Wednesday, September 2, 2026
Google search engine
Homelatest NewsGurdaspur: ਨੌਸ਼ਹਿਰਾ ਮੱਝਾ ਸਿੰਘ ਨਜ਼ਦੀਕ ਭਿਆਨਕ ਕਾਰ ਹਾਦਸਾ, 4 ਨੌਜਵਾਨਾਂ ਦੀ ਮੌਕੇ...

Gurdaspur: ਨੌਸ਼ਹਿਰਾ ਮੱਝਾ ਸਿੰਘ ਨਜ਼ਦੀਕ ਭਿਆਨਕ ਕਾਰ ਹਾਦਸਾ, 4 ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ

ਹਾਦਸੇ ਦੇ ਦ੍ਰਿਸ਼ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਪੀਬੀ35ਵਾਈ ਨੰਬਰ ਵਾਲੀ ਆਲਟੋ ਕਾਰ ਨੂੰ ਕਿਸੇ ਭਾਰੀ ਵਾਹਨ ਨੇ ਪਿੱਛੇ ਤੋਂ ਟੱਕਰ ਮਾਰੀ ਸੀ।

ਗੁਰਾਦਸਪੁਰ ਦੇ ਨੌਸ਼ਹਿਰਾ ਮੱਝਾ ਸਿੰਘ ਦੇ ਨਜ਼ਦੀਕ ਨੈਸ਼ਨਲ ਹਾਈਵੇਅ ‘ਤੇ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇਸ ਹਾਦਸੇ ‘ਚ ਕਾਰ ਸਵਾਰ 4 ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਲਾਂਕਿ, ਕਾਰ ਦਾ ਹਾਦਸਾ ਕਿਸ ਵਾਹਨ ਨਾਲ ਹੋਇਆ, ਇਹ ਪਤਾ ਨਹੀਂ ਚੱਲ ਸਕਿਆ ਹੈ। ਹਾਦਸੇ ਤੋਂ ਬਾਅਦ ਦੂਜਾ ਵਾਹਨ ਚਾਲਕ ਮੌਕੇ ‘ਤੋਂ ਵਾਹਨ ਲੈ ਕੇ ਫ਼ਰਾਰ ਹੋ ਗਿਆ। ਹਾਦਸੇ ਤੜਕਸਵਾਰ 4 ਵਜੇ ਵਾਪਰਿਆ ਦੱਸਿਆ ਜਾ ਰਿਹਾ ਹੈ।
ਹਾਦਸੇ ਦੇ ਦ੍ਰਿਸ਼ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਪੀਬੀ35ਵਾਈ ਨੰਬਰ ਵਾਲੀ ਆਲਟੋ ਕਾਰ ਨੂੰ ਕਿਸੇ ਭਾਰੀ ਵਾਹਨ ਨੇ ਪਿੱਛੇ ਤੋਂ ਟੱਕਰ ਮਾਰੀ ਸੀ। ਇਹ ਵੀ ਜਾਣਕਾਰੀ ਹੈ ਕਿ ਆਲਟੋ ਗੱਡੀ ਦਾ ਚਾਲਕ ਪਠਾਨਕੋਟ ਦੀ ਟੀਚਰ ਕਲੋਨੀ ਦਾ ਰਹਿਣ ਵਾਲਾ ਸੀ। ਇਹ ਹਾਦਸਾ ਇੰਨਾ ਭਿਆਕ ਸੀ ਕਾਰ ਸਵਾਰ ਚਾਰੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ।
ਮੌਕੇ ‘ਤੇ ਮੌਜੂਦ ਇੱਕ ਵਿਅਕਤੀ ਨੇ ਦੱਸਿਆ ਕਿ ਇਹ ਹਾਦਸਾ ਸਵੇਰ ਕਰੀਬ 4 ਵਜੇ ਵਾਪਰਿਆ। ਉਸ ਨੇ ਦੱਸਿਆ ਕਿ ਉਨ੍ਹਾਂ ਨੂੰ ਬਹੁਤ ਜ਼ੋਰ ਦੀ ਆਵਾਜ਼ ਆਈ ਸੀ। ਉਹ ਕਰੀਬ 5 ਮਿੰਟਾਂ ਅੰਦਰ ਮੌਕੇ ‘ਤੇ ਪਹੁੰਚ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਪੁਲਿਸ ਨੂੰ ਜਾਣਕਾਰੀ ਦਿੱਤੀ। ਉਸ ਨੇ ਦੱਸਿਆ ਕਿ ਹਾਦਸੇ ਦੌਰਾਨ ਗੱਡੀ ਕਿਸ ਵਾਹਨ ਨਾਲ ਟਕਰਾਈ ਇਸ ਦਾ ਕੋਈ ਸਬੂਤ ਨਹੀਂ ਸੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments