Tuesday, April 14, 2026
Google search engine
HomeDeshਗੁਰੂ ਗ੍ਰੰਥ ਸਾਹਿਬ ਦੀ ਗੁਰਿਆਈ ‘ਤੇ ਕੋਈ ਸਮਝੌਤਾ ਨਹੀਂ, ਬੇਅਦਬੀ ਕਾਨੂੰਨ ਸਬੰਧੀ...

ਗੁਰੂ ਗ੍ਰੰਥ ਸਾਹਿਬ ਦੀ ਗੁਰਿਆਈ ‘ਤੇ ਕੋਈ ਸਮਝੌਤਾ ਨਹੀਂ, ਬੇਅਦਬੀ ਕਾਨੂੰਨ ਸਬੰਧੀ ਇਕੱਤਰਤਾ ਤੋਂ ਬਾਅਦ ਬੋਲੇ ਜਥੇਦਾਰ ਗੜਗੱਜ

ਬੈਠਕ ‘ਚ ਵੱਖ-ਵੱਖ ਪੰਥਕ ਜਥੇਬੰਦੀਆਂ, ਸੰਸਥਾਵਾਂ ਦੇ ਮੁਖੀ, ਤਖ਼ਤ ਸਾਹਿਬਾਨਾਂ ਦੇ ਪ੍ਰਤੀਨਿਧੀਆਂ ਤੇ ਸਿੰਘ ਸਾਹਿਬਾਨਾਂ ਨੇ ਹਿੱਸਾ ਲਿਆ।

ਬੀਤੇ ਦਿਨ ਪੰਜਾਬ ਸਰਕਾਰ ਦੇ ਬੇਅਦਬੀ ਸਬੰਧੀ ਕਾਨੂੰਨ ‘ਤੇ ਸਿੱਖ ਪੰਥ ਦੀ ਇਕੱਤਰਤਾ ਨੇ ਧਾਰਮਿਕ ਮਸਲਿਆਂ ‘ਤੇ ਇਕਜੁਟਤਾ ਤੇ ਸਾਂਝੀ ਸੋਚ ਨੂੰ ਸਪੱਸ਼ਟ ਕੀਤਾ ਹੈ। ਇਸ ਬੈਠਕ ‘ਚ ਵੱਖ-ਵੱਖ ਪੰਥਕ ਜਥੇਬੰਦੀਆਂ, ਸੰਸਥਾਵਾਂ ਦੇ ਮੁਖੀ, ਤਖ਼ਤ ਸਾਹਿਬਾਨਾਂ ਦੇ ਪ੍ਰਤੀਨਿਧੀਆਂ ਤੇ ਸਿੰਘ ਸਾਹਿਬਾਨਾਂ ਨੇ ਹਿੱਸਾ ਲਿਆ। ਖਾਸ ਗੱਲ ਇਹ ਰਹੀ ਕਿ ਕੋਈ ਵੀ ਵੱਡੀ ਜਥੇਬੰਦੀ ਇਸ ਮੀਟਿੰਗ ਤੋਂ ਗੈਰਹਾਜ਼ਰ ਨਹੀਂ ਸੀ। ਜਿਸ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਕਿ ਸਿੱਖ ਪੰਥ ਮਹੱਤਵਪੂਰਨ ਮਸਲਿਆਂ ਤੇ ਇਕੱਠੇ ਹੋ ਕੇ ਫੈਸਲੇ ਲੈਣ ਲਈ ਤਿਆਰ ਹੈ।
ਇਸ ਦੌਰਾਨ ਇੱਕ ਅਹਿਮ ਮਤਾ ਪਾਸ ਕੀਤਾ ਗਿਆ। ਇਸ ਮਤੇ ‘ਚ ਕਿਹਾ ਗਿਆ ਕਿ ਪੰਥ ਨਾਲ ਜੁੜੇ ਕਿਸੇ ਵੀ ਕਾਨੂੰਨੀ ਫੈਸਲੇ ਤੋਂ ਪਹਿਲਾਂ ਸਮੁੱਚੇ ਪੰਥ ਦੀ ਸਹਿਮਤੀ ਲੈਣਾ ਜ਼ਰੂਰੀ ਹੋਵੇਗੀ। ਇਸ ਨਾਲ ਨਾਲ, ਸਿੱਖ ਪੰਥ ਦੀ ਪ੍ਰਮੁੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਲਾਹ-ਮਸ਼ਵਰਾ ਕਰਨਾ ਲਾਜ਼ਮੀ ਕਰਾਰ ਦਿੱਤਾ ਗਿਆ।

“ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਿਆਈ ਸਿੱਖ ਪੰਥ ਲਈ ਸਰਵੋਚ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਿਆਈ ਸਿੱਖ ਪੰਥ ਲਈ ਸਰਵੋਚ ਹੈ ਤੇ ਇਸ ਤੇ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਸਵੀਕਾਰਯੋਗ ਨਹੀਂ ਹੈ। ਉਨ੍ਹਾਂ ਦੱਸਿਆ ਕਿ ਦਸ ਗੁਰੂ ਸਾਹਿਬਾਨ ਦੀ ਜੋਤ ਨੂੰ ਗੁਰੂ ਗੋਬਿੰਦ ਸਿੰਘ ਜੀ ਨੇ 1708 ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ‘ਚ ਸਥਾਪਿਤ ਕੀਤਾ ਸੀ, ਜਿਸ ਨੂੰ ਸਿੱਖ ਕੌਮ ਹਮੇਸ਼ਾ ਲਈ ਮੰਨਦੀ ਆ ਰਹੀ ਹੈ।
ਉਨ੍ਹਾਂ ਗੁਰੂ ਪਰੰਪਰਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਭਾਈ ਲਹਿਣਾ ਜੀ ਨੂੰ ਗੁਰਿਆਈ ਦੇ ਕੇ ਗੁਰੂ ਅੰਗਦ ਦੇਵ ਜੀ ਬਣਾਇਆ ਗਿਆ ਤੇ ਇਹ ਪਰੰਪਰਾ ਅੱਗੇ ਵਧਦੀ ਰਹੀ। ਇਸੇ ਤਰ੍ਹਾਂ, ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਗ੍ਰੰਥ ਸਾਹਿਬ ਨੂੰ ਅੰਤਿਮ ਗੁਰੂ ਘੋਸ਼ਿਤ ਕੀਤਾ। ਇਸ ਲਈ ਕਿਸੇ ਵੀ ਹੋਰ ਗ੍ਰੰਥ ਨੂੰ ਇਸ ਦੇ ਬਰਾਬਰ ਰੱਖਣਾ ਗਲਤ ਹੈ ਤੇ ਪੰਥ ਇਸ ਨੂੰ ਕਦੇ ਵੀ ਸਵੀਕਾਰ ਨਹੀਂ ਕਰੇਗਾ।
ਜਥੇਦਾਰ ਗੜਗੱਜ ਨੇ ਕਿਹਾ ਕਿ ਜੋ ਵੀ ਵਿਅਕਤੀ ਗੁਰੂ ਗ੍ਰੰਥ ਸਾਹਿਬ ਦੀ ਗੁਰਿਆਈ ਤੇ ਸਵਾਲ ਉਠਾਉਂਦਾ ਹੈ, ਉਹ ਪੰਥ ਦੇ ਵਿਰੁੱਧ ਹੈ ਤੇ ਅਜਿਹੀ ਸੋਚ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਦੁਨੀਆ ਦੇ ਹੋਰ ਧਾਰਮਿਕ ਗ੍ਰੰਥਾਂ ਦਾ ਸਤਿਕਾਰ ਕੀਤਾ ਜਾਂਦਾ ਹੈ, ਪਰ ਗੁਰੂ ਗ੍ਰੰਥ ਸਾਹਿਬ ਦੀ ਅਹਿਮੀਅਤ ਸਭ ਤੋਂ ਵੱਖਰੀ ਤੇ ਉੱਚੀ ਹੈ।

ਸਿਰਫ ਕਾਨੂੰਨ ਬਣਾਉਣਾ ਹੀ ਕਾਫ਼ੀ ਨਹੀਂ: ਜਥੇਦਾਰ

ਬੇਅਦਬੀ ਦੇ ਮਾਮਲਿਆਂ ਤੇ ਚਿੰਤਾ ਜਤਾਉਂਦੇ ਹੋਏ ਉਨ੍ਹਾਂ ਕਿਹਾ ਕਿ ਸਿਰਫ ਕਾਨੂੰਨ ਬਣਾਉਣਾ ਹੀ ਕਾਫ਼ੀ ਨਹੀਂ, ਸਗੋਂ ਉਸਦੀ ਸਖ਼ਤੀ ਨਾਲ ਲਾਗੂ ਵੀ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਅਜਿਹੇ ਮਾਮਲਿਆਂ ਲਈ ਫਾਸਟ ਟ੍ਰੈਕ ਅਦਾਲਤਾਂ ਬਣਾਈਆਂ ਜਾਣ ਤਾਂ ਜੋ ਦੋਸ਼ੀਆਂ ਨੂੰ ਜਲਦੀ ਤੇ ਸਖ਼ਤ ਸਜ਼ਾ ਮਿਲੇ।
ਸਿਆਸਤ ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਗੁਰੂ ਦੇ ਨਾਮ ‘ਤੇ ਰਾਜਨੀਤੀ ਕਰਨਾ ਠੀਕ ਨਹੀਂ ਹੈ ਤੇ ਜੋ ਵੀ ਇਸ ਤਰ੍ਹਾਂ ਦੀ ਕੋਸ਼ਿਸ਼ ਕਰੇਗਾ, ਉਸ ਨੂੰ ਕੋਈ ਲਾਭ ਨਹੀਂ ਮਿਲੇਗਾ। ਸਿੱਖ ਕੌਮ ਨੂੰ ਧਾਰਮਿਕ ਮਾਮਲਿਆਂ ‘ਚ ਸੱਚਾਈ ਅਤੇ ਸ਼ਰਧਾ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ 2015 ਤੋਂ ਲੈ ਕੇ ਹੁਣ ਤੱਕ ਦੇ ਬੇਅਦਬੀ ਮਾਮਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਲਗਭਗ 600 ਕੇਸ ਸਾਹਮਣੇ ਆ ਚੁੱਕੇ ਹਨ, ਜੋ ਚਿੰਤਾ ਦੀ ਗੱਲ ਹੈ। ਉਨ੍ਹਾਂ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਪੰਥ ਦੀ ਰੱਖਿਆ ਲਈ ਸਭ ਨੂੰ ਇਕੱਠੇ ਹੋ ਕੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।

ਰਾਜੋਆਣਾ ਦੀ ਚਿੱਠੀ ਬਾਰੇ ਟਿੱਪਣੀ

ਜਥੇਦਾਰ ਗੜਗੱਜ ਨੇ ਬਲਵੰਤ ਸਿੰਘ ਰਾਜੋਆਣਾ ਦੀ ਚਿੱਠੀ ਦਾ ਵੀ ਜ਼ਿਕਰ ਕੀਤਾ ਤੇ ਕਿਹਾ ਕਿ ਉਸ ‘ਚ ਪ੍ਰਗਟ ਕੀਤੀਆਂ ਭਾਵਨਾਵਾਂ ਧਿਆਨ ਦੇ ਯੋਗ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ 2019 ‘ਚ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਜੋ ਵਾਅਦੇ ਕੀਤੇ ਸਨ, ਉਹ ਪੂਰੇ ਕਰਨੇ ਚਾਹੀਦੇ ਹਨ। ਬੰਦੀ ਸਿੰਘਾਂ ਦੇ ਮਾਮਲੇ ‘ਚ ਵੀ ਜਲਦੀ ਫੈਸਲੇ ਕਰਨ ਦੀ ਲੋੜ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments