Monday, August 31, 2026
Google search engine
Homelatest NewsRahul Gandhi ਪੰਜਾਬ ਦੌਰੇ ਤੇ ਬੱਸ ਦੇ ਅੱਗੇ ਲਗਾਉਣ ਸੱਜਣ ਕੁਮਾਰ ਦੀ...

Rahul Gandhi ਪੰਜਾਬ ਦੌਰੇ ਤੇ ਬੱਸ ਦੇ ਅੱਗੇ ਲਗਾਉਣ ਸੱਜਣ ਕੁਮਾਰ ਦੀ ਤਸਵੀਰ, ‘ਰੋਲ ਮਾਡਲ’ ਵਾਲੇ ਬਿਆਨ ‘ਤੇ ਧਾਲੀਵਾਲ ਦੀ ਤੰਜ

ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਕਥਿਤ ਤੌਰ ‘ਤੇ ‘ਰੋਲ ਮਾਡਲ’ ਦੱਸੇ ਜਾਣ ਵਾਲੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ‘ਚ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ।

ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਤੇ ਸੀਨੀਅਰ ਆਗੂ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਬਿਆਨ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ਤੇ ਉਸ ਦੀ ਲੀਡਰਸ਼ਿਪ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਮਾਮਲਿਆਂ ਨੂੰ ਲੈ ਕੇ ਸਿੱਖ ਭਾਈਚਾਰੇ ਦੇ ਜ਼ਖ਼ਮ ਅੱਜ ਵੀ ਤਾਜ਼ਾ ਹਨ ਤੇ ਅਜਿਹੇ ਵਿਅਕਤੀ ਨੂੰ ਰੋਲ ਮਾਡਲ ਦੱਸਣਾ ਬੇਹੱਦ ਮੰਦਭਾਗਾ ਹੈ।
ਕੁਲਦੀਪ ਧਾਲੀਵਾਲ ਨੇ ਰਾਹੁਲ ਗਾਂਧੀ ਦੇ ਪ੍ਰਸਤਾਵਿਤ ਪੰਜਾਬ ਦੌਰੇ ਨੂੰ ਲੈ ਕੇ ਤੰਜ ਕੱਸਦਿਆਂ ਕਿਹਾ ਕਿ ਜੇਕਰ ਸੱਜਣ ਕੁਮਾਰ ਕਾਂਗਰਸ ਲਈ ਰੋਲ ਮਾਡਲ ਹਨ ਤਾਂ ਰਾਹੁਲ ਗਾਂਧੀ ਜਦੋਂ ਪੰਜਾਬ ਆਉਣ ਤਾਂ ਆਪਣੀ ਬੱਸ ਦੇ ਅੱਗੇ ਸੱਜਣ ਕੁਮਾਰ ਦੀ ਤਸਵੀਰ ਲਗਾ ਕੇ ਆਉਣ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੀ ਜਨਤਾ ਨੂੰ ਵੀ ਪਤਾ ਲੱਗ ਜਾਵੇਗਾ ਕਿ ਕਾਂਗਰਸ ਕਿਹੜੇ ਲੋਕਾਂ ਨੂੰ ਆਪਣਾ ਆਦਰਸ਼ ਮੰਨਦੀ ਹੈ।
ਧਾਲੀਵਾਲ ਨੇ ਕਿਹਾ ਕਿ 1984 ‘ਚ ਹੋਈ ਹਿੰਸਾ ਨੂੰ ਦੇਸ਼ ਤੇ ਖ਼ਾਸ ਕਰਕੇ ਸਿੱਖ ਭਾਈਚਾਰਾ ਕਦੇ ਨਹੀਂ ਭੁੱਲ ਸਕਦਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਬਿਆਨ ਉਨ੍ਹਾਂ ਪਰਿਵਾਰਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹਨ, ਜਿਨ੍ਹਾਂ ਨੇ ਉਸ ਦੌਰਾਨ ਆਪਣੇ ਪਿਆਰਿਆਂ ਨੂੰ ਗੁਆਇਆ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਅਜਿਹੇ ਸੰਵੇਦਨਸ਼ੀਲ ਮੁੱਦਿਆਂ ਤੇ ਬਿਆਨ ਦਿੰਦਿਆਂ ਇਤਿਹਾਸ ਤੇ ਪੀੜਤ ਪਰਿਵਾਰਾਂ ਦੀਆਂ ਭਾਵਨਾਵਾਂ ਦਾ ਧਿਆਨ ਰੱਖਣਾ ਚਾਹੀਦਾ ਹੈ।

ਪੰਜਾਬ ਕਾਂਗਰਸ ਆਗੂ ਆਪਣਾ ਰੁਖ਼ ਕਰਨ ਸਪੱਸ਼ਟ

‘ਆਪ’ ਆਗੂ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਚੁੱਪੀ ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਜੇਕਰ ਦੀਪੇਂਦਰ ਹੁੱਡਾ ਦਾ ਬਿਆਨ ਪਾਰਟੀ ਦੀ ਸੋਚ ਤੋਂ ਵੱਖਰਾ ਹੈ ਤਾਂ ਪੰਜਾਬ ਕਾਂਗਰਸ ਦੇ ਆਗੂਆਂ ਨੂੰ ਖੁੱਲ੍ਹ ਕੇ ਇਸ ਦਾ ਵਿਰੋਧ ਕਰਨਾ ਚਾਹੀਦਾ ਹੈ। ਉਨ੍ਹਾਂ ਸਵਾਲ ਕੀਤਾ ਕਿ ਕਾਂਗਰਸ ਦੇ ਸੀਨੀਅਰ ਆਗੂ ਇਸ ਮੁੱਦੇ ‘ਤੇ ਸਪੱਸ਼ਟ ਬਿਆਨ ਕਿਉਂ ਨਹੀਂ ਦੇ ਰਹੇ ਤੇ ਦੀਪੇਂਦਰ ਹੁੱਡਾ ਖ਼ਿਲਾਫ਼ ਪਾਰਟੀ ਪੱਧਰ ‘ਤੇ ਕਾਰਵਾਈ ਦੀ ਮੰਗ ਕਿਉਂ ਨਹੀਂ ਕੀਤੀ ਜਾ ਰਹੀ।
ਧਾਲੀਵਾਲ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਪ੍ਰਤਾਪ ਸਿੰਘ ਬਾਜਵਾ, ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਪ੍ਰਗਟ ਸਿੰਘ ਤੇ ਸੁਖਪਾਲ ਸਿੰਘ ਖਹਿਰਾ ਤੋਂ ਇਸ ਮਾਮਲੇ ‘ਤੇ ਆਪਣਾ ਸਪੱਸ਼ਟ ਰੁਖ਼ ਸਾਹਮਣੇ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਇਹ ਜਾਣਨਾ ਚਾਹੁੰਦੀ ਹੈ ਕਿ ਕਾਂਗਰਸ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਇਸ ਸੰਵੇਦਨਸ਼ੀਲ ਮੁੱਦੇ ‘ਤੇ ਕੀ ਸੋਚ ਰੱਖਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ‘ਚ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਜੁੜੇ ਮੁੱਦਿਆਂ ਨੂੰ ਹਲਕੇ ‘ਚ ਨਹੀਂ ਲਿਆ ਜਾ ਸਕਦਾ। ਧਾਲੀਵਾਲ ਨੇ ਦੁਹਰਾਇਆ ਕਿ ਦੀਪੇਂਦਰ ਹੁੱਡਾ ਦਾ ਕਥਿਤ ਬਿਆਨ ਬੇਹੱਦ ਦੁਖਦਾਈ ਹੈ ਤੇ ਇਸ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਾਂਗਰਸ ਲੀਡਰਸ਼ਿਪ ਤੋਂ ਇਸ ਪੂਰੇ ਮਾਮਲੇ ‘ਤੇ ਸਥਿਤੀ ਸਪੱਸ਼ਟ ਕਰਨ ਦੀ ਮੰਗ ਕੀਤੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments