Monday, August 31, 2026
Google search engine
HomeDeshPunjab ਦੇ 12 ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦੀ ਸੰਭਾਵਨਾ, ਜਾਣੋ ਆਉਣ ਵਾਲੇ...

Punjab ਦੇ 12 ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦੀ ਸੰਭਾਵਨਾ, ਜਾਣੋ ਆਉਣ ਵਾਲੇ 3 ਦਿਨ ਕਿਵੇਂ ਦਾ ਰਹੇਗਾ ਮੌਸਮ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ।

ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅੱਜ ਪੰਜਾਬ ਦੇ 12 ਜ਼ਿਲ੍ਹਿਆਂ ‘ਚ ਬਾਰਿਸ਼ ਹੋ ਸਕਦੀ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੋਹਾਲੀ) ‘ਚ ਕੁਝ ਇੱਕ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ‘ਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।

ਆਉਣ ਵਾਲੇ 3 ਦਿਨਾਂ ਦਾ ਮੌਸਮ

1 ਸਤੰਬਰ ਨੂੰ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਤਰਨ ਤਾਰਨ, ਫਿਰੋਜ਼ਪੁਰ, ਮੋਗਾ, ਬਰਨਾਲਾ ਤੇ ਸੰਗਰੂਰ ‘ਚ ਕੁਝ ਇੱਕ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
2 ਸਤੰਬਰ ਨੂੰ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤਰਨ ਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ‘ਚ ਕੁਝ ਇੱਕ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
3 ਸਤੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਕੁਝ ਇੱਕ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ‘ਚ ਦਰਜ ਕੀਤਾ ਗਿਆ, ਜੋ ਕਿ 38.3 ਡਿਗਰੀ ਸੈਲਸੀਅਸ ਰਿਹਾ।
ਸਟੇਸ਼ਨ / ਜ਼ਿਲ੍ਹਾ ਵੱਧ ਤੋਂ ਵੱਧ ਤਾਪਮਾਨ (°C)
ਚੰਡੀਗੜ੍ਹ (ਚੰਡੀਗੜ੍ਹ ਸਿਟੀ) 35.8
ਅੰਮ੍ਰਿਤਸਰ 35.9
ਲੁਧਿਆਣਾ 35
ਪਟਿਆਲਾ 35.8
ਗੁਰਦਾਸਪੁਰ 34.2
ਬੱਲੋਵਾਲ ਸੌਂਖੜੀ ਨਗਰ (ਐਸਬੀਐਸ ਨਗਰ) 35
ਬਠਿੰਡਾ 33.9
ਫਰੀਦਕੋਟ 38.3
ਫਤਿਹਗੜ੍ਹ ਸਾਹਿਬ 33
ਫਿਰੋਜ਼ਪੁਰ 35.4
ਹੁਸ਼ਿਆਰਪੁਰ 34
ਜਲੰਧਰ 33.1
ਮੁਹਾਲੀ 34.6
ਮੁਕਤਸਰ 33.5
ਕੇਵੀਕੇ ਪਠਾਨਕੋਟ 35.5
ਥੀਨ ਡੈਮ (ਪਠਾਨਕੋਟ) 33.2
ਰੌਣੀ (ਪਟਿਆਲਾ) 33
ਭਾਖੜਾ ਡੈਮ (ਰੂਪਨਗਰ) 36.2
ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) 34
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments