Saturday, August 29, 2026
Google search engine
HomeDeshPunjab ਭਰ ‘ਚ Mission Clean ਪੰਜਾਬ ਦੀ ਸ਼ੁਰੂਆਤ, ਅਜਨਾਲਾ ਵਿੱਚ ਵੀ ਚੱਲੀ...

Punjab ਭਰ ‘ਚ Mission Clean ਪੰਜਾਬ ਦੀ ਸ਼ੁਰੂਆਤ, ਅਜਨਾਲਾ ਵਿੱਚ ਵੀ ਚੱਲੀ ਸਫਾਈ ਮੁਹਿੰਮ

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਐਸ.ਡੀ.ਐਮ. ਚਾਰੂਮੀਤਾ ਨੇ ਸਫਾਈ ਕਰਮਚਾਰੀਆਂ ਦੇ ਨਾਲ ਮਿਲ ਕੇ ਖੁਦ ਸਫਾਈ ਕਰਦਿਆਂ ਮੁਹਿੰਮ ਦੀ ਸ਼ੁਰੂਆਤ ਕੀਤੀ।

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਭਰ ਵਿੱਚ ਮਿਸ਼ਨ ਕਲੀਨ ਪੰਜਾਬ ਤਹਿਤ ਸਫਾਈ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਤਹਿਤ ਅਜਨਾਲਾ ਸ਼ਹਿਰ ਵਿੱਚ ਵੀ ਸਫਾਈ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।

ਕੂੜੇ ਦੇ ਡੰਪ ਸਾਫ ਕਰਵਾਏ ਜਾਣਗੇ- ਕੁਲਦੀਪ ਧਾਲੀਵਾਲ

ਅਜਨਾਲਾ ਵਿੱਚ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਐਸ.ਡੀ.ਐਮ. ਚਾਰੂਮੀਤਾ ਨੇ ਸਫਾਈ ਕਰਮਚਾਰੀਆਂ ਦੇ ਨਾਲ ਮਿਲ ਕੇ ਖੁਦ ਸਫਾਈ ਕਰਦਿਆਂ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਜਨਾਲਾ ਸ਼ਹਿਰ ਵਿੱਚ ਜਿੱਥੇ-ਜਿੱਥੇ ਵੀ ਕੂੜੇ ਦੇ ਡੰਪ ਬਣੇ ਹੋਏ ਹਨ। ਉਨ੍ਹਾਂ ਨੂੰ ਸਾਫ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ-ਸੁਥਰਾ ਰੱਖਣਾ ਸਿਰਫ਼ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਸ਼ਹਿਰ ਵਾਸੀ ਦੀ ਵੀ ਜ਼ਿੰਮੇਵਾਰੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੂੜਾ ਸੜਕਾਂ ਅਤੇ ਜਨਤਕ ਥਾਵਾਂ ਤੇ ਨਾ ਸੁੱਟਣ ਅਤੇ ਸਫਾਈ ਮੁਹਿੰਮ ਵਿੱਚ ਪ੍ਰਸ਼ਾਸਨ ਦਾ ਸਾਥ ਦੇਣ।
ਇਸ ਦੇ ਨਾਲ ਹੀ ਰੇਹੜੀ ਵਾਲਿਆਂ ਅਤੇ ਰੈਸਟੋਰੈਂਟ ਮਾਲਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਗੰਦਗੀ ਨਾ ਫੈਲਾਉਣ ਅਤੇ ਆਪਣੇ ਆਲੇ-ਦੁਆਲੇ ਦੀ ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਆਉਣ ਵਾਲੇ ਸਮੇਂ ਵਿੱਚ ਗੰਦਗੀ ਫੈਲਾਉਣ ਦੀਆਂ ਸ਼ਿਕਾਇਤਾਂ ਸਾਹਮਣੇ ਆਉਂਦੀਆਂ ਹਨ ਤਾਂ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਸਕਦੀ ਹੈ।

ਸਫਾਈ ਕਰਮਚਾਰੀਆਂ ਨਾਲ ਮਿਲ ਕੇ ਕੀਤੀ ਸਫਾਈ- SDM ਚਾਰੂਮੀਤਾ

ਇਸ ਮੌਕੇ SDM ਮੈਡਮ ਚਾਰੂਮੀਤਾ ਨੇ ਕਿਹਾ ਕਿ ਸ਼ਹਿਰ ਅੰਦਰ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਹਨਾਂ ਕਿਹਾ ਕਿ ਜਿੰਨੇ ਵੀ ਕੂੜੇ ਦੇ ਡੰਪ ਹਨ, ਉਹਨਾਂ ਨੂੰ ਸਾਫ ਕੀਤਾ ਜਾ ਰਿਹਾ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਸਾਫ ਸਫਾਈ ਵੱਲ ਧਿਆਨ ਦੇਣ ਇਸ ਨਾਲ ਵਾਤਾਵਰਨ ਸਾਫ ਰਹਿੰਦਾ ਹੈ। ਉਹਨਾਂ ਰੇੜੀ ਵਾਲਿਆਂ ਅਤੇ ਰੈਸਟੋਰੈਂਟ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਸੜਕਾਂ ਉੱਪਰ ਪੂਰਾ ਨਾ ਸੁੱਟਣ ਸਗੋਂ ਸ਼ਹਿਰੋਂ ਸਾਫ ਸੁਥਰਾ ਰੱਖਣ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments