Wednesday, September 2, 2026
Google search engine
HomeCrimeJalandhar Police ਦੀ ਬਦਮਾਸ਼ ਦਾ ਮੁਠਭੇੜ, ਸੋਨੂੰ ਖੱਤਰੀ ਗੈਂਗ ਦਾ ਗੁਰਗਾ ਗ੍ਰਿਫ਼ਤਾਰ

Jalandhar Police ਦੀ ਬਦਮਾਸ਼ ਦਾ ਮੁਠਭੇੜ, ਸੋਨੂੰ ਖੱਤਰੀ ਗੈਂਗ ਦਾ ਗੁਰਗਾ ਗ੍ਰਿਫ਼ਤਾਰ

ਜਲੰਧਰ ਦੀ ਪੁਲਿਸ ਨਾਲ ਬਦਮਾਸ਼ ਨਾਲ ਮੁਠਭੇੜ ਹੋਈ। ਇਸ ਦੌਰਾਨ ਦੋਵੇਂ ਪਾਸਿਓਂ 10-12 ਰਾਊਂਡ ਗੋਲਿਆਂ ਚੱਲੀਆਂ।

ਜਲੰਧਰ ਸ਼ਹਿਰ ਦੇ ਜਮਸ਼ੇਰ ਇਲਾਕੇ ਤੋਂ ਪੁਲਿਸ ਮੁਠਭੇੜ ਦੀ ਖ਼ਬਰ ਸਾਹਮਣੇ ਆਈ ਹੈ। ਰਿਪੋਰਟਾਂ ਅਨੁਸਾਰ, ਹਾਲ ਹੀ ਵਿੱਚ ਫਗਵਾੜਾ ਦੇ ਸੁਧੀਰ ਸਵੀਟਸ ‘ਤੇ ਗੋਲੀਬਾਰੀ ਕਰਨ ਵਾਲਾ ਸ਼ੂਟਰ ਕੁਲਵੰਤ ਸਿੰਘ ਉਰਫ਼ ਗੋਪਾ ਦੀ ਪੁਲਿਸ ਨਾਲ ਮੁਠਭੇੜ ਹੋਈ। ਇਸ ਮੁਠਭੇੜ ਵਿੱਚ ਗੋਪਾ ਜ਼ਖਮੀ ਹੋ ਗਿਆ। ਜਿਸ ਤੋਂ ਬਾਅਦ ਵਿੱਚ ਪੁਲਿਸ ਨੇ ਜ਼ਖਮੀ ਮੁਲਜ਼ਮ ਨੂੰ ਕਾਬੂ ਕਰ ਲਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਲੈ ਗਈ।
ਦੱਸਿਆ ਜਾ ਰਿਹਾ ਹੈ ਕਿ ਘਟਨਾ ਸਥਾਨ ‘ਤੇ 10 ਤੋਂ 12 ਰਾਉਂਡ ਫਾਇਰ ਕੀਤੇ ਗਏ। ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਗੋਪਾ ਹੈ, ਜੋ ਕਿ ਸੋਨੂੰ ਖੱਤਰੀ ਗੈਂਗ ਦਾ ਮੈਂਬਰ ਹੈ। ਪੁਲਿਸ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਗੋਪਾ ਸੁਧੀਰ ਸਵੀਟ ਸ਼ਾਪ ਗੋਲੀਬਾਰੀ ਦੀ ਘਟਨਾ ਵਿੱਚ ਲੋੜੀਂਦਾ ਸੀ। ਕਮਿਸ਼ਨਰੇਟ ਪੁਲਿਸ ਦੀ ਇੱਕ ਟੀਮ ਨੇ ਉਸ ਨੂੰ ਮੁਕਾਬਲੇ ਵਿੱਚ ਢੇਰ ਕਰ ਦਿੱਤਾ ਹੈ।
ਮਿਲੀ ਜਾਣਕਾਰੀ ਮੁਤਾਬਕ ਕੁਲਵੰਤ ਸਿੰਘ ਗੋਪਾ ‘ਤੇ 18 ਕੇਸ ਦਰਜ ਹਨ। ਪੁਲਿਸ ਨੇ ਮੁਲਜ਼ਮ ਤੋਂ 2 ਪਿਸਤੌਲਾਂ ਤੇ ਇੱਕ ਬਾਈਕ ਬਰਾਮਦ ਕੀਤੀ ਹੈ।

ਨਵਾਂਸ਼ਹਿਰ ਦਾ ਰਹਿਣ ਵਾਲਾ ਹੈ ਮੁਲਜ਼ਮ

ਪੁਲਿਸ ਨੇ ਦੱਸਿਆ ਕਿ ਕੁਲਦੀਪ ਸਿੰਘ ਉਰਫ਼ ਗੋਪਾ ਇੱਕ ਸਰਗਰਮ ਗਿਰੋਹ ਨਾਲ ਜੁੜਿਆ ਹੋਇਆ ਹੈ। ਉਹ ਨਵਾਂਸ਼ਹਿਰ ਦਾ ਰਹਿਣ ਵਾਲਾ ਹੈ ਅਤੇ ਉਸ ਖਿਲਾਫ 18 ਮਾਮਲੇ ਦਰਜ ਹਨ। ਪਿਛਲੇ ਮਹੀਨੇ ਹੀ ਦੋਸ਼ੀ ਨੇ ਫਗਵਾੜਾ ਵਿੱਚ ਇੱਕ ਮਿਠਾਈ ਦੀ ਦੁਕਾਨ ‘ਤੇ ਗੋਲੀਬਾਰੀ ਕੀਤੀ ਸੀ। ਉਸ ਦੀ ਗ੍ਰਿਫ਼ਤਾਰੀ ਨੂੰ ਇੱਕ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ, ਕਿਉਂਕਿ ਉਹ ਲੰਬੇ ਸਮੇਂ ਤੋਂ ਪੁਲਿਸ ਹਿਰਾਸਤ ਤੋਂ ਬਚ ਰਿਹਾ ਸੀ।
ਪੁਲਿਸ ਦਾ ਕਹਿਣਾ ਹੈ ਕਿ ਉਹ ਮੁਲਜ਼ਮ ਖਿਲਾਫ ਪਹਿਲਾਂ ਦਰਜ ਮਾਮਲਿਆਂ ਦੀ ਜਾਂਚ ਕਰ ਰਹੇ ਹਨ ਅਤੇ ਪੁੱਛਗਿੱਛ ਦੌਰਾਨ ਗਿਰੋਹ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਇਕੱਠੀ ਕਰਨਗੇ। ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਦੀ ਉਮੀਦ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments