Tuesday, April 21, 2026
Google search engine
Homelatest Newsਵਿਧਾਇਕ ਪਠਾਣਮਾਜਰਾ ਦੀ ਜ਼ਮਾਨਤ ਪਟੀਸ਼ਨ ਰੱਦ, ਪੁਲਿਸ ਨੇ ਇੱਕ ਹੋਰ ਮਾਮਲੇ ‘ਚ...

ਵਿਧਾਇਕ ਪਠਾਣਮਾਜਰਾ ਦੀ ਜ਼ਮਾਨਤ ਪਟੀਸ਼ਨ ਰੱਦ, ਪੁਲਿਸ ਨੇ ਇੱਕ ਹੋਰ ਮਾਮਲੇ ‘ਚ ਪਾਈ ਗ੍ਰਿਫ਼ਤਾਰੀ

ਪੁਲਿਸ ਨੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਇੱਕ ਹੋਰ ਮਾਮਲੇ ‘ਚ ਗ੍ਰਿਫ਼ਤਾਰੀ ਪਾ ਦਿੱਤੀ ਹੈ।

ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਜਬਰ-ਜਨਾਹ ਮਾਮਲੇ ‘ਚ ਦਾਇਰ ਕੀਤੀ ਗਈ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ ਹੈ। ਵਿਧਾਇਕ ਨੂੰ ਸੋਮਵਾਰ ਨੂੰ ਪਟਿਆਲਾ ਦੇ ਵਧੀਕ ਸੈਸ਼ਨ ਜੱਜ ਨਵਦੀਪ ਕੌਰ ਗਿੱਲ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ। ਵਿਧਾਇਕ ਹੁਣ ਜ਼ਮਾਨਤ ਦੇ ਲਈ ਹਾਈਕੋਰਟ ਦਾ ਰੁੱਖ ਕਰ ਸਕਦੇ ਹਨ। ਦੱਸ ਦੇਈਏ ਕਿ ਵਿਧਾਇਕ ਦੇ ਖਿਲਾਫ਼ ਪਟਿਆਲਾ ਦੇ ਸਿਵਲ ਲਾਈਨਸ ਥਾਣੇ ‘ਚ ਜਬਰ-ਜਨਹ ਤੇ ਜਾਣ ਤੋਂ ਮਾਰਨ ਦੀ ਧਮਕੀ ਦੇਣ ਦੇ ਇਲਜ਼ਾਮਾਂ ‘ਚ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ‘ਚ ਅਗਲੀ ਸੁਣਵਾਈ 2 ਮਈ ਨੂੰ ਹੋਣ ਜਾ ਰਹੀ ਹੈ।
ਇਸ ਦੌਰਾਨ ਪੁਲਿਸ ਨੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਇੱਕ ਹੋਰ ਮਾਮਲੇ ‘ਚ ਗ੍ਰਿਫ਼ਤਾਰੀ ਪਾ ਦਿੱਤੀ ਹੈ। ਪੁਲਿਸ ਨੇ ਪਠਾਣਮਾਜਰਾ ਨੂੰ ਪਿਛਲੇ ਸਾਲ 5 ਸਤੰਬਰ ਨੂੰ ਜੁਲਕਾਂ ਪੁਲਿਸ ਥਾਣੇ ‘ਚ ਮਾਈਨਿੰਗ ਐਕਟ ਤਹਿਤ ਇੱਕ ਹੋਰ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਹੈ। ਹਾਲਾਂਕਿ, ਇਸ ਮਾਮਲੇ ‘ਚ ਉਨ੍ਹਾਂ ਦਾ ਰਿਮਾਂਡ ਨਹੀਂ ਲਿਆ ਗਿਆ ਹੈ। ਜ਼ਰੂਰਤ ਪੈਣ ‘ਤੇ ਉਨ੍ਹਾਂ ਦਾ ਇਸ ਮਾਮਲੇ ‘ਚ ਵੀ ਰਿਮਾਂਡ ਹਾਸਲ ਕੀਤਾ ਜਾ ਸਕਦਾ ਹੈ।
ਦੂਜੇ ਪਾਸੇ, ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਵਕੀਲਾਂ ਦਾ ਕਹਿਣਾ ਹੈ ਵਿਧਾਇਕ ਖਿਲਾਫ਼ ਦੋ ਮਾਮਲੇ ਪਟਿਆਲਾ ‘ਚ ਦਰਜ ਹਨ, ਪਰ ਉਨ੍ਹਾਂ ਬਠਿੰਡਾ ਜੇਲ੍ਹ ‘ਚ ਰੱਖਿਆ ਗਿਆ ਹੈ। ਇਸ ਤੋਂ ਬਾਅਦ ਅਦਾਲਤ ਨੇ ਵਿਧਾਇਕ ਨੂੰ ਪਟਿਆਲਾ ਜੇਲ੍ਹ ਭੇਜਣ ਦਾ ਹੁਕਮ ਦਿੱਤਾ। ਪਟਿਆਲਾ ਜੇਲ੍ਹ ਪ੍ਰਸ਼ਾਸਨ ਨੇ ਐਂਟਰੀ ਕਰਨ ਤੋਂ ਬਾਅਦ ਵਿਧਾਇਕ ਨੂੰ ਬਠਿੰਡਾ ਜੇਲ੍ਹ ਭੇਜ ਦਿੱਤਾ ਹੈ। ਜੇਲ੍ਹ ਅਧਿਕਾਰੀ ਨੇ ਵਿਧਾਇਕ ਦੇ ਜੇਲ੍ਹ ਟ੍ਰਾਂਸਫਰ ਦੀ ਪੁਸ਼ਟੀ ਕੀਤੀ ਹੈ। ਵਿਧਾਇਕ ਦੇ ਵਕੀਲਾਂ ਦਾ ਕਹਿਣਾ ਹੈ ਕਿ ਅਦਾਲਤ ਨੇ ਜੇਲ੍ਹ ਟ੍ਰਾਂਸਫਰ ਮਾਮਲੇ ‘ਚ ਨੋਟਿਸ ਲਿਆ ਹੈ ਤੇ ਜੇਲ੍ਹ ਪ੍ਰਸ਼ਾਸਨ ਤੋਂ 22 ਅਪ੍ਰੈਲ ਤੱਕ ਜਵਾਬ ਮੰਗਿਆ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments