Friday, May 15, 2026
Google search engine
HomeDeshGovernor House ਵੱਲ ਕਿਸਾਨਾਂ ਦਾ ਮਾਰਚ, BBMB ਤੇ ਪਾਣੀਆਂ ਦੇ ਅਧਿਕਾਰ ‘ਤੇ...

Governor House ਵੱਲ ਕਿਸਾਨਾਂ ਦਾ ਮਾਰਚ, BBMB ਤੇ ਪਾਣੀਆਂ ਦੇ ਅਧਿਕਾਰ ‘ਤੇ ਕਰ ਰਹੇ ਪ੍ਰਦਰਸ਼ਨ

ਕਿਸਾਨ ਸੰਗਠਨਾਂ ਨੇ ਕਿਹਾ ਕਿ ਦਰਿਆਈ ਪਾਣੀਆਂ ‘ਤੇ ਪੰਜਾਬ ਦੇ ਅਧਿਕਾਰਾਂ ਨੂੰ ਰਿਪੇਰੀਅਨ ਤੇ ਬੇਸਿਨ ਸਿਧਾਂਤਾਂ ਦੇ ਆਧਾਰ ‘ਤੇ ਹੱਲ ਕੀਤਾ ਜਾਣਾ ਚਾਹੀਦਾ ਹੈ।

ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ‘ਚ ਪੰਜਾਬ ਦੇ ਸਥਾਈ ਮੈਂਬਰਸ਼ਿਪ ਅਧਿਕਾਰਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਮੋਹਾਲੀ ‘ਚ ਇੱਕ ਵੱਡਾ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ। ਸਵੇਰ ਤੋਂ ਹੀ, ਵੱਡੀ ਗਿਣਤੀ ‘ਚ ਕਿਸਾਨ ਮੋਹਾਲੀ ਦੇ ਫੇਜ਼-8 ‘ਚ ਨੇਚਰ ਪਾਰਕ ‘ਚ ਇਕੱਠੇ ਹੋਏ ਹਨ। ਪ੍ਰਦਰਸ਼ਨਕਾਰੀ ਕਿਸਾਨ ਚੰਡੀਗੜ੍ਹ ‘ਚ ਗਵਰਨਰ ਹਾਊਸ ਵੱਲ ਮਾਰਚ ਕਰ ਦਿੱਤਾ ਹੈ।
ਇਹ ਵਿਰੋਧ ਪ੍ਰਦਰਸ਼ਨ ਬੀਬੀਐਮਬੀ ‘ਚ ਪੰਜਾਬ ਦੇ ਅਧਿਕਾਰਾਂ ਨੂੰ ਕਮਜ਼ੋਰ ਕਰਨ ਦੀ ਕਿਸੇ ਵੀ ਕੋਸ਼ਿਸ਼ ਤੇ ਸੂਬੇ ਦੇ ਜਲ ਸਰੋਤਾਂ ਨਾਲ ਸਬੰਧਤ ਮੁੱਦਿਆਂ ਨੂੰ ਨੂੰ ਲੈ ਕੇ ਕੀਤਾ ਜਾ ਰਿਹਾ ਹੈ।
ਕਿਸਾਨ ਸੰਗਠਨਾਂ ਨੇ ਕਿਹਾ ਕਿ ਦਰਿਆਈ ਪਾਣੀਆਂ ‘ਤੇ ਪੰਜਾਬ ਦੇ ਅਧਿਕਾਰਾਂ ਨੂੰ ਰਿਪੇਰੀਅਨ ਤੇ ਬੇਸਿਨ ਸਿਧਾਂਤਾਂ ਦੇ ਆਧਾਰ ‘ਤੇ ਹੱਲ ਕੀਤਾ ਜਾਣਾ ਚਾਹੀਦਾ ਹੈ। ਬੀਬੀਐਮਬੀ ਮੁੱਦੇ ਦੇ ਨਾਲ, ਪ੍ਰਦਰਸ਼ਨਕਾਰੀ ਇਹ ਵੀ ਮੰਗ ਕਰ ਰਹੇ ਹਨ ਕਿ ਚੰਡੀਗੜ੍ਹ ਤੇ ਪੰਜਾਬ ਯੂਨੀਵਰਸਿਟੀ ਨੂੰ ਪੰਜਾਬ ਨੂੰ ਸੌਂਪਿਆ ਜਾਵੇ।
ਵੱਡੇ ਪੱਧਰ ‘ਤੇ ਹੋਏ ਪ੍ਰਦਰਸ਼ਨ ਦੇ ਮੱਦੇਨਜ਼ਰ, ਮੋਹਾਲੀ ਤੇ ਚੰਡੀਗੜ੍ਹ ‘ਚ ਭਾਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪੁਲਿਸ ਨੇ ਕਈ ਥਾਵਾਂ ‘ਤੇ ਬੈਰੀਕੇਡ ਲਗਾਏ ਹਨ ਅਤੇ ਭੀੜ-ਭੜੱਕੇ ਤੋਂ ਬਚਣ ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਆਵਾਜਾਈ ਦੇ ਰਸਤੇ ਬਦਲ ਦਿੱਤੇ ਗਏ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਪੈਦਲ ਮਾਰਚ ਦਾ ਉਦੇਸ਼ ਪੰਜਾਬ ਦੇ ਸੰਵਿਧਾਨਕ ਅਧਿਕਾਰਾਂ, ਜਲ ਸਰੋਤਾਂ ਤੇ ਰਾਜ ਦੇ ਹਿੱਤਾਂ ਦੀ ਰੱਖਿਆ ਕਰਨਾ ਹੈ। ਇਸ ਵਿਰੋਧ ਪ੍ਰਦਰਸ਼ਨ ‘ਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕਈ ਕਿਸਾਨ ਜਥੇਬੰਦੀਆਂ ਸ਼ਾਮਲ ਹੋਈਆਂ ਹਨ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments