Thursday, May 7, 2026
Google search engine
HomeDeshPunjab ਦੇ 3 ਜ਼ਿਲ੍ਹਿਆਂ ‘ਚ ਤੂਫ਼ਾਨ ਦਾ ਅਲਰਟ, ਤਾਪਮਾਨ ਆਮ ਨਾਲੋਂ ਬਣਿਆ...

Punjab ਦੇ 3 ਜ਼ਿਲ੍ਹਿਆਂ ‘ਚ ਤੂਫ਼ਾਨ ਦਾ ਅਲਰਟ, ਤਾਪਮਾਨ ਆਮ ਨਾਲੋਂ ਬਣਿਆ ਹੋਇਆ ਘੱਟ

ਅੱਜ ਸੂਬੇ ਦੇ ਤਿੰਨ ਜ਼ਿਲ੍ਹਿਆਂ ‘ਚ ਮੁਕਤਸਰ, ਬਠਿੰਡਾ ਤੇ ਮਾਨਸਾ ‘ਚ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ‘ਚ ਬੀਤੇ ਦਿਨੀਂ ਹੋਈ ਬਾਰਿਸ਼ ਦੇ ਨਤੀਜੇ ਵਜੋਂ ਪੰਜਾਬ ਦਾ ਤਾਪਮਾਨ ਅਜੇ ਵੀ ਆਮ ਨਾਲੋਂ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 1.4 ਡਿਗਰੀ ਸੈਲਸੀਅਸ ਦਾ ਵਾਧਾ ਤਾਂ ਦਰਜ ਕੀਤਾ ਗਿਆ, ਪਰ ਇਹ ਅਜੇ ਵੀ ਆਮ ਨਾਲੋਂ 3.4 ਡਿਗਰੀ ਘੱਟ ਬਣਿਆ ਹੋਇਆ ਹੈ। ਬਾਰਿਸ਼ ਨਾਲ ਮਈ ਦੀ ਗਰਮੀ ਤੋਂ ਹੁਣ ਤੱਕ ਵੱਡੀ ਰਾਹਤ ਮਿਲੀ ਹੈ। ਹਾਲਾਂਕਿ, ਆਉਣ ਵਾਲੇ ਦਿਨਾਂ ‘ਚ ਸੂਬੇ ਦੇ ਤਾਪਮਾਨ ‘ਚ ਵਾਧਾ ਦਰਜ ਕੀਤਾ ਜਾ ਸਕਦਾ ਹੈ।

ਅੱਜ ਤੇ ਆਉਣ ਵਾਲੇ ਤਿੰਨ ਦਿਨ ਕਿਵੇਂ ਰਹੇਗਾ ਮੌਸਮ?

ਅੱਜ ਸੂਬੇ ਦੇ ਤਿੰਨ ਜ਼ਿਲ੍ਹਿਆਂ ‘ਚ ਮੁਕਤਸਰ, ਬਠਿੰਡਾ ਤੇ ਮਾਨਸਾ ‘ਚ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।
8 ਤੇ 9 ਮਈ ਨੂੰ ਸੂਬੇ ਦਾ ਮੌਸਮ ਖੁਸ਼ਕ ਰਹੇਗਾ। ਇਨ੍ਹਾਂ ਦਿਨਾਂ ਲਈ ਨਾ ਤਾਂ ਕੋਈ ਅਲਰਟ ਹੈ ਤੇ ਨਾ ਹੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਹਾਲਾਂਕਿ, ਇਸ ਤੋਂ ਬਾਅਦ 10 ਮਈ ਨੂੰ ਸੂਬੇ ਦੇ ਦੱਸ ਜ਼ਿਲ੍ਹਿਆਂ ‘ਚ ਮੌਸਮ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਤੇਜ਼ ਹਵਾਵਾਂ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਦੇ ਨਾਲ ਇਨ੍ਹਾਂ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਬੀਤੇ ਦਿਨ ਦਾ ਵੱਧੋ-ਵੱਧ ਤਾਪਮਾਨ

ਬੀਤੇ ਦਿਨ ਸਭ ਤੋਂ ਵੱਧ ਤਾਪਮਾਨ 37.1 ਡਿਗਰੀ ਸੈਲਸੀਅਸ ਬਠਿੰਡਾ ‘ਚ ਦਰਜ ਕੀਤਾ ਗਿਆ। ਉੱਥੇ ਹੀ, ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 34.6 ਡਿਗਰੀ, ਲੁਧਿਆਣਾ ਦਾ ਵੀ 34.6 ਡਿਗਰੀ, ਪਟਿਆਲਾ ਦਾ 36.4 ਡਿਗਰੀ, ਪਠਾਨਕੋਟ ਦਾ 33.9 ਡਿਗਰੀ, ਬਠਿੰਡਾ ਦਾ 35.5 ਡਿਗਰੀ, ਗੁਰਦਾਸਪੁਰ ਦਾ 30.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 35.5 ਡਿਗਰੀ, ਫਾਜ਼ਿਲਕਾ ਦਾ 35.0 ਡਿਗਰੀ ਦਰਜ ਕੀਤਾ ਗਿਆ।
ਫਿਰੋਜ਼ਪੁਰ ਦਾ ਵੱਧੋ-ਵੱਦ ਤਾਪਮਾਨ 34.3 ਡਿਗਰੀ, ਹੁਸ਼ਿਆਰਪੁਰ ਦਾ 32.1 ਡਿਗਰੀ, ਮੁਹਾਲੀ ਦਾ 33.3 ਡਿਗਰੀ, ਪਠਾਨਕੋਟ ਦਾ 33.6 ਡਿਗਰੀ, ਰੋਪੜ ਦਾ 33.4 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 34.5 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 34.3 ਡਿਗਰੀ ਦਰਜ ਕੀਤਾ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments