Thursday, April 30, 2026
Google search engine
HomeDesh“ਕਦਰਾਂ ਕੀਮਤਾਂ ਦੀ ਰਾਖੀ, ਸਾਡਾ ਫ਼ਰਜ਼…”, 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ...

“ਕਦਰਾਂ ਕੀਮਤਾਂ ਦੀ ਰਾਖੀ, ਸਾਡਾ ਫ਼ਰਜ਼…”, 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਸੀਐਮ ਮਾਨ, ਵਿਧਾਇਕ ਬਾਹਰ ਰਹਿਣਗੇ ਮੌਜੂਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਦੱਸਿਆ ਕਿ ਰਾਸ਼ਟਰਪਤੀ ਨੇ ਉਨ੍ਹਾਂ ਨੂੰ 5 ਮਈ ਦੀ ਦੁਪਹਿਰ 12:00 ਵਜੇ ਮਿਲਣ ਲਈ ਸਮਾਂ ਦਿੱਤਾ ਹੈ।

ਆਮ ਆਦਮੀ ਪਾਰਟੀ (ਆਪ) ਦੇ 7 ਰਾਜ ਸਭਾ ਮੈਂਬਰਾਂ ਦੇ ਦਲ ਬਦਲਣ ਨਾਲ “ਆਪ” ਨੂੰ ਵੱਡਾ ਝਟਕਾ ਲੱਗਾ ਹੈ। 7 ਰਾਜ ਸਭਾ ਮੈਂਬਰਾਂ ‘ਚੋਂ 6 ਪੰਜਾਬ ਤੋਂ ਹਨ, ਜਿਸ ਨਾਲ ਪੰਜਾਬ ਦਾ ਰਾਜਨੀਤਿਕ ਮਾਹੌਲ ਗਰਮਾ ਗਿਆ ਹੈ। ਹੁਣ, ਇਸ ਦਲ ਬਦਲਣ ਵਾਲੇ ਸਾਂਸਦਾਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 5 ਮਈ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲਣਗੇ। ਬੀਤੇ ਦਿਨੀਂ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਇਸ ਦੀ ਜਾਣਕਾਰੀ ਦਿੱਤੀ ਸੀ।
ਉੱਥੇ ਹੀ, ਅੱਜ (ਵੀਰਵਾਰ) ਉਨ੍ਹਾਂ ਨੇ ਟਵੀਟ ਕਰਦੇ ਹੋਏ ਦੱਸਿਆ ਕਿ ਰਾਸ਼ਟਰਪਤੀ ਨੇ ਉਨ੍ਹਾਂ ਨੂੰ 5 ਮਈ ਦੀ ਦੁਪਹਿਰ 12:00 ਵਜੇ ਮਿਲਣ ਲਈ ਸਮਾਂ ਦਿੱਤਾ ਹੈ। ਹਾਲਾਂਕਿ, ਸੀਐਮ ਮਾਨ ਪੰਜਾਬ ਦੇ ਸਾਰੇ ਵਿਧਾਇਕਾਂ ਨਾਲ ਰਾਸ਼ਟਰਪਤੀ ਭਵਨ ਵਿਖੇ ਮੁਲਾਕਾਤ ਕਰਨਾ ਚਾਹੁੰਦੇ ਸਨ, ਪਰ ਸਿਰਫ਼ ਸੀਐਮ ਨੂੰ ਹੀ ਮੁਲਾਕਾਤ ਲਈ ਸਮਾਂ ਮਿਲਿਆ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਕਰਨਾ ਉਨ੍ਹਾਂ ਦਾ ਫ਼ਰਜ਼ ਹੈ।

ਸੀਐਮ ਮਾਨ ਦੀ ਟਵੀਟ

ਸੀਐਮ ਨੇ ਟਵੀਟ ‘ਚ ਲਿਖਿਆ- “ਪੰਜਾਬ ਦੇ ਲੋਕਾਂ ਦੇ ਫ਼ਤਵੇ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਕਰਨਾ ਸਾਡਾ ਫ਼ਰਜ਼ ਹੈ। ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਮਾਨਯੋਗ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਜੀ ਨੇ ਮਿਲਣ ਲਈ 5 ਮਈ, ਦੁਪਹਿਰ 12 ਵਜੇ ਦਾ ਸਮਾਂ ਦਿੱਤਾ ਹੈ। ਹਾਲਾਂਕਿ ਅਸੀਂ ਸਾਰੇ ਵਿਧਾਇਕਾਂ (MLAs) ਲਈ ਸਮਾਂ ਮੰਗਿਆ ਸੀ, ਪਰ ਮੈਨੂੰ ਇਕੱਲੇ ਨੂੰ ਹੀ ਮਿਲਣ ਦਾ ਸੱਦਾ ਮਿਲਿਆ ਹੈ। ਮੈਂ ਆਪਣੇ ਸਾਥੀ ਵਿਧਾਇਕਾਂ ਨਾਲ ਰਾਸ਼ਟਰਪਤੀ ਭਵਨ ਪਹੁੰਚਾਂਗਾ। ਮੇਰੇ ਸਾਥੀ ਵਿਧਾਇਕ ਬਾਹਰ ਰਹਿਣਗੇ ਅਤੇ ਮੈਂ ਅੰਦਰ ਜਾ ਕੇ ਸਾਰਿਆਂ ਵਲੋਂ ਪੰਜਾਬ ਦੀ ਆਵਾਜ਼ ਅਤੇ ਜਨਤਾ ਦੇ ਪੱਖ ਨੂੰ ਪੂਰੀ ਮਜ਼ਬੂਤੀ ਨਾਲ ਮਾਨਯੋਗ ਰਾਸ਼ਟਰਪਤੀ ਜੀ ਦੇ ਸਾਹਮਣੇ ਰੱਖਾਂਗਾ। ਮੁਲਾਕਾਤ ਤੋਂ ਬਾਅਦ ਅਗਲੀ ਰਣਨੀਤੀ ਸਾਂਝੀ ਕੀਤੀ ਜਾਵੇਗੀ। ਕੀਮਤੀ ਸਮਾਂ ਦੇਣ ਲਈ ਮਾਨਯੋਗ ਰਾਸ਼ਟਰਪਤੀ ਜੀ ਦਾ ਤਹਿ ਦਿਲੋਂ ਧੰਨਵਾਦ।”

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments