Friday, October 23, 2026
Google search engine
HomeDesh42,010 ਸ਼ਰਧਾਲੂ ਪਹੁੰਚੇ ਵੈਸ਼ਨੋ ਦੇਵੀ ਦੇ ਭਵਨ

42,010 ਸ਼ਰਧਾਲੂ ਪਹੁੰਚੇ ਵੈਸ਼ਨੋ ਦੇਵੀ ਦੇ ਭਵਨ

ਨਵੇਂ ਸਾਲ ’ਤੇ ਮਾਂ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ’ਚ ਭਾਰੀ ਉਛਾਲ ਦੇਖਣ ਨੂੰ ਮਿਲਿਆ। ਸਵੇਰ ਤੋਂ ਹੀ ਸ਼ਰਧਾਲੂਆਂ ਦੀਆਂ ਲਾਈਨਾਂ ਕਟੜਾ ਮੇਨ ਬੱਸ ਸਟੈਂਡ ਯਾਤਰਾ ਰਜਿਸਟ੍ਰੇਸ਼ਨ ਰੂਮ ’ਤੇ ਆਰ. ਐੱਫ. ਆਈ. ਡੀ. ਯਾਤਰਾ ਕਾਰਡ ਹਾਸਲ ਕਰਨ ਲਈ ਦੇਖਣ ਨੂੰ ਮਿਲੀਆਂ। ਵੈਸ਼ਨੋ ਦੇਵੀ ਭਵਨ ਤੋਂ ਮਿਲੀ ਜਾਣਕਾਰੀ ਅਨੁਸਾਰ ਯਾਤਰਾ ’ਚ ਵਾਧਾ ਹੋਣ ਕਾਰਨ ਸ਼੍ਰਾਈਨ ਬੋਰਡ ਪ੍ਰਸ਼ਾਸਨ ਵੱਲੋਂ ਸ਼ਰਧਾਲੂਆਂ ਨੂੰ ਅਨਾਊਂਸਮੈਂਟ ਰਾਹੀਂ ਦਿਸ਼ਾ-ਨਿਰਦੇਸ਼ ਦਿੱਤੇ ਜਾ ਰਹੇ ਹਨ ਕਿ ਉਹ ਆਰ. ਐੱਫ. ਆਈ. ਡੀ. ਨੂੰ ਲੈ ਕੇ ਸ਼ੁਰੂ ਕਰਮ ਅਤੇ ਭਵਨ ’ਤੇ ਮੱਥਾ ਟੇਕਣ ਤੋਂ ਬਾਅਦ ਜਲਦ ਬੇਸ ਕੈਂਪ ਕਟੜਾ ਵੱਲ ਰਵਾਨਾ ਹੋਣ।

ਰਜਿਸਟ੍ਰੇਸ਼ਨ ਰੂਮ ਤੋਂ ਮਿਲੇ ਅੰਕੜਿਆਂ ਦੀ ਗੱਲ ਕਰੀਏ ਤਾਂ ਐਤਵਾਰ ਸ਼ਾਮ 8 ਵਜੇ ਤੱਕ 42,010 ਸ਼ਰਧਾਲੂ ਯਾਤਰਾ ਰਜਿਸਟ੍ਰੇਸ਼ਨ ਆਰ. ਐੱਫ. ਆਈ. ਡੀ. ਹਾਸਲ ਕਰਕੇ ਵੈਸ਼ਨੋ ਦੇਵੀ ਭਵਨ ਲਈ ਰਵਾਨਾ ਹੋਏ। ਇਸ ਤਰ੍ਹਾਂ ਸਾਲ 2023 ਦੌਰਾਨ 95.22 ਲੱਖ ਸ਼ਰਧਾਲੂਆਂ ਨੇ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ’ਚ ਮੱਥਾ ਟੇਕਿਆ। ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ 30 ਦਸੰਬਰ ਤੱਕ 94.80 ਲੱਖ ਸ਼ਰਧਾਲੂ ਵੈਸ਼ਨੋ ਦੇਵੀ ਭਵਨ ’ਚ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕਰ ਚੁੱਕੇ ਹਨ। ਨਵੇਂ ਸਾਲ ਦੀ ਪੂਰਬਲੀ ਸ਼ਾਮ ਜ਼ਿਲੇ ਦੇ ਡਿਪਟੀ ਕਮਿਸ਼ਨਰ ਰਿਆਸੀ ਵਿਸ਼ੇਸ਼ ਪਾਲ ਮਹਾਜਨ ਨੇ ਅਧਿਕਾਰਕ ਟੀਮ ਨਾਲ ਕਟੜਾ ਦੇ ਵੱਖ-ਵੱਖ ਸਥਾਨਾਂ ਦਾ ਦੌਰਾ ਕੀਤਾ ਅਤੇ ਸ਼ਰਧਾਲੂਆਂ ਦੀ ਸਹੂਲਤ ਨੂੰ ਲੈ ਕੇ ਮੌਕੇ ’ਤੇ ਹੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਮਹਾਜਨ ਨੇ ਕਟੜਾ ’ਚ ਟ੍ਰੈਫਿਕ ਵਿਵਸਥਾ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਵਾਹਨ ਚਾਲਕਾਂ ਨੂੰ ਕਿਹਾ ਕਿ ਉਹ ਆਪਣੇ ਵਾਹਨ ਪਾਰਕਿੰਗ ਵਾਲੀ ਥਾਂ ’ਤੇ ਹੀ ਪਾਰਕ ਕਰਨ।

ਇਸ ਦੌਰਾਨ ਏ. ਐੱਸ. ਪੀ. ਕਟੜਾ ਵਿਪਨ ਚੰਦਰਨ, ਐੱਸ. ਡੀ. ਐੱਮ. ਕਟੜਾ ਦੀਪਕ ਦੂਬੇ, ਥਾਣਾ ਇੰਚਾਰਜ ਕਟੜਾ ਨਿਸ਼ਾਂਤ ਗੁਪਤਾ ਸਮੇਤ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ | ਵਿਸ਼ੇਸ਼ ਪਾਲ ਮਹਾਜਨ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ’ਚ ਜ਼ਿਲਾ ਪ੍ਰਸ਼ਾਸਨ ਨਗਰ ਪਾਲਿਕਾ ਦੇ ਸਹਿਯੋਗ ਨਾਲ ਰੀਅਲ ਟਾਈਮ ਪਾਰਕਿੰਗ (ਕਿਊ. ਆਰ. ਕੋਡ ਦੇ ਨਾਲ) ਸੁਵਿਧਾ ਵੀ ਸ਼ੁਰੂ ਕਰਨ ਜਾ ਰਿਹਾ ਹੈ, ਜਿਸ ਰਾਹੀਂ ਸ਼ਰਧਾਲੂ ਨਗਰ ਪਾਲਿਕਾ ਦੀ ਵੈੱਬਸਾਈਟ ’ਤੇ ਹੀ ਕਟੜਾ ’ਚ ਪਾਰਕਿੰਗ ਸਥਾਨ ਬਾਰੇ ਜਾਣਕਾਰੀ ਹਾਸਲ ਕਰਦੇ ਹੋਏ ਆਪਣੇ ਵਾਹਨਾਂ ਲਈ ਪਾਰਕਿੰਗ ਸਥਾਨ ਦੀ ਚੋਣ ਕਰ ਸਕਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments