Saturday, September 5, 2026
Google search engine
Homelatest Newsਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਭਲਕੇ Jalandhar ‘ਚ ਵਿਸ਼ਾਲ...

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਭਲਕੇ Jalandhar ‘ਚ ਵਿਸ਼ਾਲ ਡਰੋਨ ਸ਼ੋਅ, ਦਿਖੇਗਾ ਅਲੌਕਿਕ ਨਜ਼ਾਰਾ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ਵਿੱਚ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ।

ਜਲੰਧਰ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਅਲੌਕਿਕ ਤੇ ਵਿਸ਼ਾਲ ਡਰੋਨ ਲਾਈਟ ਸ਼ੋਅ 6 ਸਤੰਬਰ ਨੂੰ ਸ਼ਾਮ 6 ਵਜੇ ਸਥਾਨਕ ਲਾਇਲਪੁਰ ਖ਼ਾਲਸਾ ਕਾਲਜ ਦੇ ਮੈਦਾਨ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਇਤਿਹਾਸਕ ਸਮਾਗਮ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਹੈ ਅਤੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।
ਇਸ ਸੰਬੰਧ ਵਿੱਚ ਉਪ ਮੰਡਲ ਮੈਜਿਸਟਰੇਟ ਸ਼ੁਭੀ ਆਂਗਰਾ ਨੇ ਸਮਾਗਮ ਵਾਲੀ ਥਾਂ ‘ਤੇ ਪ੍ਰਬੰਧਾਂ ਦੀ ਸਮੀਖਿਆ ਕਰਨ ਅਤੇ ਵੱਖ-ਵੱਖ ਵਿਭਾਗਾਂ ਨੂੰ ਜ਼ਿੰਮੇਵਾਰੀਆਂ ਸੌਂਪਣ ਲਈ ਇੱਕ ਉੱਚ ਪੱਧਰੀ ਬੈਠਕ ਕੀਤੀ। ਐੱਸ.ਡੀ.ਐੱਮ. ਨੇ ਦੱਸਿਆ ਕਿ ਇਸ ਆਧੁਨਿਕ ਡਰੋਨ ਲਾਈਟ ਸ਼ੋਅ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮਹਾਨ ਜੀਵਨ, ਉਨ੍ਹਾਂ ਦੇ ਉੱਚ-ਦੁਮਾਲੜੇ ਫ਼ਲਸਫ਼ੇ ਅਤੇ ਸਦੀਵੀ ਸਿੱਖਿਆਵਾਂ ਨੂੰ ਅਸਮਾਨ ਵਿੱਚ ਬੇਹੱਦ ਪ੍ਰਭਾਵਸ਼ਾਲੀ ਢੰਗ ਨਾਲ ਰੂਪਮਾਨ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਦੂਰ-ਦੁਰਾਡੇ ਤੋਂ ਪੁੱਜਣ ਵਾਲੀ ਸੰਗਤ ਦੀ ਸਹੂਲਤ ਨੂੰ ਯਕੀਨੀ ਬਣਾਉਣ ਲਈ ਟ੍ਰੈਫਿਕ ਪ੍ਰਬੰਧਨ, ਢੁਕਵੀਂ ਪਾਰਕਿੰਗ, ਸਮਾਗਮ ਵਾਲੀ ਥਾਂ ਦੀ ਸਾਫ਼-ਸਫ਼ਾਈ, ਸੰਗਤ ਦੇ ਬੈਠਣ ਦੇ ਸੁਚੱਜੇ ਪ੍ਰਬੰਧ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਹੰਗਾਮੀ ਡਾਕਟਰੀ ਸਹਾਇਤਾ ਸਮੇਤ ਸਾਰੇ ਵਿਆਪਕ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਗਿਆ।

ਪ੍ਰਸਿੱਧ ਰਾਗੀ ਜਥੇ ਕਰਨਗੇ ਗੁਰਬਾਣੀ ਕੀਰਤਨ

ਇਸ ਸਮਾਗਮ ਦੌਰਾਨ ਡਰੋਨ ਸ਼ੋਅ ਤੋਂ ਇਲਾਵਾ ਪੰਥ ਪ੍ਰਸਿੱਧ ਰਾਗੀ ਜਥੇ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰਨਗੇ, ਜੋ ਸੰਗਤ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਦੇ ਰਸਭਿੰਨੇ ਕੀਰਤਨ ਨਾਲ ਜੋੜਨਗੇ। ਇਸ ਪਾਵਨ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਦੇ ਪਹੁੰਚਣ ਦੀ ਆਸ ਜਤਾਈ ਜਾ ਰਹੀ ਹੈ। ਇਸ ਦੇ ਨਾਲ ਹੀ ਕਈ ਉੱਘੀਆਂ ਸ਼ਖ਼ਸੀਅਤਾਂ ਵੀ ਨਿਮਾਣੇ ਸ਼ਰਧਾਲੂਆਂ ਵਜੋਂ ਨਤਮਸਤਕ ਹੋ ਕੇ ਆਪਣੀ ਸ਼ਰਧਾ ਦੇ ਫੁੱਲ ਭੇਟ ਕਰਨਗੀਆਂ।

ਪੰਜਾਬ ਸਰਕਾਰ ਮਨਾ ਰਹੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ਵਿੱਚ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਪੰਜਾਬ ਭਰ ਵਿੱਚ ਡਰੋਨ ਸ਼ੋਅ ਤੋਂ ਇਲਾਵਾ ਸਤਿਗੁਰਾਂ ਦੇ ਜੀਵਨ ਬਿਰਤਾਂਤ ਨੂੰ ਉਜਾਗਰ ਕਰਨ ਲਈ ਵੱਖ-ਵੱਖ ਧਾਰਮਿਕ ਤੇ ਸੱਭਿਆਚਾਰਕ ਪ੍ਰੋਗਰਾਮ ਉਲੀਕੇ ਜਾ ਰਹੇ ਹਨ। 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੂਰੇ ਸੂਬੇ ਵਿੱਚ 6.50 ਲੱਖ ਪੌਦੇ ਲਗਾਉਣ ਦੀ ਇੱਕ ਨਿਵੇਕਲੀ ਅਤੇ ਵਾਤਾਵਰਣ ਪੱਖੀ ਮੁਹਿੰਮ ਵੀ ਆਰੰਭੀ ਗਈ ਹੈ।

ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦੀ ਕੀਤੀ ਜਾ ਰਹੀ ਸਥਾਪਨਾ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਅਨਮੋਲ ਸਿੱਖਿਆਵਾਂ ਦੇ ਵਿਸ਼ਵ ਵਿਆਪੀ ਪ੍ਰਸਾਰ ਅਤੇ ਅਕਾਦਮਿਕ ਖੋਜ ਕਾਰਜਾਂ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਡੇਰਾ ਸੱਚਖੰਡ ਬੱਲਾਂ ਦੇ ਨਜ਼ਦੀਕ ਲਗਭਗ 11 ਏਕੜ ਜ਼ਮੀਨ ਵਿੱਚ ‘ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ’ ਦੀ ਸਥਾਪਨਾ ਕੀਤੀ ਜਾ ਰਹੀ ਹੈ, ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਖੋਜ ਅਤੇ ਪ੍ਰੇਰਨਾ ਦਾ ਵੱਡਾ ਕੇਂਦਰ ਸਾਬਤ ਹੋਵੇਗਾ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments