Monday, April 20, 2026
Google search engine
HomeDeshਅਮਰੀਕਾ ਦੇ ਸੂਬੇ ‘ਚ 1790 ਡਰਾਈਵਰ ਲਾਈਸੈਂਸ ਰੱਦ, ਗੈਰ-ਕਾਨੂੰਨੀ ਪ੍ਰਵਾਸੀਆਂ ‘ਤੇ ਕਾਰਵਾਈ

ਅਮਰੀਕਾ ਦੇ ਸੂਬੇ ‘ਚ 1790 ਡਰਾਈਵਰ ਲਾਈਸੈਂਸ ਰੱਦ, ਗੈਰ-ਕਾਨੂੰਨੀ ਪ੍ਰਵਾਸੀਆਂ ‘ਤੇ ਕਾਰਵਾਈ

ਇਨ੍ਹਾਂ 1790 ਡਰਾਈਵਰਾਂ ਨੂੰ 16 ਮਾਰਚ ਨੂੰ ਨੋਟਿਸ ਭੇਜਿਆ ਗਿਆ ਸੀ, ਜਿਸ ‘ਚ ਉਨ੍ਹਾਂ ਦੇ ਲਾਈਸੈਂਸ ਰੱਦ ਕਰਨ ਦੀ ਸੂਚਨਾ ਦਿੱਤੀ ਗਈ ਸੀ।

ਅਮਰੀਕਾ ਦੇ ਇੰਡਿਆਨਾ ‘ਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਕਈ ਪੰਜਾਬੀ ਡਰਾਈਵਰਾਂ ਦੇ ਡਰਾਈਵਿੰਗ ਲਾਈਸੈਂਸ ਰੱਦ ਕਰ ਦਿੱਤੇ ਗਏ ਹਨ। ਇੰਡੀਆਨਾ ਦੇ ਗਵਰਨਰ ਮਾਈਕ ਬ੍ਰਾਊਨ ਨੇ ਇਸ ਮਹੀਨੇ ਹਾਊਸ ਏਨਲਰੋਲਡ ਐਕਟ ‘ਤੇ ਦਸਤਖ਼ਤ ਕਰ ਦਿੱਤੇ ਹਨ। ਇਸ ਨਵੇਂ ਕਾਨੂੰਨ ਨਾਲ ਇੰਡੀਆਨਾ ਦੇ 1790 ਡਰਾਈਵਰਾਂ ਦੀ ਨੌਕਰੀ ਚਲੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਡਰਾਈਵਰਾਂ ‘ਚੋਂ ਜ਼ਿਆਦਾਤਰ ਪੰਜਾਬੀ ਹਨ।
ਇਨ੍ਹਾਂ 1790 ਡਰਾਈਵਰਾਂ ਨੂੰ 16 ਮਾਰਚ ਨੂੰ ਨੋਟਿਸ ਭੇਜਿਆ ਗਿਆ ਸੀ, ਜਿਸ ‘ਚ ਉਨ੍ਹਾਂ ਦੇ ਲਾਈਸੈਂਸ ਰੱਦ ਕਰਨ ਦੀ ਸੂਚਨਾ ਦਿੱਤੀ ਗਈ ਸੀ। ਕਾਨੂੰਨ ਦੇ ਲਾਗੂ ਹੋਣ ਦੇ ਨਾਲ ਜੋ ਵੀ ਇੰਡੀਆਨਾ ‘ਚ ਵੈਧ ਸਬੰਧਤ ਵੀਜ਼ੇ ਤੋਂ ਬਿਨਾਂ ਰਹਿ ਰਹੇ ਸਨ, ਉਨ੍ਹਾਂ ਦੇ ਲਾਈਸੈਂਸ ਐਕਸਪਾਇਰ ਕਰ ਦਿੱਤੇ ਗਏ ਹਨ।
ਅਮਰੀਕਾ ‘ਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਪ੍ਰਵਾਸੀਆਂ ‘ਤੇ ਕਾਰਵਾਈ ਕਰਨ ਵਾਲਾ ਇੰਡੀਆਨਾ ਪਹਿਲਾ ਸੂਬਾ ਬਣ ਗਿਆ ਹੈ। ਗਵਰਨਰ ਮਾਈਕ ਬ੍ਰਾਊਨ ਨੇ ਜਾਣਕਾਰੀ ਦਿੱਤੀ ਕਿ ਇਹ ਫੈਸਲਾ ਪੰਜਾਬੀ ਟਰੱਕ ਡਰਾਈਵਰਾਂ ਵੱਲੋਂ ਕੀਤੇ ਗਏ ਹਾਦਸਿਆਂ ਤੋਂ ਬਾਅਦ ਲਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਬਿਨਾਂ ਟ੍ਰੇਨਿੰਗ ਪ੍ਰਾਪਤ ਕੀਤੇ ਤੇ ਅਯੋਗ ਡਰਾਈਵਰਾਂ ‘ਤੇ ਰੋਕ ਲੱਗੇਗੀ ਤੇ ਸੜਕਾਂ ਸੁਰੱਖਿਅਤ ਰਹਿਣਗੀਆਂ।

“ਸਾਡਾ ਮਕਸਦ ਕਿਸੇ ਵੀ ਭਾਈਚਾਰੇ ਨੂੰ ਨਿਸ਼ਾਨਾ ਬਣਾਉਣਾ ਨਹੀਂ “

ਇੰਡੀਆਨਾ ਦੇ ਅਟਾਰਨੀ ਜਨਰਲ ਟੌਡ ਰਾਕੀਟਾ ਨੇ ਇਸ ਮਾਮਲੇ ‘ਤੇ ਕਿਹਾ ਹੈ ਕਿ ਸਾਡਾ ਮਕਸਦ ਕਿਸੇ ਵੀ ਭਾਈਚਾਰੇ ਨੂੰ ਨਿਸ਼ਾਨਾ ਬਣਾਉਣਾ ਨਹੀਂ ਹੈ, ਸਗੋਂ ਸਾਡਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਸਟੇਰਿੰਗ ਵ੍ਹੀਲ ਦੇ ਪਿੱਛੇ ਬੈਠਾ ਵਿਅਕਤੀ ਪੂਰੀ ਤਰ੍ਹਾਂ ਟ੍ਰੇਨਡ ਹੈ ਤੇ ਕਾਨੂੰਨੀ ਤੌਰ ‘ਤੇ ਯੋਗ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments