Thursday, July 16, 2026
Google search engine
Homelatest NewsCanada: ਇਮਾਰਤ ‘ਚ ਅੱਗ ਨਾਲ ਬਜ਼ੁਰਗ ਪੰਜਾਬੀ ਜੋੜੇ ਦੀ ਦਰਦਨਾਕ ਮੌਤ

Canada: ਇਮਾਰਤ ‘ਚ ਅੱਗ ਨਾਲ ਬਜ਼ੁਰਗ ਪੰਜਾਬੀ ਜੋੜੇ ਦੀ ਦਰਦਨਾਕ ਮੌਤ

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਜੋੜਾ ਇਮਾਰਤ ‘ਚ ਫਸ ਗਿਆ।

ਕੈਨੇਡਾ ਦੇ ਐਡਮਿੰਟਨ ‘ਚ ਇੱਕ ਤਿੰਨ ਮੰਜ਼ਿਲਾ ਰਿਹਾਇਸ਼ੀ ਕਮ ਵਪਾਰਕ ਇਮਾਰਤ ‘ਚ ਭਿਆਨਕ ਅੱਗ ਕਾਰਨ ਲੁਧਿਆਣਾ ਦੇ ਆਲੀਵਾਲ ਪਿੰਡ ਦੇ ਇੱਕ ਬਜ਼ੁਰਗ ਦੀ ਮੌਤ ਹੋ ਗਈ। ਇਹ ਘਟਨਾ 132 ਐਵੇਨਿਊ ਤੇ 82 ਸਟਰੀਟ ਦੇ ਨੇੜੇ ਸਥਿਤ ਇੱਕ ਇਮਾਰਤ ‘ਚ ਵਾਪਰੀ। ਮ੍ਰਿਤਕਾਂ ਦੀ ਪਛਾਣ ਮੇਜਰ ਸਿੰਘ (82) ਤੇ ਉਨ੍ਹਾਂ ਦੀ ਪਤਨੀ ਸੁਰਿੰਦਰ ਕੌਰ (80) ਵਜੋਂ ਹੋਈ ਹੈ। ਇਸ ਦੁਖਦਾਈ ਘਟਨਾ ਨੇ ਉਨ੍ਹਾਂ ਦੇ ਜੱਦੀ ਪਿੰਡ ਆਲੀਵਾਲ ਸਮੇਤ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ।

ਭਿਆਨਕ ਅੱਗ ‘ਚ ਫਸਿਆ ਜੋੜਾ

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਜੋੜਾ ਇਮਾਰਤ ‘ਚ ਫਸ ਗਿਆ। ਐਡਮਿੰਟਨ ‘ਚ ਮੌਜੂਦ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀ ਲਾਸ਼ ਦੀ ਪਛਾਣ ਕਰ ਲਈ।

ਅੱਗ ‘ਤੇ ਕਾਬੂ ਪਾਉਣ ‘ਚ ਕਾਫ਼ੀ ਸਮਾਂ ਲੱਗਿਆ

ਗ ਇੰਨੀ ਭਿਆਨਕ ਸੀ ਕਿ ਫਾਇਰ ਬ੍ਰਿਗੇਟ ਨੂੰ ਇਸ ਨੂੰ ਬੁਝਾਉਣ ‘ਚ ਕਾਫ਼ੀ ਸਮਾਂ ਲੱਗਿਆ। ਬਚਾਅ ਯਤਨਾਂ ਦੇ ਬਾਵਜੂਦ ਜੋੜੇ ਨੂੰ ਸੁਰੱਖਿਅਤ ਬਾਹਰ ਕੱਢਣਾ ਸੰਭਵ ਨਹੀਂ ਸੀ। ਅਧਿਕਾਰੀਆਂ ਨੇ ਬਾਅਦ ‘ਚ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਵੀ ਕੀਤੀ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮੇਜਰ ਸਿੰਘ ਭੰਡਾਲ ਤੇ ਸੁਰਿੰਦਰ ਕੌਰ ਆਪਣੀ ਧੀ ਸੰਦੀਪ ਕੌਰ ਨਾਲ ਲੰਬੇ ਸਮੇਂ ਤੋਂ ਕੈਨੇਡਾ ‘ਚ ਰਹਿ ਰਹੇ ਸਨ। ਪਰਿਵਾਰ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਇੱਕ ਭਿਆਨਕ ਅੱਗ ਉਨ੍ਹਾਂ ਦੀ ਜ਼ਿੰਦਗੀ ਦਾ ਅੰਤ ਲੈ ਕੇ ਆਵੇਗੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments