ਬਾਬਾ ਮੁਖਤਾਰ ਸਿੰਘ ਆਪਣੇ ਸਾਥੀਆਂ ਨਾਲ ਸੈਦਪੁਰ ਪਿੰਡ ਵਿੱਚ ਇੱਕ ਪੁਰਾਣੇ ਘਰ ਨੂੰ ਢਾਹੁਣ ਦਾ ਕੰਮ ਕਰ ਰਹੇ ਸਨ, ਜਦੋਂ ਲੈਂਟਰ ਡਿੱਗ ਗਿਆ।
ਅੰਮ੍ਰਿਤਸਰ ਦੇ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਭਿੰਡੀ ਔਲਖ ਦੇ ਮੁੱਖ ਸੇਵਾਦਾਰ ਬਾਬਾ ਮੁਖਤਾਰ ਸਿੰਘ ਦਾ ਇੱਕ ਦੁਖਦਾਈ ਹਾਦਸੇ ‘ਚ ਦੇਹਾਂਤ ਹੋ ਗਿਆ। ਇਸ ਘਟਨਾ ‘ਚ ਇੱਕ ਹੋਰ ਨੌਜਵਾਨ ਅਜੇਪਾਲ ਸਿੰਘ ਦੀ ਵੀ ਮੌਤ ਹੋ ਗਈ।
ਜਾਣਕਾਰੀ ਮੁਤਾਬਕ, ਬਾਬਾ ਮੁਖਤਾਰ ਸਿੰਘ ਆਪਣੇ ਸਾਥੀਆਂ ਨਾਲ ਸੈਦਪੁਰ ਪਿੰਡ ਵਿੱਚ ਇੱਕ ਪੁਰਾਣੇ ਘਰ ਨੂੰ ਢਾਹੁਣ ਦਾ ਕੰਮ ਕਰ ਰਹੇ ਸਨ, ਜਦੋਂ ਲੈਂਟਰ ਡਿੱਗ ਗਿਆ। ਡਿੱਗਦੇ ਮਲਬੇ ਦੀ ਲਪੇਟ ‘ਚ ਆਉਣ ਨਾਲ ਬਾਬਾ ਮੁਖਤਾਰ ਸਿੰਘ ਤੇ ਅਜੇਪਾਲ ਸਿੰਘ ਦੋਵਾਂ ਨੂੰ ਗੰਭੀਰ ਸੱਟਾਂ ਲੱਗੀਆਂ।


ਹਾਲਾਂਕਿ, ਦੋਵਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ। ਬਾਬਾ ਮੁਖਤਾਰ ਸਿੰਘ ਲੰਬੇ ਸਮੇਂ ਤੋਂ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਭਿੰਡੀ ਔਲਖ ਦੀ ਸੇਵਾ ਕਰ ਰਹੇ ਸਨ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ, ਵੱਡੀ ਗਿਣਤੀ ‘ਚ ਸ਼ਰਧਾਲੂ ਤੇ ਸਥਾਨਕ ਨਿਵਾਸੀ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਇਕੱਠੇ ਹੋਏ।




![damdami-sewadar[1]](https://punjabbuzz.com/Punjabi/wp-content/uploads/2026/06/damdami-sewadar1-696x392.jpg)


