Monday, April 27, 2026
Google search engine
HomeDeshPunjab ‘ਚ ਅੱਜ ਲੂ ਤੇ ਝੱਖੜ ਦਾ ਅਲਰਟ, ਆਉਣ ਵਾਲੇ 3 ਦਿਨ...

Punjab ‘ਚ ਅੱਜ ਲੂ ਤੇ ਝੱਖੜ ਦਾ ਅਲਰਟ, ਆਉਣ ਵਾਲੇ 3 ਦਿਨ ਵੀ ਖ਼ਰਾਬ ਰਹੇਗਾ ਮੌਸਮ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ  0.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ।

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਜਿੱਥੇ ਅੱਜ ਹੀਟ ਵੇਵ (ਲੂ) ਦਾ ਅਲਰਟ ਜਾਰੀ ਕੀਤਾ ਗਿਆ ਹੈ, ਉੱਥ ਹੀ ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ‘ਚ ਤੇਜ਼ ਹਵਾਵਾਂ ਦੇ ਨਾਲ-ਨਾਲ ਬਿਜਲੀ ਚਮਕਣ ਤੇ ਬਦਲ ਗਰਜਣ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ, ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਲੂ ਦਾ ਯੈਲੋ ਅਲਰਟ

ਅੱਜ ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਝੱਖੜ ਦਾ ਅਲਰਟ

ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਦੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ-ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਬਾਰਿਸ਼ ਦੀ ਭਵਿੱਖਬਾਣੀ

ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਅੱਜ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਆਉਣ ਵਾਲੇ ਦਿਨਾਂ ‘ਚ ਕਿਵੇਂ ਦਾ ਰਹੇਗਾ ਮੌਸਮ?

28 ਅਪ੍ਰੈਲ ਨੂੰ ਪੰਜਾਬ ਭਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਚਲਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਭਰ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
29 ਅਪ੍ਰੈਲ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਚਲਣ ਤੇ ਨਾਲ-ਨਾਲ, ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।
30 ਅਪ੍ਰੈਲ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਤੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਚਲਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 3.3 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਦਾ ਦਰਜ ਕੀਤਾ ਗਿਆ, ਜੋ ਕਿ 43.7 ਡਿਗਰੀ ਸੈਲਸੀਅਸ ਰਿਹਾ। ਚੰਡੀਗੜ੍ਹ ਸ਼ਹਿਰ ਦਾ ਵੱਧੋ-ਵੱਧ ਤਾਪਮਾਨ 40.8 ਡਿਗਰੀ ਤੇ ਚੰਡੀਗੜ੍ਹ ਏਅਰਪੋਰਟ ਦਾ 40.3 ਡਿਗਰੀ ਦਰਜ ਕੀਤਾ ਗਿਆ।
ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 39.3 ਡਿਗਰੀ, ਲੁਧਿਆਣਾ ਦਾ 42.4 ਡਿਗਰੀ, ਪਟਿਆਲਾ ਦਾ ਵੀ 42.4 ਡਿਗਰੀ, ਪਠਾਨਕੋ ਦਾ 38.8 ਡਿਗਰੀ, ਬਠਿੰਡਾ ਦਾ 43.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 40.5 ਡਿਗਰੀ, ਫਰੀਦਕੋਟ ਦਾ 42.8 ਡਿਗਰੀ, ਫਾਜ਼ਿਲਕਾ ਦਾ 39.9 ਡਿਗਰੀ, ਫਿਰੋਜ਼ਪੁਰ ਦਾ 39.0 ਡਿਗਰੀ, ਹੁਸ਼ਿਆਰਪੁਰ ਦਾ 37.9 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 38.0 ਡਿਗਰੀ ਦਰਜ ਕੀਤਾ ਗਿਆ।
ਮੁਹਾਲੀ ਦਾ ਵੱਧੋ-ਵੱਧ ਤਾਪਮਾਨ 39.4 ਡਿਗਰੀ, ਪਠਾਨਕੋਟ ਦਾ 38.0 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 38.6 ਡਿਗਰੀ, ਪਟਿਆਲਾ ਦਾ 39.9 ਡਿਗਰੀ, ਰੋਪੜ ਦਾ 39.0 ਡਿਗਰੀ ਤੇ ਭਾਖੜਾ ਡੈਮ (ਰੂਪਨਗਰ) ਦਾ 41.4 ਡਿਗਰੀ ਦਰਜ ਕੀਤਾ ਗਿਆ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments