Wednesday, September 2, 2026
Google search engine
Homelatest NewsMohali ‘ਚ 500 ਰੂਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀ ਕਾਬੂ, ਵੀਡੀਓ ਵਾਇਰਲ...

Mohali ‘ਚ 500 ਰੂਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀ ਕਾਬੂ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਲਾਇਨ ਹਾਜਿਰ

ਮੋਹਾਲੀ ਵਿੱਚ ਟ੍ਰੈਫਿਕ ਪੁਲਿਸ ਦੇ ਇੱਕ ਏਐਸਆਈ ਵੱਲੋਂ ਕਥਿਤ ਤੌਰ ‘ਤੇ ਰਿਸ਼ਵਤ ਲੈਣ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ।

ਮੋਹਾਲੀ ਵਿੱਚ ਟ੍ਰੈਫਿਕ ਪੁਲਿਸ ਦੇ ਇੱਕ ਏਐਸਆਈ ਵੱਲੋਂ ਕਥਿਤ ਤੌਰ ‘ਤੇ ਰਿਸ਼ਵਤ ਲੈਣ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਵਿਭਾਗ ਨੇ ਤੁਰੰਤ ਕਾਰਵਾਈ ਕਰਦਿਆਂ ਸਬੰਧਤ ਏਐਸਆਈ ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ ਅਤੇ ਉਸ ਦੇ ਖਿਲਾਫ ਵਿਭਾਗੀ ਜਾਂਚ ਦੇ ਹੁਕਮ ਜਾਰੀ ਕੀਤੇ ਗਏ ਹਨ।

ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੋਈ ਕਾਰਵਾਈ

ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਦੋ ਨੌਜਵਾਨਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਅਪਲੋਡ ਕੀਤੀ। ਨੌਜਵਾਨਾਂ ਨੇ ਦਾਅਵਾ ਕੀਤਾ ਕਿ ਟ੍ਰੈਫਿਕ ਪੁਲਿਸ ਦੇ ਏਐਸਆਈ ਨੇ ਚਲਾਨ ਨਾ ਕੱਟਣ ਬਦਲੇ ਪੈਸਿਆਂ ਦੀ ਮੰਗ ਕੀਤੀ ਸੀ। ਵਾਇਰਲ ਵੀਡੀਓ ਵਿੱਚ ਇੱਕ ਨੌਜਵਾਨ ਟ੍ਰੈਫਿਕ ਬੂਥ ਦੇ ਬਾਹਰ ਖੜ੍ਹੇ ਏਐਸਆਈ ਨਾਲ ਗੱਲਬਾਤ ਕਰਦਾ ਦਿਖਾਈ ਦੇ ਰਿਹਾ ਹੈ। ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਨੌਜਵਾਨ ਪਹਿਲਾਂ 500 ਰੁਪਏ ਦੇਣ ਦੀ ਗੱਲ ਕਰਦਾ ਹੈ, ਪਰ ਏਐਸਆਈ ਇਸ ਤੋਂ ਵੱਧ ਰਕਮ ਦੀ ਮੰਗ ਕਰਦਾ ਹੈ। ਇਸ ਤੋਂ ਬਾਅਦ ਨੌਜਵਾਨ ਬਾਹਰ ਖੜ੍ਹੇ ਦੂਜੇ ਸਾਥੀ ਤੋਂ ਪੈਸੇ ਲੈ ਕੇ ਆਉਂਦਾ ਹੈ ਅਤੇ ਏਐਸਆਈ ਨੂੰ ਫੜਾ ਦਿੰਦਾ ਹੈ।
ਵੀਡੀਓ ਵਿੱਚ ਨੌਜਵਾਨ ਇਹ ਵੀ ਕਹਿੰਦਾ ਸੁਣਿਆ ਜਾ ਰਿਹਾ ਹੈ ਕਿ ਚਲਾਨ ਨਾ ਕੱਟਿਆ ਜਾਵੇ ਅਤੇ ਜੋ ਫੋਟੋ ਖਿੱਚੀ ਗਈ ਹੈ, ਉਸ ਨੂੰ ਡਿਲੀਟ ਕਰ ਦਿੱਤਾ ਜਾਵੇ। ਇਸ ‘ਤੇ ਏਐਸਆਈ ਨੌਜਵਾਨ ਨੂੰ ਭਰੋਸਾ ਦਿੰਦਾ ਹੈ ਕਿ ਉਸ ਦਾ ਚਲਾਨ ਨਹੀਂ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਮੰਗਲਵਾਰ ਸ਼ਾਮ ਨੂੰ ਜ਼ੀਰਕਪੁਰ ਫਲਾਈਓਵਰ ਦੇ ਹੇਠਾਂ ਵਾਪਰੀ ਸੀ, ਜਿਸ ਦੀ ਵੀਡੀਓ ਹੁਣ ਵਾਇਰਲ ਹੋਈ ਹੈ।

ASI ਨੇ ਆਰੋਪਾਂ ਨੂੰ ਨਕਾਰਿਆ

ਇਸ ਮਾਮਲੇ ਵਿੱਚ ਦੋਸ਼ੀ ਏਐਸਆਈ ਸੋਹਨ ਸਿੰਘ ਨੇ ਆਪਣੇ ਉੱਪਰ ਲੱਗੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਵੀਡੀਓ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਮੁਤਾਬਕ ਕੋਈ ਰਕਮ ਨਹੀਂ ਲਈ ਗਈ ਅਤੇ ਨਾ ਹੀ ਕੋਈ ਨਜਾਇਜ਼ ਲੈਣ-ਦੇਣ ਹੋਇਆ ਹੈ।
ਏਐਸਆਈ ਨੇ ਦਾਅਵਾ ਕੀਤਾ ਕਿ ਨੌਜਵਾਨ ਖੁਦ ਪੈਸੇ ਦੇਣ ਦੀ ਕੋਸ਼ਿਸ਼ ਕਰ ਰਹੇ ਸਨ, ਪਰ ਉਨ੍ਹਾਂ ਨੇ ਪੈਸੇ ਸਵੀਕਾਰ ਨਹੀਂ ਕੀਤੇ ਅਤੇ ਗੱਲਬਾਤ ਤੋਂ ਬਾਅਦ ਨੌਜਵਾਨਾਂ ਨੂੰ ਬਿਨਾਂ ਚਲਾਨ ਦੇ ਛੱਡ ਦਿੱਤਾ ਗਿਆ ਸੀ। ਸ਼ੁਰੂਆਤੀ ਪੜਾਅ ‘ਤੇ ਮੋਹਾਲੀ ਦੇ ਟ੍ਰੈਫਿਕ ਐਸਪੀ ਨਵਨੀਤ ਸਿੰਘ ਮਹਿਲ ਨੇ ਕਿਹਾ ਸੀ ਕਿ ਵੀਡੀਓ ਦੀ ਜਾਂਚ ਕੀਤੀ ਜਾਵੇਗੀ ਅਤੇ ਜੇਕਰ ਕੋਈ ਗਲਤੀ ਸਾਹਮਣੇ ਆਈ ਤਾਂ ਮਾਮਲਾ ਐਸਐਸਪੀ ਮੋਹਾਲੀ ਦੇ ਧਿਆਨ ਵਿੱਚ ਲਿਆ ਕੇ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਵਿਭਾਗੀ ਜਾਂਚ ਸ਼ੁਰੂ, ਮੁਲਾਜ਼ਮ ਭੇਜਿਆ ਪੁਲਿਸ ਲਾਈਨ

ਤਾਜ਼ਾ ਜਾਣਕਾਰੀ ਅਨੁਸਾਰ, ਜ਼ੀਰਕਪੁਰ ਦੇ ਡੀਐਸਪੀ ਟ੍ਰੈਫਿਕ ਕਰਨੈਲ ਸਿੰਘ ਨੇ ਦੱਸਿਆ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ਦੇ ਆਧਾਰ ‘ਤੇ ਮੋਹਾਲੀ ਪੁਲਿਸ ਨੇ ਫੌਰੀ ਕਾਰਵਾਈ ਕੀਤੀ ਹੈ। ਏਐਸਆਈ ਸੋਹਨ ਸਿੰਘ ਨੂੰ ਲਾਈਨ ਹਾਜ਼ਰ ਕਰਕੇ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ ਅਤੇ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਡੀਐਸਪੀ ਨੇ ਅੱਗੇ ਦੱਸਿਆ ਕਿ ਵੀਡੀਓ ਸ਼ੇਅਰ ਕਰਨ ਵਾਲੇ ਵਿਅਕਤੀ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਉਸ ਦੇ ਬਿਆਨ ਦਰਜ ਕੀਤੇ ਜਾ ਸਕਣ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ ਕਾਨੂੰਨ ਅਨੁਸਾਰ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਵਿਭਾਗ ਵਿੱਚ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments