Monday, June 15, 2026
Google search engine
HomeDeshFazilka-Ferozepur ਸੜਕ ਦੇ ਪਿੱਕਅਪ ਟਰੱਕ ਤੇ ਟਰਾਲੇ ਦੀ ਟੱਕਰ, 9 ਲੋਕਾਂ...

Fazilka-Ferozepur ਸੜਕ ਦੇ ਪਿੱਕਅਪ ਟਰੱਕ ਤੇ ਟਰਾਲੇ ਦੀ ਟੱਕਰ, 9 ਲੋਕਾਂ ਦੀ ਮੌਤ; ਕਈ ਜ਼ਖ਼ਮੀ

ਜਲਾਲਾਬਾਦ ਇਲਾਕੇ ਦੇ 25 ਤੋਂ 28 ਲੋਕਾਂ ਦਾ ਸਮੂਹ ਆਪਣੀ ਰਿਸ਼ਤੇਦਾਰ ਬਜ਼ੁਰਗ ਮਹਿਲਾ ਦੇ ਅੰਤਿਸ ਸੰਸਕਾਰ ਤੋਂ ਬਾਅਦ ਉਸ ਦੀਆਂ ਅਸਥੀਆਂ ਤਾਰਨ ਲਈ ਜਾ ਰਿਹਾ ਸੀ।

ਫਾਜ਼ਿਲਕਾ-ਫਿਰੋਜ਼ਪੁਰ ਸੜਕ ‘ਤੇ ਅੱਜ ਸਵੇਰੇ ਪਿੱਕਅਪ ਟਰੱਕ ਤੇ ਟਰਾਲੇ ਵਿਚਕਾਰ ਟੱਕਰ ਹੋਈ ਗਈ। ਹੁਣ ਤੱਕ ਦੀ ਜਾਣਕਾਰੀ ਮੁਤਾਬਕ, ਇਸ ਹਾਦਸੇ ‘ਚ 9 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਹੋਰ ਜ਼ਖ਼ਮੀ ਹਨ। ਜ਼ਖ਼ਮੀਆਂ ਨੂੰ ਨਿੱਜੀ ਤੇ ਸਰਕਾਰੀ ਹਸਪਤਾਲਾਂ ‘ਚ ਲਿਜਾਇਆ ਗਿਆ। ਗੰਭੀਰ ਜ਼ਖ਼ਮੀਆਂ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ, ਜਲਾਲਾਬਾਦ ਇਲਾਕੇ ਦੇ 25 ਤੋਂ 28 ਲੋਕਾਂ ਦਾ ਸਮੂਹ ਆਪਣੀ ਰਿਸ਼ਤੇਦਾਰ ਬਜ਼ੁਰਗ ਮਹਿਲਾ ਦੇ ਅੰਤਿਸ ਸੰਸਕਾਰ ਤੋਂ ਬਾਅਦ ਉਸ ਦੀਆਂ ਅਸਥੀਆਂ ਤਾਰਨ ਲਈ ਜਾ ਰਿਹਾ ਸੀ। ਸਾਰੇ ਪਰਿਵਾਰਕ ਮੈਂਬਰ ਮਹਿੰਦਰਾ ਪਿੱਕਅਪ ਟਰੱਕ ‘ਚ ਸਵਾਰ ਸਨ। ਇਸ ਦੌਰਾਨ ਫਿਰੋਜ਼ਪੁਰ-ਫਾਜ਼ਿਲਕਾ ਸੜਕ ਕੋਲ ਹੁਸੈਨਸ਼ਾਹ ਵਾਲਾ ਵਿਖੇ ਪਿੱਕਅਪ ਟਰੱਕ ਦੀ ਟਰਾਲੇ ਨਾਲ ਟੱਕਰ ਹੋ ਗਈ।

ਪਿਕਅੱਪ ਟਰੱਕ ਪੂਰੀ ਤਰ੍ਹਾਂ ਨੁਕਸਾਨਿਆ ਗਿਆ

ਚਸ਼ਮਦੀਦਾਂ ਦੇ ਅਨੁਸਾਰ, ਟੱਕਰ ਇੰਨੀ ਭਿਆਨਕ ਸੀ ਕਿ ਪਿਕਅੱਪ ਟਰੱਕ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਕਈ ਲੋਕ ਗੱਡੀ ਦੇ ਅੰਦਰ ਫਸ ਗਏ। ਸਥਾਨਕ ਲੋਕਾਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕੀਤੇ ਤੇ ਪੁਲਿਸ ਨੂੰ ਸੂਚਿਤ ਕੀਤਾ। ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਿਆ ਕਿ ਚਾਰ ਲੋਕਾਂ – ਤਿੰਨ ਪੁਰਸ਼ ਤੇ ਇੱਕ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਬਾਅਦ ਵਿੱਚ ਮੌਤਾਂ ਦੀ ਗਿਣਤੀ ਨੌਂ ਹੋ ਗਈ।

ਹਾਦਸੇ ‘ਚ ਜ਼ਖਮੀਆਂ ਨੂੰ ਤੁਰੰਤ ਨੇੜਲੇ ਸਰਕਾਰੀ ਤੇ ਨਿੱਜੀ ਹਸਪਤਾਲਾਂ ਵਿੱਚ ਲਿਜਾਇਆ ਗਿਆ। ਕਈ ਜ਼ਖਮੀਆਂ ਦੀ ਹਾਲਤ ਗੰਭੀਰ ਹੋਣ ਕਾਰਨ, ਉਨ੍ਹਾਂ ਨੂੰ ਉੱਨਤ ਡਾਕਟਰੀ ਇਲਾਜ ਲਈ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਡਾਕਟਰਾਂ ਦੀ ਇੱਕ ਟੀਮ ਜ਼ਖਮੀਆਂ ਦੇ ਇਲਾਜ ਲਈ ਲਗਾਤਾਰ ਕੰਮ ਕਰ ਰਹੀ ਹੈ।

ਪੁਲਿਸ ਮੌਕੇ ‘ਤੇ ਪਹੁੰਚੀ

ਘਟਨਾ ਦੀ ਸੂਚਨਾ ਮਿਲਦੇ ਹੀ ਐਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਮ੍ਰਿਤਕਾਂ ਦੀ ਲਾਸ਼ਾਂ ਨੂੰ ਪੋਸਟਮਾਰਟਮ ਦੇ ਲਈ ਫਿਰੋਜ਼ਪੁਰ ਭੇਜ ਦਿੱਤਾ ਹੈ। ਉਨ੍ਹਾਂ ਨੇ ਦੱਸਿਆ ਕਿ ਪਿੱਕਅਪ ਟਰੱਕ ਤੇ ਟਰਾਲੇ ਦੀ ਆਹਮੋ-ਸਾਹਮਣੇ ਦੀ ਟੱਕਰ ਹੋਈ ਹੈ। ਜ਼ਖ਼ਮੀਆਂ ਦਾ ਇਲਾਜ਼ ਚੱਲ ਰਿਹਾ ਹੈ ਤੇ ਗੰਭੀਰ ਜ਼ਖ਼ਮੀਆਂ ਨੂੰ ਵਧੀਆ ਇਲਾਜ਼ ਲਈ ਰੈਫਰ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਜਾਰੀ ਹੈ।
ਜ਼ਖ਼ਮੀਆਂ ਦੇ ਇਲਾਜ਼ ਕਰ ਰਹੇ ਡਾਕਟਰ ਮਾਨਿਕ ਨੇ ਦੱਸਿਆ ਕਿ ਸਾਡੇ ਕੋਲ 15-20 ਜ਼ਖ਼ਮੀ ਲੋਕ ਆਏ ਹਨ, ਜਿਨ੍ਹਾਂ ਦਾ ਇਲਾਜ਼ ਜਾਰੀ ਹੈ। ਇਸ ਦੌਰਾਨ ਗੰਭੀਰ ਜ਼ਖ਼ਮੀਆਂ ਨੂੰ ਰੈਫਰ ਕਰ ਦਿੱਤਾ ਗਿਆ ਹੈ ਤੇ ਕੁੱਝ ਖ਼ੁਦ ਹੀ ਚਲੇ ਗਏ ਹਨ। ਉਨ੍ਹਾਂ ਨੇ ਸਾਡੇ ਕੋਲ ਕੁੱਲ 32 ਲੋਕ ਆਏ ਸਨ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments