Saturday, April 18, 2026
Google search engine
HomeDeshPunjab ‘ਚ ਅੱਜ ਬਾਰਿਸ਼ ਦੀ ਭਵਿੱਖਬਾਣੀ, ਅਗਲੇ ਤਿੰਨ ਦਿਨ ਤੂਫ਼ਾਨ ਦਾ...

Punjab ‘ਚ ਅੱਜ ਬਾਰਿਸ਼ ਦੀ ਭਵਿੱਖਬਾਣੀ, ਅਗਲੇ ਤਿੰਨ ਦਿਨ ਤੂਫ਼ਾਨ ਦਾ ਅਲਰਟ; ਜਾਣੋ ਮੌਸਮ ਦਾ ਹਾਲ

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.5 ਡਿਗਰੀ ਸੈਲਸੀਅਸ ਦਾ ਵਾਧਾ ਦੇਖਿਆ ਗਿਆ।

ਪੰਜਾਬ ‘ਚ ਅੱਜ ਮੌਸਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਅੱਜ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂ ਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਪਟਿਆਲਾ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਅੱਜ ਤੋਂ ਬਾਅਦ ਅਗਲੇ ਤਿੰਨ ਦਿਨਾਂ ਲਈ ਪੰਜਾਬ ‘ਚ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਕੱਲ੍ਹ ਦੇ ਦਿਨ ਯਾਨੀ ਕਿ 28 ਮਾਰਚ ਨੂੰ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਤੇ ਪਟਿਆਲਾ ‘ਚ ਇਹ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਭਰ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
29 ਮਾਰਚ ਨੂੰ ਸੂਬੇ ਭਰ ‘ਚ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ (50-60 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦਾ ਯੈਲੋ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ ਜਾਰੀ ਕੀਤੀ ਗਈ ਹੈ। 30 ਮਾਰਚ ਦੇ ਦਿਨ ਵੀ ਸੂਬੇ ਦੇ 14 ਜ਼ਿਲ੍ਹਿਆਂ ‘ਚ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਸੂਬੇ ਭਰ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.5 ਡਿਗਰੀ ਸੈਲਸੀਅਸ ਦਾ ਵਾਧਾ ਦੇਖਿਆ ਗਿਆ। ਹਾਲਾਂਕਿ, ਇਹ ਆਮ ਨਾਲੋਂ 3.2 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਪਟਿਆਲਾ ‘ਚ 34 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 28.5 ਡਿਗਰੀ, ਲੁਧਿਆਣਾ ਦਾ 33.6 ਡਿਗਰੀ, ਗੁਰਦਾਸਪੁਰ ਦਾ 30.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 29.8 ਡਿਗਰੀ, ਫਰਦੀਕੋਟ ਦਾ 33.9 ਡਿਗਰੀ, ਫਾਜ਼ਿਲਕਾ ਦਾ 28.9 ਡਿਗਰੀ, ਫਿਰੋਜ਼ਪੁਰ ਦਾ 30.3 ਡਿਗਰੀ, ਹੁਸ਼ਿਆਰਪੁਰ ਦਾ 29.5 ਡਿਗਰੀ, ਮੁਹਾਲੀ ਦਾ 32.1 ਡਿਗਰੀ, ਪਠਾਨਕੋਟ ਦਾ 31.2 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 28.3 ਡਿਗਰੀ, ਰੋਪੜ ਦਾ 30.8 ਡਿਗਰੀ, ਭਾਖੜਾ ਡੈਮ (ਰੂਪਨਗਰ) 32.6 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 32.1 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਵੱਧੋ-ਵੱਧ ਤਾਪਮਾਨ 32.4 ਡਿਗਰੀ ਦਰਜ ਕੀਤਾ ਗਿਆ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments