Saturday, June 13, 2026
Google search engine
HomeDeshਹਲਵਾਰਾ ਹਵਾਈ ਅੱਡੇ ‘ਤੇ ਪਹੁੰਚੇ CM Mann ਤੇ Kejriwal, ਸਾਹਨੇਵਾਲ ਏਅਰਪੋਰਟ ‘ਤੇ...

ਹਲਵਾਰਾ ਹਵਾਈ ਅੱਡੇ ‘ਤੇ ਪਹੁੰਚੇ CM Mann ਤੇ Kejriwal, ਸਾਹਨੇਵਾਲ ਏਅਰਪੋਰਟ ‘ਤੇ ਬਣੇਗਾ ਪਾਇਲਟ ਟ੍ਰੇਨਿੰਗ ਸੈਂਟਰ

ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਵਿੱਖ ਵਿੱਚ ਸਾਹਨੇਵਾਲ ਹਵਾਈ ਅੱਡੇ ਨੂੰ ਵੀ ਨੌਜਵਾਨਾਂ ਦੀ ਟ੍ਰੇਨਿੰਗ ਦੇ ਲਈ ਇਸਤੇਮਾਲ ਕਰਨ ਦੀ ਯੋਜਨਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹਲਵਾਰਾ ਕੌਮਾਂਤਰੀ ਹਵਾਈ ਅੱਡੇ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਮੌਜੂਦ ਸਨ। ਇਸ ਦੌਰਾਨ ਸੀਐਮ ਮਾਨ ਨੇ ਕਿਹਾ ਕਿ ਸਾਹਨੇਵਾਲ ਹਵਾਈ ਅੱਡੇ ਦੇ ਨੌਜਵਾਨਾਂ ਦੇ ਲਈ ਪਾਇਲਟ ਟ੍ਰੇਨਿੰਗ ਸੈਂਟਰ ਦੇ ਤੌਰ ‘ਤੇ ਇਸਤੇਮਾਲ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪਟਿਆਲਾ ਅਤੇ ਅੰਮ੍ਰਿਤਸਰ ਏਵੀਏਸ਼ਨ ਸੈਂਟਰ ਪਹਿਲਾਂ ਤੋਂ ਹੀ ਚੱਲ ਰਹੇ ਹਨ। ਇੱਥੋਂ ਟ੍ਰੈਨਿੰਗ ਲੈ ਕੇ ਨੌਜਵਾਨ ਪਾਇਲਟ ਅਤੇ ਹਵਾਈ ਅੱਡੇ ਨਾਲ ਜੁੜੀਆਂ ਹੋਰ ਨੌਕਰੀਆਂ ਸਫਲਤਾਪੂਰਵਕ ਕਰ ਰਹੇ ਹਨ।

ਸਾਹਨੇਵਾਲ ਏਅਰਪੋਰਟ ਨੂੰ ਟ੍ਰੇਨਿੰਗ ਦੇ ਲਈ ਵਰਤਣ ਦੀ ਯੋਜਨਾ

ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਸਾਹਨੇਵਾਲ ਹਵਾਈ ਅੱਡੇ ਨੂੰ ਵੀ ਨੌਜਵਾਨਾਂ ਦੀ ਟ੍ਰੇਨਿੰਗ ਦੇ ਲਈ ਇਸਤੇਮਾਲ ਕਰਨ ਦੀ ਯੋਜਨਾ ਹੈ। ਉਨ੍ਹਾਂ ਨੇ ਕਿਹਾ ਕਿ ਹਲਵਾਰਾ ਏਅਰਪੋਰਟ ਤੋਂ ਉਡਾਣਾਂ ਸ਼ੁਰੂ ਹੋਣ ‘ਤੇ ਯਾਤਰੀਆਂ ਨੂੰ ਬਹੁਤ ਸਹੂਲਤ ਮਿਲੀ ਹੈ। ਭਵਿੱਖ ਵਿੱਚ ਇਸ ਹਵਾਈ ਅੱਡੇ ਦੇ ਟਰਮਿਨਲ ਅਤੇ ਐਪਰਨ ਨੂੰ ਅਕਸਪੈਂਡ ਕਰ ਦੇ ਲਈ ਪੰਜਾਬ ਸਰਕਾਰ ਕੋਲ ਕਾਫੀ ਜ਼ਮੀਨ ਹੈ। ਉਨ੍ਹਾਂ ਨੇ ਕਿਹਾ ਕਿ ਕਈ ਯਾਤਰੀਆਂ ਨਾਲ ਉਨ੍ਹਾਂ ਦੀ ਗੱਲ ਹੋਈ ਹੈ, ਜੋ ਹਲਵਾਰਾ ਤੋਂ ਲੰਡਨ ਜਾ ਰਹੇ ਸਨ। ਉਨ੍ਹਾਂ ਦਾ ਸਾਮਾਨ ਇੱਥੇ ਜਮਾ ਹੋ ਗਿਆ ਹੈ ਅਤੇ ਦਿੱਲੀ ਤੋਂ ਦੂਜੀ ਉਡਾਣ ਰਾਹੀਂ ਆਪਣੀ ਮੰਜਿਲ ਵੱਲ ਨਿਕਲਣਗੇ।
ਇਸ ਦੌਰਾਨ ਸੀਐਮ ਮਾਨ ਨੇ ਕਿਹਾ ਕਿ ਹਲਵਾਰਾ ਹਵਾਈ ਅੱਡੇ ਦਾ ਨਾਮਕਰਨ ਕਰ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਮਰਪਿਤ ਕਰਨ ਦੇ ਲਈ ਤਿੰਨ ਸਾਲ ਪਹਿਲਾਂ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕਰ ਭੇਜ ਦਿੱਤਾ ਗਿਆ ਸੀ ਅਤੇ ਕਈ ਵਾਰ ਨਾਗਰਿਕ ਉਡਾਣ ਮੰਤਰਾਲੇ ਨੂੰ ਲੈਟਰ ਵੀ ਲਿਖੇ ਗਏ ਹਨ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਜਲਦ ਹੀ ਕੇਂਦਰ ਸਰਕਾਰ ਹਲਵਾਰਾ ਹਵਾਈ ਅੱਡੇ ਦਾ ਨਾਮ ਬਦਲ ਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਨਾਮ ਕਰਨ ਨੂੰ ਮਨਜ਼ੂਰੀ ਦੇ ਦਵੇਗੀ।
ਉਨ੍ਹਾਂ ਨੇ ਕਿਹਾ ਕਿ ਦੁਪਹਿਰ ਦੀ ਉਡਾਣ ਦਾ ਸਮਾਂ ਬਦਲਣ ਦੀ ਮੰਗ ਉੱਠ ਰਹੀ ਹੈ ਪਰ ਮਿਲਟਰੀ ਹਵਾਈ ਅੱਡਾ ਹੋਣ ਦੇ ਚਲਦਿਆਂ ਭਾਰਤੀ ਹਵਾਈ ਸੈਨਾ ਕੇਂਦਰ ਹਲਵਾਰਾ ਵੱਲੋਂ ਕਟ ਆਫ ਟਾਈਮ ਸ਼ਾਮ 5 ਵਜੇ ਤੱਕ ਦਿੱਤਾ ਗਿਆ ਹੈ। ਗੱਲਬਾਤ ਚੱਲ ਰਹੀ ਹੈ ਕਿ ਦੁਪਹਿਰ ਦੀ ਉਡਾਣ ਦਾ ਸਮਾਂ ਸ਼ਾਮ ਦਾ ਹੋਣ ਦੀ ਪੂਰੀ ਸੰਭਾਵਨਾ ਹੈ।
ਸੀਐਮ ਮਾਨ ਨੇ ਕਿਹਾ ਕਿ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਹਵਾਈ ਅੱਡੇ ਦੇ ਨਿਰਮਾਣ ਅਤੇ ਏਅਰ ਇੰਡਆ ਤੋਂ ਉਡਾਣਾਂ ਸ਼ੁਰੂ ਕਰਵਾਉਣ ਦੇ ਲਈ ਸਭ ਤੋਂ ਅਹਿਮ ਭੁਮਿਕਾ ਨਿਭਾਈ ਹੈ, ਪਰ ਅਫ਼ਸੋਸ ਹੈ ਕਿ ਉਨ੍ਹਾਂ ਨੂੰ ਝੂਠੇ ਕੇਸ ਵਿੱਚ ਫੰਸਾ ਕੇ ਜੇਲ੍ਹ ਭੇਜ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਅੱਜ ਸੰਜੀਵ ਅਰੋੜਾ ਨਾਲ ਹੁੰਦੇ ਤਾਂ ਬਹੁਤ ਜਿਆਦਾ ਖੁਸ਼ੀ ਹੰਦੀ।

2027 ਚੋਣਾਂ ‘ਚ AAP ਪਿੱਛਲੇ ਰਿਕਾਰਡ ਤੋੜੇਗੀ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਗਿਆ ਪੰਜਾਬ ਵਿੱਚ ਐਂਟੀ ਇਨਕਬੈਂਸੀ ਦੀ ਥਾਂ ਪ੍ਰੋ ਇਨਕਬੈਂਸੀ ਦੀ ਲਹਿਰ ਚੱਲ ਰਹੀ ਹੈ। ਪੰਜਾਬ ਦੀ ਜਨਤਾ ਲੋਕਾਂ ਦੀ ਯੋਜਨਾਵਾਂ ਤੋਂ ਬਹੁਤ ਜਿਆਦਾ ਖੁਸ਼ ਹੈ। ਅਗਾਮੀ ਵਿਧਾਨਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਪਿੱਛਲੇ ਰਿਕਾਰਡਾਂ ਨੂੰ ਤੋੜਦੇ ਹੋਇਆ ਜਿਆਦਾ ਸੀਟਾਂ ਜਿੱਤੇਗੀ। ਉਨ੍ਹਾਂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਕੋਈ ਮੁੱਦਾ ਨਹੀਂ ਹੈ, ਬੱਸ ਮੁੱਖ ਮੰਤਰੀ ਨੂੰ ਦਿਨ ਰਾਤ ਗਾਲਾਂ ਕੱਢਦੇ ਹਨ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੀਰੀਜ਼ ਆਫ ਮੀਟਿੰਗ ਚਲੇਗੀ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਦੀ ਸਮੀਖਿਆ ਕੀਤੀ ਜਾਵੇਗੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments