ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ।
ਪੰਜਾਬ ਦੇ 8 ਜ਼ਿਲ੍ਹਿਆਂ ‘ਚ ਅੱਜ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ਲਈ ਇਹ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਆਉਣ ਵਾਲੇ 3 ਦਿਨਾਂ ਦਾ ਮੌਸਮ
19 ਜੁਲਾਈ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਇਸ ਦਿਨ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਕਈ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਦੇ ਕੁਝ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਤਰਨਤਾਰਨ, ਮੋਗਾ, ਬਰਨਾਲਾ ਤੇ ਸੰਗਰੂਰ ਦੇ ਦੂਰ-ਦੁਰਾਡੇ ਇਲਾਕਿਆਂ ਦੇ ਲਈ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
20 ਜੁਲਾਈ ਨੂੰ ਪੰਜਾਬ ਦੇ 6 ਜ਼ਿਲ੍ਹਿਆਂ ‘ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਲਈ ਇਹ ਅਲਰਟ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
21 ਜੁਲਾਈ ਨੂੰ ਵੀ ਪੰਜਾਬ ਦੇ 6 ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਬੀਤੇ ਦਿਨ ਦਾ ਵੱਧੋ-ਵੱਧ ਤਾਪਮਾਨ
ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ । ਹਾਲਾਂਕਿ, ਇਹ ਆਮ ਨਾਲੋਂ 3.3 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਰਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 41.2 ਡਿਗਰੀ ਸੈਲਸੀਅਸ ਰਿਹਾ।
| ਸਟੇਸ਼ਨ / ਜ਼ਿਲ੍ਹਾ | ਵੱਧ ਤੋਂ ਵੱਧ ਤਾਪਮਾਨ (°C) |
| ਚੰਡੀਗੜ੍ਹ (ਸਿਟੀ) | 37.8 |
| ਚੰਡੀਗੜ੍ਹ (ਏਅਰਪੋਰਟ) | 35.6 |
| ਅੰਮ੍ਰਿਤਸਰ | 37.2 |
| ਲੁਧਿਆਣਾ | 36.6 |
| ਪਟਿਆਲਾ | 38.4 |
| ਪਠਾਨਕੋਟ | 36.3 |
| ਭਠਿੰਡਾ (ਏਅਰ ਫੋਰਸ) | 39.5 |
| ਬੱਲੋਵਾਲ ਸੌਂਖੜੀ (ਐਸ.ਬੀ.ਐਸ. ਨਗਰ) | 35.2 |
| ਭਠਿੰਡਾ (ਏਅਪੋਰਟ) | 41.2 |
| ਫਰੀਦਕੋਟ | 40.8 |
| ਫਾਜ਼ਿਲਕਾ | 38.9 |
| ਫਿਰੋਜ਼ਪੁਰ | 37.2 |
| ਫਿਰੋਜ਼ਪੁਰ (ਕੇਵੀਕੇ) | 37.8 |
| ਹੋਸ਼ਿਆਰਪੁਰ | 34.9 |
| ਕਪੂਰਥਲਾ | 35.7 |
| ਮੋਗਾ | 34.8 |
| ਮੋਹਾਲੀ | 36.2 |
| ਮੁਕਤਸਰ | 37.2 |
| ਪਠਾਨਕੋਟ (ਕੇਵੀਕੇ) | 35.9 |
| ਰੋਪੜ | 35.5 |
| ਸੰਗਰੂਰ | 35.4 |


![heat-wave-1[1]](https://punjabbuzz.com/Punjabi/wp-content/uploads/2026/07/heat-wave-11-696x392.jpeg)


