Wednesday, June 10, 2026
Google search engine
HomeDeshPunjab ਦੇ 9 ਜ਼ਿਲ੍ਹਿਆਂ ‘ਚ ਅੱਜ ਲੂ ਦਾ ਅਲਰਟ, ਤਾਪਮਾਨ 46 ਡਿਗਰੀ...

Punjab ਦੇ 9 ਜ਼ਿਲ੍ਹਿਆਂ ‘ਚ ਅੱਜ ਲੂ ਦਾ ਅਲਰਟ, ਤਾਪਮਾਨ 46 ਡਿਗਰੀ ਤੋਂ ਪਾਰ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ।

ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ‘ਤੇ ਸੰਗਰੂਰ ‘ਚ ਲੂ ਦਾ ਅਲਰਟ ਹੈ। ਸੂਬੇ ‘ਚ ਅੱਜ ਮੌਸਮ ਖੁਸ਼ਕ ਰਹੇਗਾ, ਬਾਰਿਸ਼ ਨੂੰ ਲੈ ਕੇ ਕੋਈ ਭਵਿੱਖਬਾਣੀ ਨਹੀਂ ਕੀਤੀ ਗਈ ਹੈ।

ਬੀਤੇ ਦਿਨ ਦਾ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 3.8 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਰਪੋਰਟ) ‘ਤੇ ਦਰਜ ਕੀਤਾ ਗਿਆ, ਜੋ ਕਿ 46.3 ਡਿਗਰੀ ਸੈਲਸੀਅਸ ਰਿਹਾ।
ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 42.1 ਡਿਗਰੀ, ਅੰਮ੍ਰਿਤਸਰ ਦਾ 43.5 ਡਿਗਰੀ, ਲੁਧਿਆਣਾ ਦਾ 43.6 ਡਿਗਰੀ, ਪਟਿਆਲਾ ਦਾ 43.8 ਡਿਗਰੀ, ਪਠਾਨਕੋਟ ਦਾ 42.6 ਡਿਗਰੀ, ਬਠਿੰਡਾ ਦਾ 44.5 ਡਿਗਰੀ, ਫਰੀਦਕੋਟ ਦਾ 44.0 ਡਿਗਰੀ, ਗੁਰਦਾਸਪੁਰ ਦਾ 42.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 40.0 ਡਿਗਰੀ, ਫਾਜ਼ਿਲਕਾ (ਅਬੋਹਰ) ਦਾ 42.7 ਡਿਗਰੀ, ਫਿਰੋਜ਼ਪੁਰ ਦਾ 43.4 ਡਿਗਰੀ, ਹੁਸ਼ਿਆਰਪੁਰ ਦਾ 40.6 ਡਿਗਰੀ ਦਰਜ ਕੀਤਾ ਗਿਆ।
ਮੁਹਾਲੀ ਦਾ ਵੱਧੋ-ਵੱਧ ਤਾਪਮਾਨ 40.6 ਡਿਗਰੀ, ਪਠਾਨਕੋਟ ਦਾ ਵੀ 40.6 ਡਿਗਰੀ, ਰੋਪੜ ਦਾ 40.0 ਡਿਗਰੀ ਤੇ ਭਾਖੜਾ ਡੈਮ (ਰੂਪਨਗਰ) ਦਾ 41.2 ਡਿਗਰੀ ਦਰਜ ਕੀਤਾ ਗਿਆ।

ਕੱਲ੍ਹ ਦੇ ਦਿਨ ਕਿਵੇਂ ਦਾ ਰਹੇਗਾ ਮੌਸਮ

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਹੈ।
ਤਰਨਤਾਰਨ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਫਰੀਦਕੋਟ ਤੇ ਮੁਕਤਸਰ ਦੇ ਦੂਰ-ਦੁਰਾਡੇ ਇਲਾਕਿਆਂ ਬਦਲ ਗਰਜਣ, ਬਿਜਲੀ ਚਕਮਣ, ਲੂ ਚੱਲਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਹੈ।
ਫਿਰੋਜ਼ਪੁਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਤੇ ਪਟਿਆਲਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ, ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ), ਲੂ ਤੇ ਗੜ੍ਹੇਮਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਬਾਰਿਸ਼ ਦੀ ਭਵਿੱਖਬਾਣੀ

ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ ਦੇ ਜ਼ਿਆਦਾਤਰ ਇਲਾਕਿਆਂ ‘ਚ ਕੱਲ੍ਹ ਹਲਕੀ ਤੋਂ ਮੱਧਮ ਬਾਰਿਸ਼ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਤਰਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੁਹਾਲੀ) ਦੇ ਕੁੱਝ ਇਲਾਕਿਆਂ ‘ਚ ਹਲਕੀ ਤੋਂ ਮੱਧ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments