Tuesday, June 9, 2026
Google search engine
Homelatest NewsPunjab ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ: ਚੋਣ ਕਾਨੂੰਨਗੋ ਦੀ ਤਰੱਕੀ ਲਈ...

Punjab ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ: ਚੋਣ ਕਾਨੂੰਨਗੋ ਦੀ ਤਰੱਕੀ ਲਈ ਤਜਰਬਾ 15 ਸਾਲ ਤੋਂ ਘਟਾ ਕੇ ਕੀਤਾ 12 ਸਾਲ, ਕੈਬਨਿਟ ਦੀ ਹਰੀ ਝੰਡੀ

ਪੰਜਾਬ ਵਜ਼ਾਰਤ ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਹਿਮ ਫੈਸਲਾ ਲੈਂਦਿਆਂ ਸੂਬੇ ਦੀ ਚੋਣ ਮਸ਼ੀਨਰੀ ਨੂੰ ਮਜ਼ਬੂਤ ਕਰਨ ਲਈ ਚੋਣ ਵਿਭਾਗ ਦੇ ਸੇਵਾ ਨਿਯਮਾਂ ਵਿਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਪੰਜਾਬ ਵਜ਼ਾਰਤ ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਹਿਮ ਫੈਸਲਾ ਲੈਂਦਿਆਂ ਸੂਬੇ ਦੀ ਚੋਣ ਮਸ਼ੀਨਰੀ ਨੂੰ ਮਜ਼ਬੂਤ ਕਰਨ ਲਈ ਚੋਣ ਵਿਭਾਗ ਦੇ ਸੇਵਾ ਨਿਯਮਾਂ ਵਿਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਪ੍ਰਸ਼ਾਸਨਿਕ ਰੁਕਾਵਟਾਂ ਦੂਰ ਹੋਣਗੀਆਂ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸ.ਆਈ.ਆਰ.) ਨੂੰ ਸੁਚਾਰੂ ਅਤੇ ਨਿਰਵਿਘਨ ਤਰੀਕੇ ਨਾਲ ਨੇਪਰੇ ਚਾੜ੍ਹਨ ਵਿਚ ਮਦਦ ਮਿਲੇਗੀ ਅਤੇ ਚੋਣਾਂ ਨਾਲ ਸਬੰਧਤ ਕਾਰਜਾਂ ਲਈ ਲੋੜੀਂਦਾ ਸਟਾਫ਼ ਯਕੀਨੀ ਬਣਾਉਣ ਲਈ ਖਾਲੀ ਪਈਆਂ ਮਹੱਤਵਪੂਰਨ ਅਸਾਮੀਆਂ ਨੂੰ ਭਰਨ ਲਈ ਰਾਹ ਪੱਧਰਾ ਹੋਵੇਗਾ।
ਮੰਤਰੀ ਮੰਡਲ ਨੇ ਜਲ ਸਰੋਤ ਵਿਭਾਗ ਦੀ ਸਾਲ 2025-26 ਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਏ ਗਏ।
ਮੰਤਰੀ ਮੰਡਲ ਨੇ ਚੋਣ ਕਾਨੂੰਨਗੋ ਦੀ ਅਸਾਮੀ ਤੋਂ ਚੋਣ ਤਹਿਸੀਲਦਾਰ ਵਜੋਂ ਤਰੱਕੀ ਲਈ ਲੋੜੀਂਦੇ ਤਜਰਬੇ ਨੂੰ 15 ਸਾਲ ਤੋਂ ਘਟਾ ਕੇ 12 ਸਾਲ ਕਰਨ ਲਈ ਚੋਣ ਵਿਭਾਗ ਦੇ ਸੇਵਾ ਨਿਯਮਾਂ ਵਿਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਸੋਧ ਵਿਭਾਗ ਵਿਚ ਚੋਣ ਤਹਿਸੀਲਦਾਰ ਦੀਆਂ 7 ਖਾਲੀ ਅਸਾਮੀਆਂ ਹੋਣ ਕਾਰਨ ਜ਼ਰੂਰੀ ਹੋ ਗਈ ਸੀ। ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਸੁਧਾਈ ਅਤੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣਾਂ ਨਾਲ ਸਬੰਧਤ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਚੋਣ ਤਹਿਸੀਲਦਾਰਾਂ ਦੀਆਂ ਸੇਵਾਵਾਂ ਦੀ ਤੁਰੰਤ ਲੋੜ ਹੈ।
ਮੌਜੂਦਾ ਨਿਯਮਾਂ ਤਹਿਤ 15 ਸਾਲਾਂ ਦੇ ਤਜਰਬੇ ਦੀ ਲੋੜ ਹੁੰਦੀ ਹੈ ਅਤੇ ਇਸ ਵੇਲੇ ਸੇਵਾ ਨਿਭਾ ਰਹੇ ਚੋਣ ਕਾਨੂੰਨਗੋਆਂ ਵਿੱਚੋਂ ਕੋਈ ਵੀ ਤਰੱਕੀ ਲਈ ਯੋਗ ਨਹੀਂ ਹੈ। ਵਿਭਾਗ ਨੇ ਲੋੜੀਂਦੇ ਤਜਰਬੇ ਨੂੰ ਘਟਾ ਕੇ 12 ਸਾਲ ਕਰਨ ਦੀ ਤਜਵੀਜ਼ ਰੱਖੀ ਸੀ ਤਾਂ ਜੋ ਯੋਗ ਚੋਣ ਕਾਨੂੰਨਗੋਆਂ ਨੂੰ ਆਉਣ ਵਾਲੇ ਸਮੇਂ ਵਿਚ ਪਦ-ਉੱਨਤ ਕੀਤਾ ਜਾ ਸਕੇ ਅਤੇ ਚੋਣ ਮਸ਼ੀਨਰੀ ਨੂੰ ਮਜ਼ਬੂਤ ਕਰਨ ਲਈ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾ ਸਕੇ।

ਜਲ ਸਰੋਤ ਵਿਭਾਗ ਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਮਨਜ਼ੂਰੀ

ਇਸ ਦੌਰਾਨ ਮੰਤਰੀ ਮੰਡਲ ਨੇ ਸਾਲ 2025-26 ਲਈ ਜਲ ਸਰੋਤ ਵਿਭਾਗ ਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਰਿਪੋਰਟ ਦੀ ਪ੍ਰਵਾਨਗੀ ਨਾਲ ਵਿੱਤੀ ਸਾਲ ਦੌਰਾਨ ਵਿਭਾਗ ਦੇ ਪ੍ਰਸ਼ਾਸਨਿਕ ਕੰਮਕਾਜ ਅਤੇ ਪ੍ਰਾਪਤੀਆਂ ਦੇ ਦਸਤਾਵੇਜ਼ੀਕਰਨ ਅਤੇ ਸਮੀਖਿਆ ਕਰਨ ਵਿਚ ਮਦਦ ਮਿਲੇਗੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments