Thursday, June 11, 2026
Google search engine
Homelatest Newsਬਹਿਬਲ ਕਲਾਂ ਗੋਲੀਕਾਂਡ: Sukhbir Badal ਦੀਆਂ ਵੱਧ ਸਕਦੀਆਂ ਮੁਸ਼ਕਲਾਂ, ਸਾਬਕਾ ਜਥੇਦਾਰ ਨੇ...

ਬਹਿਬਲ ਕਲਾਂ ਗੋਲੀਕਾਂਡ: Sukhbir Badal ਦੀਆਂ ਵੱਧ ਸਕਦੀਆਂ ਮੁਸ਼ਕਲਾਂ, ਸਾਬਕਾ ਜਥੇਦਾਰ ਨੇ SIT ਨੂੰ ਦਰਜ ਕਰਵਾਏ ਬਿਆਨ

ਗਿਆਨੀ ਰਘਬੀਰ ਨੇ ਦੱਸਿਆ ਕਿ ਇਸ ਕਬੂਲਨਾਮੇ ਦੀ ਵੀਡੀਓ ਰਿਕਾਰਡਿੰਗ ਅਕਾਲ ਤਖ਼ਤ ਕੋਲ ਮੌਜੂਦ ਹੈ।

ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ SIT ਸਾਹਮਣੇ ਆਪਣਾ ਬਿਆਨ ਦਰਜ ਕਰਵਾਇਆ। ਉਨ੍ਹਾਂ ਨੇ ਬਿਆਨ ‘ਚ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਮਣੇ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲ ਕੀਤੀ ਸੀ।
ਗਿਆਨੀ ਰਘਬੀਰ ਨੇ ਦੱਸਿਆ ਕਿ ਇਸ ਕਬੂਲਨਾਮੇ ਦੀ ਵੀਡੀਓ ਰਿਕਾਰਡਿੰਗ ਅਕਾਲ ਤਖ਼ਤ ਕੋਲ ਮੌਜੂਦ ਹੈ। ਉਨ੍ਹਾਂ ਨੇ ਕਿਹਾ ਕਿ ਸਾਜ਼ਿਸ਼ ਤਹਿਤ ਨਿਹੱਥੇ ਤੇ ਬੇਕਸੂਰ ਲੋਕਾਂ ‘ਤੇ ਸੁਖਬੀਰ ਬਾਦਲ ਨੇ ਗੋਲੀਆਂ ਚਲਵਾਈਆਂ ਸਨ।

ਬਹਿਬਲ ਕਲਾਂ ਗੋਲੀਕਾਂਡ

ਅਕਤੂਬਰ, 2015 ਨੂੰ ਫਰੀਦਕੋਟ ਦੇ ਬਹਿਬਲ ਕਲਾਂ ‘ਚ ਪੁਲਿਸ ਗੋਲੀਬਾਰੀ ਹੋਈ ਸੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਲੋਕ ਬਹਿਬਲ ਕਲਾਂ, ਕੋਟਕਪੂਰਾ ਤੇ ਹੋਰ ਕਈ ਥਾਵਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਸਨ। ਪੁਲਿਸ ਗੋਲੀਬਾਰੀ ‘ਚ ਦੋ ਪ੍ਰਦਰਸ਼ਨਕਾਰੀ ਮਾਰੇ ਗਏ ਤੇ ਕਈ ਹੋਰ ਜ਼ਖਮੀ ਹੋ ਗਏ।
ਉਸ ਸਮੇਂ, ਸੁਖਬੀਰ ਸਿੰਘ ਬਾਦਲ ਪੰਜਾਬ ਦੇ ਉਪ ਮੁੱਖ ਮੰਤਰੀ ਸਨ ਤੇ ਉਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਸੀ। ਕਿਉਂਕਿ ਪੁਲਿਸ ਪ੍ਰਸ਼ਾਸਨ ਗ੍ਰਹਿ ਵਿਭਾਗ ਦੇ ਅਧੀਨ ਆਉਂਦਾ ਹੈ, ਇਸ ਲਈ ਵਿਰੋਧੀ ਪਾਰਟੀਆਂ, ਪੀੜਤ ਪਰਿਵਾਰਾਂ ਤੇ ਕੁੱਝ ਸਿੱਖ ਆਗੂਆਂ ਨੇ ਇਲਜ਼ਾਮ ਲਗਾਇਆ ਕਿ ਗੋਲੀਬਾਰੀ ਲਈ ਤਤਕਾਲੀ ਸਰਕਾਰ ਤੇ ਇਸ ਦੀ ਲੀਡਰਸ਼ਿਪ ਜ਼ਿੰਮੇਵਾਰ ਹੈ। ਇਸ ਕਾਰਨ ਕਰਕੇ, SIT ਨੇ ਕਈ ਮੌਕਿਆਂ ‘ਤੇ ਸੁਖਬੀਰ ਬਾਦਲ ਤੋਂ ਪੁੱਛਗਿੱਛ ਕੀਤੀ। ਇਸ ਮਾਮਲੇ ‘ਚ ਕਾਨੂੰਨੀ ਕਾਰਵਾਈਆਂ ਅਜੇ ਵੀ ਅਦਾਲਤਾਂ ‘ਚ ਚੱਲ ਰਹੀਆਂ ਹਨ। 2024 ‘ਚ, ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੁਖਬੀਰ ਬਾਦਲ ਤੇ ਉਨ੍ਹਾਂ ਦੇ ਪਾਰਟੀ ਦੇ ਕਈ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਵਾਪਰੀਆਂ ਵਿਵਾਦਿਤ ਤੇ ਬੇਅਦਬੀ ਦੀਆਂ ਘਟਨਾਵਾਂ ਲਈ ਤਲਬ ਕੀਤਾ ਸੀ। ਇਸ ਸਬੰਧ ‘ਚ ਸੁਖਬੀਰ ਬਾਦਲ ਪੇਸ਼ ਹੋਏ ਸਨ ਤੇ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ (ਧਾਰਮਿਕ ਸਜ਼ਾ) ਕਰਾਰ ਦਿੱਤਾ ਗਿਆ ਸੀ। ਜਦੋਂ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਲਾਈ ਗਈ ਸੀ, ਉਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਨ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments