Tuesday, September 1, 2026
Google search engine
HomeDeshPunjab ‘ਚ ਅੱਜ ਭਾਰੀ ਬਾਰਿਸ਼ ਦਾ ਯੈਲੋ ਅਲਰਟ, ਜਾਣੋ ਆਉਣ ਵਾਲੇ 3...

Punjab ‘ਚ ਅੱਜ ਭਾਰੀ ਬਾਰਿਸ਼ ਦਾ ਯੈਲੋ ਅਲਰਟ, ਜਾਣੋ ਆਉਣ ਵਾਲੇ 3 ਦਿਨਾਂ ਦਾ ਮੌਸਮ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ।

ਪੰਜਾਬ ਦੇ 6 ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਅੱਜ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ। ਇੱਥੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੱਜ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਆਉਣ ਵਾਲੇ 3 ਦਿਨਾਂ ਦਾ ਮੌਸਮ

4 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
5 ਜੁਲਾਈ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
6 ਜੁਲਾਈ ਨੂੰ ਵੀ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਇਸ ਦਿਨ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਬੀਤੇ ਦਿਨ ਦਾ ਵੱਧੋ-ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਤੋਂ 1.6 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਦਾ ਦਰਜ ਕੀਤਾ ਗਿਆ, ਜੋ ਕਿ 36.5 ਡਿਗਰੀ ਸੈਲਸੀਅਸ ਰਿਹਾ।
ਸਟੇਸ਼ਨ (ਜ਼ਿਲ੍ਹਾ) ਵੱਧ ਤੋਂ ਵੱਧ ਤਾਪਮਾਨ (°C)
ਚੰਡੀਗੜ੍ਹ (ਸਿਟੀ) 35.2
ਅੰਮ੍ਰਿਤਸਰ 35.1
ਲੁਧਿਆਣਾ 35
ਪਟਿਆਲਾ 35.4
ਭਠਿੰਡਾ 36.5
ਗੁਰਦਾਸਪੁਰ 34.5
ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 33.5
ਬਰਨਾਲਾ 34.6
ਅਬੋਹਰ (ਫਾਜ਼ਿਲਕਾ) 36.4
ਫਿਰੋਜ਼ਪੁਰ 35.2
ਹੁਸ਼ਿਆਰਪੁਰ 34.4
ਜਲੰਧਰ 34.9
ਕਪੂਰਥਲਾ (ਸਾਇੰਸ ਸਿਟੀ) 35.4
ਮੁਹਾਲੀ 35.4
ਕੇ.ਵੀ.ਕੇ. ਪਠਾਨਕੋਟ 35
ਥੀਨ ਡੈਮ 32.6
ਰੌਣੀ, ਪਟਿਆਲਾ 34.2
ਰੋਪੜ 33.1
ਭਾਖੜਾ ਡੈਮ 36.2
ਸ੍ਰੀ ਆਨੰਦਪੁਰ ਸਾਹਿਬ 34.2
ਸੰਗਰੂਰ 34.9
ਤਰਨ ਤਾਰਨ 34.7
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments