Thursday, June 11, 2026
Google search engine
HomeDeshHaryana ਦੇ 78 ਸ਼ਰਧਾਲੂਆਂ ਨੂੰ ਪਾਕਿਸਤਾਨ ‘ਚ No Entry, ਗੁਰੂਧਾਮਾਂ ਦੇ ਦਰਸ਼ਨਾਂ...

Haryana ਦੇ 78 ਸ਼ਰਧਾਲੂਆਂ ਨੂੰ ਪਾਕਿਸਤਾਨ ‘ਚ No Entry, ਗੁਰੂਧਾਮਾਂ ਦੇ ਦਰਸ਼ਨਾਂ ਲਈ ਜਾ ਰਿਹਾ ਸੀ ਜੱਥਾ

ਹਰਿਆਣਾ ਤੋਂ 78 ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ‘ਚ ਇਤਿਹਾਸਕ ਪਵਿੱਤਰ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਰਵਾਨਾ ਹੋਇਆ ਸੀ।

ਹਰਿਆਣਾ ਤੋਂ ਪਾਕਿਸਤਾਨ ‘ਚ ਪਵਿੱਤਰ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਨਿਕਲਿਆ 78 ਸਿੱਖ ਸ਼ਰਧਾਲੂਆਂ ਦੇ ਜੱਥੇ ਨੂੰ ਵਾਹਗਾ ਬਾਰਡਰ ‘ਤੇ ਰੋਕ ਦਿੱਤਾ ਗਿਆ। ਉਨ੍ਹਾਂ ਨੂੰ ਸਰਹੱਦ ‘ਤੇ ਇਜਾਜ਼ਤ ਨਹੀਂ ਦਿੱਤੀ ਗਈ। ਨਤੀਜੇ ਵਜੋਂ, ਪੂਰਾ ਜੱਥਾ ਹੁਣ ਵਾਪਸ ਆ ਰਿਹਾ ਹੈ। ਜਾਣਕਾਰੀ ਮੁਤਾਬਕ, ਸਿਰਫ਼ ਹਰਿਆਣਾ ਦੇ ਜੱਥੇ ਨੂੰ ਵਾਪਸ ਭੇਜ ਦਿੱਤਾ ਗਿਆ ਹੈ।

ਜੱਥੇ ਨੂੰ ਵਾਹਗਾ ਬਾਰਡਰ ‘ਤੇ ਰੋਕਿਆ ਗਿਆ

ਹਰਿਆਣਾ ਤੋਂ 78 ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ‘ਚ ਇਤਿਹਾਸਕ ਪਵਿੱਤਰ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਰਵਾਨਾ ਹੋਇਆ ਸੀ। ਉਨ੍ਹਾਂ ਨੇ ਵਾਹਗਾ ਬਾਰਡਰ ਰਾਹੀਂ ਪਾਕਿਸਤਾਨ ‘ਚ ਦਾਖਲ ਹੋਣਾ ਸੀ, ਪਰ ਉਨ੍ਹਾਂ ਨੂੰ ਸਰਹੱਦ ‘ਤੇ ਹੀ ਰੋਕ ਦਿੱਤਾ ਗਿਆ। ਇਸ ਤੋਂ ਬਾਅਦ, ਪੂਰੇ ਜੱਥੇ ਨੂੰ ਵਾਪਸ ਜਾਣ ਲਈ ਕਿਹਾ ਗਿਆ। ਮੁੱਢਲੀ ਜਾਣਕਾਰੀ ਮੁਤਾਬਕ ਕਿ ਸਿਰਫ਼ ਹਰਿਆਣਾ ਦੇ ਸ਼ਰਧਾਲੂਆਂ ਦੇ ਜੱਥੇ ਨੂੰ ਵਾਹਗਾ ਬਾਰਡਰ ਤੋਂ ਵਾਪਸ ਭੇਜਿਆ ਗਿਆ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਐਂਟਰੀ ਕਿਉਂ ਨਹੀਂ ਦਿੱਤੀ ਗਈ ਤੇ ਸਬੰਧਤ ਅਧਿਕਾਰੀਆਂ ਨੇ ਅਜੇ ਤੱਕ ਕੋਈ ਅਧਿਕਾਰਤ ਕਾਰਨ ਨਹੀਂ ਦੱਸਿਆ ਹੈ।

ਸ਼ਰਧਾਲੂਆਂ ‘ਚ ਨਿਰਾਸ਼ਾ

ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਉਮੀਦ ਨਾਲ ਸਰਹੱਦ ‘ਤੇ ਪਹੁੰਚੇ ਸ਼ਰਧਾਲੂਆਂ ਨੂੰ ਹੁਣ ਵਾਪਸ ਜਾਣ ਲਈ ਮਜਬੂਰ ਹੋਣਾ ਪੈ ਰਿਹਾ ਹੈ, ਜਿਸ ਕਾਰਨ ਉਨ੍ਹਾਂ ‘ਚ ਨਿਰਾਸ਼ਾ ਹੈ। ਜੱਥੇ ਦੇ ਮੈਂਬਰ ਲੰਬੇ ਸਮੇਂ ਤੋਂ ਇਸ ਧਾਰਮਿਕ ਯਾਤਰਾ ਦੀ ਤਿਆਰੀ ਕਰ ਰਹੇ ਸਨ ਤੇ ਸਾਰੀਆਂ ਜ਼ਰੂਰੀ ਰਸਮਾਂ ਪੂਰੀਆਂ ਕਰਨ ਤੋਂ ਬਾਅਦ ਪਾਕਿਸਤਾਨ ਲਈ ਰਵਾਨਾ ਹੋ ਗਏ ਸਨ। ਭਾਰਤ ਜਾਂ ਪਾਕਿਸਤਾਨ ‘ਚ ਸਬੰਧਤ ਏਜੰਸੀਆਂ ਵੱਲੋਂ ਹੁਣ ਤੱਕ ਇਸ ਮਾਮਲੇ ਬਾਰੇ ਕੋਈ ਵਿਸਤ੍ਰਿਤ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਸ਼ਰਧਾਲੂਆਂ ਨੂੰ ਵਾਪਸ ਭੇਜਣ ਦੇ ਕਾਰਨਾਂ ਬਾਰੇ ਸਥਿਤੀ ਅਸਪੱਸ਼ਟ ਹੈ। ਪ੍ਰਸ਼ਾਸਨ ਜਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਅਧਿਕਾਰਤ ਜਾਣਕਾਰੀ ਜਾਰੀ ਕੀਤੇ ਜਾਣ ਤੋਂ ਬਾਅਦ ਤਸਵੀਰ ਸਪੱਸ਼ਟ ਹੋ ਸਕਦੀ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments