰ ਲੱਗੀ ਹੋਈ ਹੈ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ‘ਚ ਵੀ ਭਗਤ ਸਿੰਘ ਦੀ ਤਸਵੀਰ ਲਗਾਈ ਗਈ ਹੈ। ਉੱਥੇ ਹੀ, ਅੱਜ ਸ਼ਹੀਦੀ ਦਿਹਾੜੇ ਮੌਕੇ ਸ਼ਹੀਦਾਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਦਾ ਸਮਾਗਮ ਰੱਖਿਆ ਗਿਆ ਹੈ।
ਮੁੱਖ ਮੰਤਰੀ ਮਾਨ ਨੇ ਅੱਜ ਟਵੀਟ ਕਰਦੇ ਹੋਏ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ- ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ‘ਸ਼ਹੀਦ-ਏ-ਆਜ਼ਮ’ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਉਹਨਾਂ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ। ਇਨਕਲਾਬ ਜ਼ਿੰਦਾਬਾਦ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments