Wednesday, September 2, 2026
Google search engine
Homelatest Newsਐਜੁਕੇਸ਼ਨ ਸਿਸਟਮ ਉਨ੍ਹਾਂ ਦੇ ਅਸਤੀਫੇ ਨਾਲ ਸੁਧਰਦਾ ਹੈ ਤਾਂ ਉਹ ਅਹੁਦਾ ਛੱਡਣ...

ਐਜੁਕੇਸ਼ਨ ਸਿਸਟਮ ਉਨ੍ਹਾਂ ਦੇ ਅਸਤੀਫੇ ਨਾਲ ਸੁਧਰਦਾ ਹੈ ਤਾਂ ਉਹ ਅਹੁਦਾ ਛੱਡਣ ਨੂੰ ਤਿਆਰ, ਬੈਂਸ ਦਾ ਵਿਰੋਧੀਆਂ ਨੂੰ ਤਗੜਾ ਜਵਾਬ

ਬੈਂਸ ਨੇ ਕਿਹਾ ਕਿ ਫਾਰਮੇਸੀ ਪ੍ਰੀਖਿਆ ਵਿੱਚ ਨਕਲ ਅਤੇ ਗੜਬੜੀ ਨੂੰ ਦਬਾਉਣ ਦੀ ਬਜਾਏ, ਉਨ੍ਹਾਂ ਦੀ ਸਰਕਾਰ ਨੇ ਖੁਦ ਪਤਾ ਲਗਾਇਆ ਅਤੇ ਪਰਦਾਫਾਸ਼ ਕੀਤਾ।

ਪੰਜਾਬ ਦੇ ਸਿੱਖਿਆ ਮੰਤਰੀ ਅਤੇ ਆਮ ਆਦਮੀ ਪਾਰਟੀ (AAP) ਦੇ ਨੇਤਾ ਹਰਜੋਤ ਸਿੰਘ ਬੈਂਸ ਨੇ ਵਿਰੋਧੀ ਧਿਰ ਦੇ ਸੂਬੇ ਦੀ ਪ੍ਰੀਖਿਆ ਪ੍ਰਣਾਲੀ ਅਤੇ ਕਾਨੂੰਨ ਵਿਵਸਥਾ ‘ਤੇ ਵਿਰੋਧੀ ਪਾਰਟੀਆਂ ਦੇ ਹਮਲਿਆਂ ‘ਤੇ ਤਗੜਾ ਜਵਾਬ ਦਿੱਤਾ ਹੈ। ਬੈਂਸ ਨੇ ਕਿਹਾ ਕਿ ਜੇਕਰ ਪੰਜਾਬ ਦਾ ਐਜੁਕੇਸ਼ਨ ਸਿਸਟਮ ਉਨ੍ਹਾਂ ਦੇ ਅਸਤੀਫੇ ਨਾਲ ਸੁਧਰਦਾ ਹੈ ਤਾਂ ਉਹ ਅਹੁਦਾ ਛੱਡਣ ਲਈ ਤਿਆਰ ਹਨ।
ਸਿੱਖਿਆ ਮੰਤਰੀ ਹਰਜੋਤ ਬੈਂਸ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਦਿੱਲੀ ਗਏ ਸਨ। ਉਦੋਂ ਤੋਂ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੇ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ ਸੀ। ਵਿਰੋਧੀ ਧਿਰ ਨੇ ਆਰੋਪ ਲਗਾਇਆ ਕਿ ਪੰਜਾਬ ਵਿੱਚ ਫਾਰਮੇਸੀ ਪ੍ਰੀਖਿਆ ਦੌਰਾਨ ਨਕਲ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ ਅਤੇ ਪੰਜਾਬ ਸਰਕਾਰ ਇਸ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੈ। ਜਵਾਬ ਵਿੱਚ, ਹਰਜੋਤ ਬੈਂਸ ਨੇ ਕਿਹਾ ਕਿ ਅਸਤੀਫ਼ਾ ਦੇਣ ਨਾਲ ਉਨ੍ਹਾਂ ਨੂੰ ਕੋਈ ਫ਼ਰਕ ਨਹੀਂ ਪੈਂਦਾ। ਉਹ 2011 ਵਿੱਚ ਇਕੱਲੇ ਰਾਜਨੀਤੀ ਵਿੱਚ ਆਏ ਸਨ ਅਤੇ ਹੁਣ ਵੀ ਇਕੱਲੇ ਹੀ ਜੰਤਰ-ਮੰਤਰ ਗਏ ਸਨ।
ਬੈਂਸ ਨੇ ਕਿਹਾ ਕਿ ਫਾਰਮੇਸੀ ਪ੍ਰੀਖਿਆ ਵਿੱਚ ਨਕਲ ਅਤੇ ਗੜਬੜੀ ਨੂੰ ਦਬਾਉਣ ਦੀ ਬਜਾਏ, ਉਨ੍ਹਾਂ ਦੀ ਸਰਕਾਰ ਨੇ ਖੁਦ ਪਤਾ ਲਗਾਇਆ ਅਤੇ ਪਰਦਾਫਾਸ਼ ਕੀਤਾ। ਸਾਡਾ ਇਰਾਦਾ ਸਿਸਟਮ ਨੂੰ ਸਾਫ਼ ਕਰਨਾ ਹੈ, ਗੜਬੜੀਆਂ ਨੂੰ ਛੁਪਾਉਣਾ ਨਹੀਂ।

“ਅਸੀਂ ਗੜਬੜੀ ਫੜੀ ਤਾਂ ਸਾਡੇ ਤੇ ਹੀ ਹਮਲਾ”

ਵਿਰੋਧੀ ਧਿਰ ਦੇ ਆਰੋਪਾਂ ਨੂੰ ਰਾਜਨੀਤਿਕ ਤੌਰ ‘ਤੇ ਪ੍ਰੇਰਿਤ ਦੱਸਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ। ਉਨ੍ਹਾਂ ਕਿਹਾ, “ਸਾਡੀ ਸਰਕਾਰ ਅਤੇ ਪ੍ਰਸ਼ਾਸਨ ਨੇ ਫਾਰਮੇਸੀ ਪ੍ਰੀਖਿਆ ਵਿੱਚ ਕਿਸੇ ਵੀ ਗੜਬੜੀ ਦਾ ਖੁਦ ‘ਤੇ ਪਤਾ ਲਗਾਇਆ ਅਤੇ ਸਖ਼ਤ ਕਾਰਵਾਈ ਕੀਤੀ। ਸਾਡੀ ਸਰਕਾਰ ਭ੍ਰਿਸ਼ਟਾਚਾਰ, ਪੇਪਰ ਲੀਕ ਜਾਂ ਧੋਖਾਧੜੀ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ‘ਤੇ ਕੰਮ ਕਰਦੀ ਹੈ। ਜੇਕਰ ਮੇਰੇ ਅਸਤੀਫ਼ੇ ਨਾਲ ਸੂਬੇ ਦੀ ਸਿੱਖਿਆ ਅਤੇ ਪ੍ਰੀਖਿਆ ਪ੍ਰਣਾਲੀ ਵਿੱਚ ਕੋਈ ਸੁਧਾਰ ਹੁੰਦਾ ਹੈ, ਤਾਂ ਮੈਂ ਅੱਜ ਅਸਤੀਫ਼ਾ ਦੇਣ ਲਈ ਤਿਆਰ ਹਾਂ।”
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments