Saturday, October 17, 2026
Google search engine
HomeCrimeAmritsar ਦੇ ਕੋਟ ਖਾਲਸਾ ‘ਚ ਦੇਰ ਰਾਤ ਗੋਲੀਆਂ ਮਾਰ ਕੇ ਨੌਜਵਾਨ ਦਾ...

Amritsar ਦੇ ਕੋਟ ਖਾਲਸਾ ‘ਚ ਦੇਰ ਰਾਤ ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ

ਜ਼ਖ਼ਮੀ ਹਾਲਤ ‘ਚ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਅੰਮ੍ਰਿਤਸਰ ‘ਚ ਦੇਰ ਰਾਤ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਕੋਟ ਖਾਲਸਾ ਇਲਾਕੇ ‘ਚ ਅਣਪਛਾਤੇ ਹਮਲਾਵਰਾਂ ਨੇ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦੀ ਪਛਾਣ ਨਿਤਿਨ ਉਰਫ਼ ਨੀਲੀ ਵਜੋਂ ਹੋਈ ਹੈ। ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ ਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਗਈ ਤੇ ਜਾਂਚ ਸ਼ੁਰੂ ਕਰ ਦਿੱਤੀ। ਇਲਾਕੇ ‘ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾ ਸਕੇ।
ਮੌਕੇ ‘ਤੇ ਪਹੁੰਚੇ ਏਡੀਸੀਪੀ ਵਿਸ਼ਾਲਜੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਰੀਬ ਇੱਕ ਤੋਂ ਡੇਢ ਘੰਟਾ ਪਹਿਲਾਂ ਇਹ ਵਾਰਦਾਤ ਵਾਪਰੀ, ਜਿਸ ‘ਚ ਦੋ ਅਣਪਛਾਤੇ ਵਿਅਕਤੀਆਂ ਨੇ ਨਿਤਿਨ ਉਰਫ਼ ਨੀਲੀ ਨੂੰ ਗੋਲੀਆਂ ਮਾਰੀਆਂ। ਜ਼ਖ਼ਮੀ ਹਾਲਤ ‘ਚ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਏਡੀਸੀਪੀ ਨੇ ਦੱਸਿਆ ਕਿ ਪੁਲਿਸ ਦੀਆਂ ਸਾਰੀਆਂ ਟੀਮਾਂ ਮੌਕੇ ‘ਤੇ ਪਹੁੰਚ ਚੁੱਕੀਆਂ ਹਨ ਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਮੁਤਾਬਕ ਜਾਂਚ ਦੌਰਾਨ ਇੱਕ ਸ਼ੱਕੀ ਵਿਅਕਤੀ ਦੀ ਪਛਾਣ ਕਰ ਲਈ ਗਈ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਸ਼ੁਰੂਆਤੀ ਜਾਂਚ ‘ਚ ਇਹ ਮਾਮਲਾ ਪੁਰਾਣੀ ਰੰਜਿਸ਼ ਨਾਲ ਜੁੜਿਆ ਹੋਇਆ ਲੱਗ ਰਿਹਾ ਹੈ।

ਮ੍ਰਿਤਕ ਨਿਤਿਨ ਖ਼ਿਲਾਫ਼ ਵੀ ਕਈ ਅਪਰਾਧਿਕ ਮਾਮਲੇ ਦਰਜ

ਪੁਲਿਸ ਅਨੁਸਾਰ ਮ੍ਰਿਤਕ ਨਿਤਿਨ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਸਨ। ਕਰੀਬ ਅੱਠ-ਨੌ ਸਾਲ ਪਹਿਲਾਂ ਵੀ ਉਹ ਇੱਕ ਗੰਭੀਰ ਵਾਰਦਾਤ ‘ਚ ਸ਼ਾਮਲ ਰਿਹਾ ਸੀ ਤੇ ਉਸ ਨੂੰ ਜੇਲ੍ਹ ਵੀ ਜਾਣਾ ਪਿਆ ਸੀ। ਇਸ ਸਾਲ ਵੀ ਉਹ ਇੱਕ ਹੋਰ ਮਾਮਲੇ ‘ਚ ਜੇਲ੍ਹ ਗਿਆ ਸੀ ਤੇ ਕੁਝ ਦਿਨ ਪਹਿਲਾਂ ਹੀ ਜ਼ਮਾਨਤ ‘ਤੇ ਬਾਹਰ ਆਇਆ ਸੀ। ਪੁਲਿਸ ਦਾ ਮੰਨਣਾ ਹੈ ਕਿ ਪੁਰਾਣੀ ਦੁਸ਼ਮਣੀ ਇਸ ਕਤਲ ਦਾ ਮੁੱਖ ਕਾਰਨ ਹੋ ਸਕਦੀ ਹੈ, ਹਾਲਾਂਕਿ ਹਰ ਪੱਖ ਤੋਂ ਜਾਂਚ ਜਾਰੀ ਹੈ।
ਪੁਲਿਸ ਨੇ ਦੱਸਿਆ ਕਿ ਮ੍ਰਿਤਕ ਆਪਣੀ ਭੈਣ ਵੱਲੋਂ ਕਿਰਾਏ ‘ਤੇ ਲਏ ਘਰ ‘ਚ ਰਹਿੰਦਾ ਸੀ। ਘਟਨਾ ਸਥਾਨ ਤੋਂ ਫੋਰੈਂਸਿਕ ਟੀਮ ਨੇ ਗੋਲੀਆਂ ਦੇ ਖੋਲ ਤੇ ਹੋਰ ਸਬੂਤ ਇਕੱਠੇ ਕਰ ਲਏ ਹਨ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਇਹ ਸਪੱਸ਼ਟ ਹੋਵੇਗਾ ਕਿ ਮ੍ਰਿਤਕ ਨੂੰ ਕਿੰਨੀਆਂ ਗੋਲੀਆਂ ਲੱਗੀਆਂ। ਫਿਲਹਾਲ ਪੁਲਿਸ ਸੀਸੀਟੀਵੀ ਫੁਟੇਜ ਅਤੇ ਹੋਰ ਤਕਨੀਕੀ ਸਬੂਤਾਂ ਦੇ ਆਧਾਰ ‘ਤੇ ਦੋਸ਼ੀਆਂ ਦੀ ਭਾਲ ‘ਚ ਜੁਟੀ ਹੋਈ ਹੈ। ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਇਸ ਕਤਲ ਕਾਂਡ ਦਾ ਜਲਦ ਪਰਦਾਫਾਸ਼ ਕਰਕੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਘਰੇ ‘ਚ ਲਿਆਂਦਾ ਜਾਵੇਗਾ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments